ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸੰਦੇਸ਼ ਅੱਜ ਵੀ ਸਮਾਜ ਲਈ ਓਨੇ ਹੀ ਪ੍ਰਸੰਗਿਕ: ਨਾਇਬ ਸਿੰਘ ਸੈਣੀ
ਚੰਡੀਗੜ੍ਹ, 4 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸਮਾਨਤਾ, ਸਦਭਾਵਨਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਉਨਾ ਹੀ ਪ੍ਰਸੰਗਿਕ ਹੈ ਜਿੰਨਾ ਸਦੀਆਂ ਪਹਿਲਾਂ ਸੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਕੇਵਲ ਧਾਰਮਿਕ ਰਸਮ ਨਹੀਂ, ਸਗੋਂ ਸਮਾਜਿਕ ਸਦਭਾਵਨਾ, ਰਾਸ਼ਟਰੀ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਾਲਾ ਇੱਕ ਜਨ ਅੰਦੋਲਨ ਹੈ।
ਮੁੱਖ ਮੰਤਰੀ ਗੁਰੂਗ੍ਰਾਮ ਵਿੱਚ ਆਯੋਜਿਤ ਵਿਸ਼ਾਲ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਕਾਸ਼ੀ ਦੇ ਸੀਰ ਗੋਵਰਧਨਪੁਰ ਤੋਂ ਆਈ ਪਵਿੱਤਰ ਕਲਸ਼ ਯਾਤਰਾ ਨੂੰ ਹਰਿਆਣਾ ਦੇ 27 ਸੰਗਠਨਾਤਮਕ ਜ਼ਿਲ੍ਹਿਆਂ ਲਈ ਰਸਮੀ ਤੌਰ 'ਤੇ ਰਵਾਨਾ ਕੀਤਾ ਗਿਆ।
ਸ਼ਰਧਾ ਅਤੇ ਸਨਮਾਨ ਨਾਲ ਰਵਾਨਾ ਹੋਈ ਕਲਸ਼ ਯਾਤਰਾ
ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੀਤਲਾ ਮਾਤਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਵਿੱਤਰ ਕਲਸ਼ ਨੂੰ ਆਪਣੇ ਸ...









