ਮਾਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ ਦਾ ਦੂਜਾ ਦਿਨ, ਸਦਨ ‘ਚ ਚੁੱਕੇ ਗਏ ਕਈਂ ਅਹਿਮ ਮੁੱਦੇ
ਚੰਡੀਗੜ੍ਹ, 4 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ, ਹੜ੍ਹ ਸੁਰੱਖਿਆ ਪ੍ਰਬੰਧਾਂ, ਸਰਕਾਰੀ ਮੁਲਾਜ਼ਮਾਂ ਦੇ ਡੀਏ (ਮਹਿੰਗਾਈ ਭੱਤੇ) ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਕਈ ਅਹਿਮ ਲੋਕ-ਹਿੱਤ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਗਏ। ਸੱਤਾ ਧਿਰ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਸਰਕਾਰ ਤੋਂ ਸਪੱਸ਼ਟੀਕਰਨ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਈਕੋ-ਟੂਰਿਜ਼ਮ ਪ੍ਰੋਜੈਕਟ ਵਿੱਚ ਦੇਰੀ 'ਤੇ ਸਰਕਾਰ ਨੂੰ ਘੇਰਿਆ
ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਨੇ ਆਪਣੇ ਹਲਕੇ ਨਾਲ ਸਬੰਧਤ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪ੍ਰੋਜੈਕਟ ਦਾ ਨੀਂਹ ਪੱਥਰ ਰੱਖੇ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਅਜੇ ਤੱਕ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਹੈ ਅਤੇ ਜਨਤਾ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੋਂ ਜਵਾਬ ਮੰਗ ਰਹੀ ਹੈ, ਜਦਕਿ ਅਧਿਕਾਰੀਆਂ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਦੋਸ਼ ਲਾਇਆ ਕਿ ਲੋੜੀਂਦੀਆਂ ਮਨਜ਼ੂਰ...









