ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਅੱਜ ਜਾਰੀ; ਲੇਟ ਰਜਿਸਟ੍ਰੇਸ਼ਨ ਵਾਲੀਆਂ 40 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਆਉਣਗੇ ₹3,000 ਤੇ ₹4,500
ਚੰਡੀਗੜ੍ਹ, 01 ਅਗਸਤ 2026: ਪੰਜਾਬ ਸਰਕਾਰ ਦੀ ਮਹੱਤਵਾਕਾਂਕਸ਼ੀ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ (1 ਅਗਸਤ) ਹਜ਼ਾਰਾਂ ਨਹੀਂ, ਸਗੋਂ 40 ਲੱਖ ਤੋਂ ਵੱਧ ਮਹਿਲਾਵਾਂ ਲਈ ਵੱਡਾ ਦਿਨ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ ਤੋਂ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਕਰਨਗੇ, ਜਿਸ ਤਹਿਤ ਪਿਛਲੇ ਮਹੀਨੇ ਲੇਟ ਰਜਿਸਟ੍ਰੇਸ਼ਨ ਕਾਰਨ ਰਕਮ ਤੋਂ ਵਾਂਝੀਆਂ ਰਹਿ ਗਈਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਰਕਮ ਟ੍ਰਾਂਸਫਰ ਕੀਤੀ ਜਾਵੇਗੀ।
ਸਰਕਾਰ ਦੇ ਅਨੁਸਾਰ, ਇਸ ਵਾਰ ਪਹਿਲੀ ਵਾਰ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹3,000, ਜਦਕਿ ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਮਹਿਲਾਵਾਂ ਨੂੰ ₹4,500 ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ।
ਲੇਟ ਰਜਿਸਟ੍ਰੇਸ਼ਨ ਵਾਲੀਆਂ ਮਹਿਲਾਵਾਂ ਨੂੰ ਮਿਲੇਗਾ ਲਾਭ
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅੱਜ ਦੀ ਕਿਸ਼ਤ ਸਿਰਫ਼ ਉਨ੍ਹਾਂ ਮਹਿਲਾਵਾਂ ਲਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਣ ਕਾਰਨ ਉਹ ਪਿਛਲੇ ਮਹੀਨੇ ...









