ਮਾਨਸੂਨ ਇਜਲਾਸ ਵਿੱਚ ਪੇਸ਼ ਹੋਵੇਗਾ ਪ੍ਰਾਈਵੇਟ ਸਕੂਲ ਫੀਸ ਰੈਗੂਲੇਸ਼ਨ ਸੋਧ ਬਿੱਲ-2026; 32 ਲੱਖ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਚੰਡੀਗੜ੍ਹ, 01 ਅਗਸਤ 2026: ਪੰਜਾਬ ਸਰਕਾਰ ਮਾਨਸੂਨ ਇਜਲਾਸ ਦੌਰਾਨ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026’ ਵਿਧਾਨ ਸਭਾ ਵਿੱਚ ਪੇਸ਼ ਕਰਨ ਜਾ ਰਹੀ ਹੈ। ਇਸ ਬਿੱਲ ਦਾ ਉਦੇਸ਼ 13 ਜੁਲਾਈ 2026 ਤੋਂ ਲਾਗੂ ਕੀਤੇ ਗਏ ਆਰਡੀਨੈਂਸ ਨੂੰ ਸਥਾਈ ਕਾਨੂੰਨੀ ਮਾਨਤਾ ਦੇਣਾ ਹੈ, ਤਾਂ ਜੋ ਸੂਬੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਣ ਵਾਲੇ ਮਨਮਰਜ਼ੀ ਦੇ ਫੀਸ ਵਾਧਿਆਂ ‘ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਸਕੇ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤਾਂ ਦੀ ਕਾਨੂੰਨੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਸਰਕਾਰ ਦਾ ਦਾਅਵਾ ਹੈ ਕਿ ਸੂਬੇ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਕਾਨੂੰਨ ਦਾ ਸਿੱਧਾ ਲਾਭ ਮਿਲੇਗਾ। ਇਸ ਨਵੇਂ ਕਾਨੂੰਨੀ ਢਾਂਚੇ ਰਾਹੀਂ ਸਾਲਾਨਾ ਫੀਸ ਵਾਧੇ ਦੀ ਸੀਮਾ ਨਿਰਧਾਰਤ ਕੀਤੀ ਗਈ ਹੈ, ਗੈਰ-ਕਾਨੂੰਨੀ ਢੰਗ ਨਾਲ ਵਸੂਲ ਕੀਤੀਆਂ ਵਾਧੂ ਫੀਸਾਂ ਵਾਪਸ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ ਅਤੇ ਸਕੂਲਾਂ ਦੇ ਵਿੱਤੀ ਰਿਕਾਰਡਾਂ ਦੀ ਫੋਰੈਂਸਿਕ ਜਾਂਚ ਦਾ ਰਾਹ ਵੀ ਖੋਲ੍ਹਿਆ ਗਿ...









