Monday, September 14Punjabi People

Tag: Punjabi news

ਹਰਿਆਣਾ ਸਰਕਾਰ ਵੱਲੋਂ ‘ਸੇਵਾ ਸੰਕਲਪ ਅਭਿਆਨ’ ਲਈ ਰਾਜ ਤੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ

ਹਰਿਆਣਾ ਸਰਕਾਰ ਵੱਲੋਂ ‘ਸੇਵਾ ਸੰਕਲਪ ਅਭਿਆਨ’ ਲਈ ਰਾਜ ਤੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ

Haryana news
ਚੰਡੀਗੜ੍ਹ, 04 ਸਤੰਬਰ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਲਈ ਉੱਚ ਸਿੱਖਿਆ ਵਿਭਾਗ ਵੱਲੋਂ ਰਾਜ ਅਤੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਵਿੱਚ ਬਿਹਤਰ ਤਾਲਮੇਲ, ਨਿਗਰਾਨੀ ਅਤੇ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣਾ ਹੈ। ਇਹ ਜਾਣਕਾਰੀ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਦਿੱਤੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁਹਿੰਮ ਦੇ ਸੂਬਾ ਪੱਧਰੀ ਲਾਗੂਕਰਨ ਅਤੇ ਵੱਖ-ਵੱਖ ਵਿਭਾਗਾਂ ਤੇ ਅਧਿਕਾਰੀਆਂ ਦਰਮਿਆਨ ਤਾਲਮੇਲ ਲਈ ਉੱਚ ਸਿੱਖਿਆ ਡਾਇਰੈਕਟੋਰੇਟ ਵੱਲੋਂ ਡਾ. ਦਿਨੇਸ਼ ਕੁਮਾਰ, ਰਾਜ ਐਨ.ਸੀ.ਸੀ./ਐਨ.ਐਸ.ਐਸ. ਅਧਿਕਾਰੀ ਨੂੰ ਰਾਜ ਪੱਧਰੀ ਨੋਡਲ ਅਧਿਕਾਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਸੂਬੇ ਭਰ ਵਿੱਚ ਚਲਾਈਆਂ ਜਾਣ ਵਾਲੀਆਂ ਮੁਹਿੰਮ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨਾਲ ਲੋੜੀਂਦਾ ਤਾਲਮੇਲ ਕਾਇਮ ਕਰਨਗੇ। ਉਨ੍ਹ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਘਰ ਬੈਠੇ ਡਾਊਨਲੋਡ ਕਰੋ ਹੈਲਥ ਕਾਰਡ, SHA ਪੰਜਾਬ ਨੇ ਸ਼ੁਰੂ ਕੀਤੀ ਡਿਜੀਟਲ ਸੁਵਿਧਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਘਰ ਬੈਠੇ ਡਾਊਨਲੋਡ ਕਰੋ ਹੈਲਥ ਕਾਰਡ, SHA ਪੰਜਾਬ ਨੇ ਸ਼ੁਰੂ ਕੀਤੀ ਡਿਜੀਟਲ ਸੁਵਿਧਾ

Breaking News, Health, Punjab News
ਚੰਡੀਗੜ੍ਹ, 4 ਸਤੰਬਰ 2026:  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਲਾਭਪਾਤਰੀਆਂ ਲਈ ਇੱਕ ਹੋਰ ਵੱਡੀ ਸਹੂਲਤ ਸ਼ੁਰੂ ਕੀਤੀ ਗਈ ਹੈ। ਨਾਗਰਿਕਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨ ਅਤੇ ਪ੍ਰਕਿਰਿਆ ਨੂੰ ਹੋਰ ਆਸਾਨ ਬਣਾਉਣ ਦੇ ਉਦੇਸ਼ ਨਾਲ ਸਟੇਟ ਹੈਲਥ ਏਜੰਸੀ (SHA), ਪੰਜਾਬ ਨੇ ਲਾਭਪਾਤਰੀਆਂ ਨੂੰ ਆਪਣਾ ਹੈਲਥ ਕਾਰਡ ਅਧਿਕਾਰਤ ਪੋਰਟਲ ਰਾਹੀਂ ਆਨਲਾਈਨ ਦੇਖਣ ਅਤੇ ਡਾਊਨਲੋਡ ਕਰਨ ਦੀ ਸੁਵਿਧਾ ਮੁਹੱਈਆ ਕਰ ਦਿੱਤੀ ਹੈ। ਇਸ ਡਿਜੀਟਲ ਸਹੂਲਤ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਯੋਗ ਲਾਭਪਾਤਰੀਆਂ ਨੂੰ ਹੁਣ ਸਿਰਫ਼ ਹੈਲਥ ਕਾਰਡ ਦੀ ਕਾਪੀ ਲੈਣ ਲਈ ਕਿਸੇ ਕੇਂਦਰ ਜਾਂ ਦਫ਼ਤਰ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਲੋੜੀਂਦੀ ਵੈਰੀਫਿਕੇਸ਼ਨ ਅਤੇ e-KYC ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੈਲਥ ਕਾਰਡ ਨੂੰ ਆਨਲਾਈਨ ਐਕਸੈੱਸ ਕਰਕੇ PDF ਰੂਪ ਵਿੱਚ ਡਾਊਨਲੋਡ ਕੀਤਾ ਜਾ ਸਕੇਗਾ। ਲਾਭਪਾਤਰੀ ਇਸ ਡਿਜੀਟਲ ਕਾਰਡ ਨੂੰ ਆਪਣੇ ਮੋਬਾਈਲ ਫੋਨ ਵਿੱਚ ਸੁਰੱਖਿਅਤ ਰੱਖ ਸਕਦੇ ਹਨ ਜਾਂ ਭਵਿੱਖ ਵਿੱਚ ਲੋੜ ਪੈਣ ’ਤੇ ਇਸ ਦੀ ਪ੍ਰਿੰਟ ਕੀਤੀ ਕਾਪੀ ਵੀ ਵਰਤ ਸਕਦੇ ਹਨ। ਇਸ ਨਾਲ ਕਾਗਜ਼ੀ ਕਾਰਵਾਈ ਘਟਣ ਦੇ ਨਾਲ-...
2020 ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲੇਗਾ 60% DA! ਕਰੀਬ 85 ਹਜ਼ਾਰ ਕਰਮਚਾਰੀਆਂ ਨੂੰ ਹੋਵੇਗਾ ਲਾਭ, ਸਰਕਾਰ ਨੇ ਕੀਤੀ ਸਿਫ਼ਾਰਸ਼

2020 ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲੇਗਾ 60% DA! ਕਰੀਬ 85 ਹਜ਼ਾਰ ਕਰਮਚਾਰੀਆਂ ਨੂੰ ਹੋਵੇਗਾ ਲਾਭ, ਸਰਕਾਰ ਨੇ ਕੀਤੀ ਸਿਫ਼ਾਰਸ਼

Breaking News, Punjab News
ਚੰਡੀਗੜ੍ਹ, 4 ਸਤੰਬਰ 2026: ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਸਾਲ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਬਰਾਬਰ 60 ਫੀਸਦੀ ਮਹਿੰਗਾਈ ਭੱਤਾ (DA) ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਵੱਲੋਂ ਸਰਕਾਰ ਨੂੰ ਸਿਫ਼ਾਰਸ਼ ਕੀਤੀ ਗਈ ਹੈ ਅਤੇ ਇਸ ਨੂੰ ਜਲਦ ਲਾਗੂ ਕੀਤੇ ਜਾਣ ਦੀ ਉਮੀਦ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਇਹ ਫੈਸਲਾ ਲਾਗੂ ਹੁੰਦਾ ਹੈ ਤਾਂ ਸਾਲ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਇਸ ਦਾ ਲਾਭ ਮਿਲ ਸਕਦਾ ਹੈ। 2020 ਵਿੱਚ ਲਿਆ ਗਿਆ ਸੀ ਕੇਂਦਰੀ ਪੇ-ਸਕੇਲ ਦਾ ਫੈਸਲਾ ਅਮਨ ਅਰੋੜਾ ਨੇ ਕਿਹਾ ਕਿ 27 ਜੁਲਾਈ 2020 ਨੂੰ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਇੱਕ ਫੈਸਲਾ ਲਿਆ ਗਿਆ ਸੀ। ਇਸ ਤਹਿਤ ਉਸ ਤੋਂ ਬਾਅਦ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਪੇ-ਸਕੇਲ ਦੀ ਬਜਾਏ ਕੇਂਦਰ ਸਰਕਾ...
ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਸੱਦੀ ਕੈਬਨਿਟ ਮੀਟਿੰਗ, CM ਮਾਨ ਦੀ ਰਿਹਾਇਸ਼ ’ਤੇ ਹੋਵੇਗੀ ਬੈਠਕ; ਕਈ ਅਹਿਮ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਸੱਦੀ ਕੈਬਨਿਟ ਮੀਟਿੰਗ, CM ਮਾਨ ਦੀ ਰਿਹਾਇਸ਼ ’ਤੇ ਹੋਵੇਗੀ ਬੈਠਕ; ਕਈ ਅਹਿਮ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

Breaking News, CHANDIGARH NEWS, Punjab News
ਚੰਡੀਗੜ੍ਹ, 4 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਸੂਬੇ ਨਾਲ ਸਬੰਧਤ ਕਈ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰੇ ਅਤੇ ਸੰਭਾਵਿਤ ਫੈਸਲਿਆਂ ਲਈ 5 ਸਤੰਬਰ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਕੈਬਨਿਟ ਮੀਟਿੰਗ ਨੂੰ ਲੈ ਕੇ ਸਰਕਾਰੀ ਹਲਕਿਆਂ ਵਿੱਚ ਸਰਗਰਮੀ ਵਧ ਗਈ ਹੈ। ਹਾਲਾਂਕਿ ਮੀਟਿੰਗ ਦੇ ਏਜੰਡੇ ਬਾਰੇ ਅਜੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਸੂਬੇ ਦੇ ਪ੍ਰਸ਼ਾਸਨਿਕ, ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਕੁਝ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਹੈ। ਚੋਣੀ ਮਾਹੌਲ ਦਰਮਿਆਨ ਅਹਿਮ ਬੈਠਕ ਇਹ ਕੈਬਨਿਟ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਪੰਜਾਬ ਸਰਕਾਰ ਦੀਆਂ ਸਿਆਸੀ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਤੇਜ਼ ਹੋਈਆਂ ਹਨ। ਸਰਕਾਰ ਵੱਲੋਂ ਲਗਾਤਾਰ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਇਆ ਜਾ ਰਿਹਾ ...
ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਅੱਜ ਪੰਜਾਬ ਯੂਨੀਵਰਸਿਟੀ ਪਹੁੰਚਣਗੇ, ਵਿਸ਼ੇਸ਼ ਪ੍ਰੋਗਰਾਮ ’ਚ ਕਰਨਗੇ ਸ਼ਿਰਕਤ

ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਅੱਜ ਪੰਜਾਬ ਯੂਨੀਵਰਸਿਟੀ ਪਹੁੰਚਣਗੇ, ਵਿਸ਼ੇਸ਼ ਪ੍ਰੋਗਰਾਮ ’ਚ ਕਰਨਗੇ ਸ਼ਿਰਕਤ

Breaking News, CHANDIGARH NEWS
ਚੰਡੀਗੜ੍ਹ, 4 ਸਤੰਬਰ 2026: ਉਪ ਰਾਸ਼ਟਰਪਤੀ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਅੱਜ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਉਪ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਨਾਲ-ਨਾਲ ਟ੍ਰੈਫਿਕ ਪ੍ਰਬੰਧਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਵਿਵਸਥਿਤ ਕੀਤਾ ਗਿਆ ਹੈ। ਸਮਾਗਮ ਦੀ ਕਵਰੇਜ ਕਰਨ ਵਾਲੇ ਮੀਡੀਆ ਕਰਮਚਾਰੀਆਂ ਨੂੰ ਸਵੇਰੇ 10:30 ਵਜੇ ਤੱਕ ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਲਈ ਆਡੀਟੋਰੀਅਮ ਵਿੱਚ ਦਾਖ਼ਲਾ ਕਾਨੂੰਨ ਵਿਭਾਗ ਰਾਹੀਂ ਹੋਵੇਗਾ। ਸੁਰੱਖਿਆ ਕਾਰਨਾਂ ਕਰਕੇ ਆਡੀਟੋਰੀਅਮ ਦੇ ਅੰਦਰ ਮੋਬਾਈਲ ਫੋਨ, ਹੋਰ ਇਲੈਕਟ੍ਰਾਨਿਕ ਉਪਕਰਣ ਅਤੇ ਪਾਣੀ ਦੀਆਂ ਬੋਤਲਾਂ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸਮਾਗਮ ਦੌਰਾਨ ਫੋਟੋਗ੍ਰਾਫੀ ਲਈ ਮੋਬਾਈਲ ਫੋਨ ਦੀ ਵਰਤੋਂ ’ਤੇ ਵੀ ਪਾਬੰਦੀ ਰਹੇਗੀ। ਅ...
ਹਰਿਆਣਾ ਵਿੱਚ ਅਧਿਆਪਕ ਦਿਵਸ ਮੌਕੇ 79 ਅਧਿਆਪਕਾਂ ਨੂੰ ਮਿਲੇਗਾ ਰਾਜ ਅਧਿਆਪਕ ਪੁਰਸਕਾਰ

ਹਰਿਆਣਾ ਵਿੱਚ ਅਧਿਆਪਕ ਦਿਵਸ ਮੌਕੇ 79 ਅਧਿਆਪਕਾਂ ਨੂੰ ਮਿਲੇਗਾ ਰਾਜ ਅਧਿਆਪਕ ਪੁਰਸਕਾਰ

Haryana news
ਹਰਿਆਣਾ, 3 ਸਤੰਬਰ 2026: ਹਰਿਆਣਾ ਸਰਕਾਰ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ 5 ਸਤੰਬਰ ਨੂੰ ਸੂਬਾ ਪੱਧਰੀ ‘ਰਾਜ ਅਧਿਆਪਕ ਪੁਰਸਕਾਰ ਵੰਡ ਸਮਾਗਮ’ ਕਰਵਾਇਆ ਜਾਵੇਗਾ। ਇਹ ਵਿਸ਼ੇਸ਼ ਸਮਾਗਮ ਪੰਚਕੂਲਾ ਸਥਿਤ ਲੋਕ ਨਿਰਮਾਣ ਵਿਭਾਗ (PWD) ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ 79 ਚੁਣੇ ਹੋਏ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਮਾਗਮ ਵਿੱਚ ਸੂਬੇ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। ਸਮਾਗਮ ਵਿੱਚ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਰਹਿਣਗੇ। 79 ਅਧਿਆਪਕਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਉੱਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਸੂਬੇ ਦੇ 79 ਚੁਣੇ ਹੋਏ ਅਧਿਆਪਕਾਂ ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਪੰਜਾਬੀਆਂ ਨੂੰ ਹਾਰਦਿਕ ਵਧਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਪੰਜਾਬੀਆਂ ਨੂੰ ਹਾਰਦਿਕ ਵਧਾਈ

Punjab News
ਚੰਡੀਗੜ੍ਹ, 3 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ, ਭਗਤੀ ਅਤੇ ਅਧਿਆਤਮਿਕਤਾ ਨਾਲ ਮਨਾਉਣ ਦੀ ਅਪੀਲ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਪਵਿੱਤਰ ਤਿਉਹਾਰ ਹੈ, ਜੋ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ, ਸੱਚ ਅਤੇ ਨਿਆਂ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ। ਇਹ ਪਾਵਨ ਦਿਹਾੜਾ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਅਤੇ ਅਧਰਮ ਉੱਤੇ ਧਰਮ ਦੀ ਸਥਾਪਨਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖੀ ਜੀਵਨ ਲਈ ਬੇਹੱਦ ਪ੍ਰਸੰਗਿਕ ਹਨ। ਉਨ੍ਹਾਂ ਲੋਕਾਂ ਨੂੰ ਧਾਰਮ...
ਚੰਡੀਗੜ੍ਹ: ਉਪ ਰਾਸ਼ਟਰਪਤੀ ਦੀ ਫੇਰੀ ਤੇ ਜਨਮਾਸ਼ਟਮੀ ਨੂੰ ਲੈ ਕੇ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: ਉਪ ਰਾਸ਼ਟਰਪਤੀ ਦੀ ਫੇਰੀ ਤੇ ਜਨਮਾਸ਼ਟਮੀ ਨੂੰ ਲੈ ਕੇ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Breaking News, CHANDIGARH NEWS
ਚੰਡੀਗੜ੍ਹ, 3 ਸਤੰਬਰ 2026: ਉਪ ਰਾਸ਼ਟਰਪਤੀ ਦੇ 4 ਸਤੰਬਰ ਨੂੰ ਚੰਡੀਗੜ੍ਹ ਦੌਰੇ ਅਤੇ ਇਸੇ ਦਿਨ ਹੋਣ ਵਾਲੇ ਜਨਮ ਅਸ਼ਟਮੀ ਸਮਾਰੋਹਾਂ ਦੇ ਮੱਦੇਨਜ਼ਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਵੱਡੇ ਪੱਧਰ ’ਤੇ ਬਦਲਾਅ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਦੋਵਾਂ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਨੇ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਸਮੇਂ ਦੌਰਾਨ ਪ੍ਰਭਾਵਿਤ ਰਸਤਿਆਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰੂਟਾਂ ਦੀ ਵਰਤੋਂ ਕਰਨ। ਪ੍ਰਸ਼ਾਸਨ ਵੱਲੋਂ ਇਹ ਬਦਲਾਅ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਦੇ ਮਕਸਦ ਨਾਲ ਕੀਤੇ ਜਾ ਰਹੇ ਹਨ। ਉਪ ਰਾਸ਼ਟਰਪਤੀ ਦੇ ਦੌਰੇ ਦੌਰਾਨ ਇਨ੍ਹਾਂ ਸਮਿਆਂ ’ਚ ਪ੍ਰਭਾਵਿਤ ਰਹੇਗੀ ਆਵਾਜਾਈ ਟ੍ਰੈਫਿਕ ਪੁਲਿਸ ਮੁਤਾਬਕ 4 ਸਤੰਬਰ ਨੂੰ ਉਪ ਰਾਸ਼ਟਰਪਤੀ ਦੇ ਦੌਰੇ ਦੌਰਾਨ ਸਵੇਰੇ 10:30 ਵਜੇ ਤੋਂ 11:30 ਵਜੇ ਤੱਕ ਅਤੇ ਦੁਪਹਿਰ 2:45 ਵਜੇ ਤੋਂ 3:30 ਵਜੇ ਤੱਕ ਸ਼ਹਿਰ ਦੇ ਕਈ ਪ੍ਰਮੁੱਖ...
ਤਕਨੀਕੀ ਸਿੱਖਿਆ ’ਚ ਪੰਜਾਬ ਨੂੰ ਨੰਬਰ-1 ਬਣਾਉਣ ਲਈ ਇੰਡਸਟਰੀ-ਅਕਾਦਮੀਆ ਸੰਮੇਲਨ, ਉਦਯੋਗ ਤੇ ਸੰਸਥਾਵਾਂ ਇੱਕ ਮੰਚ ’ਤੇ

ਤਕਨੀਕੀ ਸਿੱਖਿਆ ’ਚ ਪੰਜਾਬ ਨੂੰ ਨੰਬਰ-1 ਬਣਾਉਣ ਲਈ ਇੰਡਸਟਰੀ-ਅਕਾਦਮੀਆ ਸੰਮੇਲਨ, ਉਦਯੋਗ ਤੇ ਸੰਸਥਾਵਾਂ ਇੱਕ ਮੰਚ ’ਤੇ

Breaking News, Punjab News
ਚੰਡੀਗੜ੍ਹ, 3 ਸਤੰਬਰ 2026: ਸਕੂਲ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹੁਣ ਤਕਨੀਕੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਦੇ ਅਨੁਕੂਲ ਬਣਾਉਣ ਦੇ ਨਾਲ-ਨਾਲ ਇਨੋਵੇਸ਼ਨ ਅਤੇ ਰੁਜ਼ਗਾਰ ਕੇਂਦਰਿਤ ਸੰਸਥਾਵਾਂ ਵਜੋਂ ਵਿਕਸਤ ਕਰਨਾ ਹੈ। ਇਸੇ ਦਿਸ਼ਾ ਵਿੱਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (PSBTE & IT) ਵੱਲੋਂ ਅੱਜ ਖੇਤਰੀ ਇੰਡਸਟਰੀ-ਅਕਾਦਮੀਆ ਕਨਕਲੇਵ ਕਰਵਾਇਆ ਗਿਆ। ਇਸ ਸੰਮੇਲਨ ਦਾ ਮੁੱਖ ਉਦੇਸ਼ ਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉਦਯੋਗ ਜਗਤ ਵਿਚਕਾਰ ਸਿੱਧਾ ਤਾਲਮੇਲ ਵਧਾਉਣਾ ਅਤੇ ਵਿਦਿਆਰਥੀਆਂ ਨੂੰ ਮੌਜੂਦਾ ਉਦਯੋਗਿਕ ਜ਼ਰੂਰਤਾਂ ਅਨੁਸਾਰ ਹੁਨਰਮੰਦ ਬਣਾਉਣਾ ਰਿਹਾ। ਕਲਾਸਰੂਮ ਅਤੇ ਉਦਯੋਗ ਵਿਚਕਾਰ ਪਾੜਾ ਖ਼ਤਮ ਕਰਨ ’ਤੇ ਜ਼ੋਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇੰਡਸਟਰੀ-ਅਕਾਦਮੀਆ ਕਨ...
DA ਵਿਵਾਦ ’ਤੇ ਗੱਲਬਾਤ ਦੇ ਆਸਾਰ, AAP ਮੀਡੀਆ ਇੰਚਾਰਜ ਨੇ ਦਿੱਤੇ ਸੰਕੇਤ; CM ਮਾਨ ਮੁਲਾਜ਼ਮਾਂ ਨਾਲ ਮੀਟਿੰਗ ਲਈ ਤਿਆਰ

DA ਵਿਵਾਦ ’ਤੇ ਗੱਲਬਾਤ ਦੇ ਆਸਾਰ, AAP ਮੀਡੀਆ ਇੰਚਾਰਜ ਨੇ ਦਿੱਤੇ ਸੰਕੇਤ; CM ਮਾਨ ਮੁਲਾਜ਼ਮਾਂ ਨਾਲ ਮੀਟਿੰਗ ਲਈ ਤਿਆਰ

Breaking News, Punjab News
ਚੰਡੀਗੜ੍ਹ, 3 ਸਤੰਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਸੂਬਾ ਸਰਕਾਰ ਵਿਚਾਲੇ ਮਹਿੰਗਾਈ ਭੱਤੇ (DA) ਅਤੇ ਇਸ ਦੇ ਬਕਾਏ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਹੁਣ ਗੱਲਬਾਤ ਰਾਹੀਂ ਮਸਲੇ ਦਾ ਹੱਲ ਨਿਕਲਣ ਦੀਆਂ ਸੰਭਾਵਨਾਵਾਂ ਬਣਦੀਆਂ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਕਰਨ ਲਈ ਤਿਆਰ ਹਨ। ਬਲਤੇਜ ਪੰਨੂ ਮੁਤਾਬਕ ਜਦੋਂ ਵੀ ਮੁਲਾਜ਼ਮ ਜਥੇਬੰਦੀਆਂ ਗੱਲਬਾਤ ਲਈ ਤਿਆਰ ਹੋਣਗੀਆਂ, ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ DA ਦੇ ਮੁੱਦੇ ’ਤੇ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਚੱਲ ਰਹੇ ਤਣਾਅ ਨੂੰ ਗੱਲਬਾਤ ਰਾਹੀਂ ਘਟਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਇਸ ਦੌਰਾਨ DA ਅਤੇ ਮਹਿੰਗਾਈ ਰਾਹਤ (DR) ਨਾਲ ਸਬੰਧਤ ਮਾਮਲਾ ਕਾਨੂੰਨੀ ਪੱਧਰ ’ਤੇ ਵੀ ਅੱਗੇ ਵਧ ਗਿਆ ਹੈ। ਪੰਜਾਬ ਸਰਕਾਰ ਨੇ ...