ਪੈਲੇਟ ਗਨ ਨਾਲ ਜ਼ਖਮੀ ਲੋਕਾਂ ਦੇ ਇਲਾਜ ਮਾਮਲੇ ‘ਚ ਸੁਪਰੀਮ ਕੋਰਟ ਦਾ ਕੇਂਦਰ ਨੂੰ ਨੋਟਿਸ
ਨਵੀਂ ਦਿੱਲੀ, 30 ਜੁਲਾਈ 2026: ਸੁਪਰੀਮ ਕੋਰਟ ਨੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਦੌਰਾਨ ਕਥਿਤ ਤੌਰ 'ਤੇ ਪੈਲੇਟ ਗਨ ਨਾਲ ਜ਼ਖਮੀ ਹੋਏ ਲੋਕਾਂ ਦੇ ਇਲਾਜ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਸਰਕਾਰ ਨੂੰ ਤੁਰੰਤ ਢੁਕਵੇਂ ਡਾਕਟਰੀ ਇਲਾਜ ਦੀ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਜੰਤਰ-ਮੰਤਰ ਵਿਖੇ ਹੋਏ ਵਿਦਿਆਰਥੀ ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਅਦਾਲਤ ਨੇ ਖਾਸ ਤੌਰ 'ਤੇ ਉਨ੍ਹਾਂ ਲੋਕਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਨੂੰ ਕਥਿਤ ਤੌਰ 'ਤੇ ਪੈਲੇਟ ਗਨ ਕਾਰਨ ਸੱਟਾਂ ਲੱਗੀਆਂ ਹਨ।
ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਦਾਇਤ ਕੀਤੀ ਕਿ ਸਾਰੇ ਜ਼ਖਮੀਆਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ, ਮਾਹਿਰ ਡਾਕਟਰਾਂ ਦੀ ਦੇਖਭਾਲ ਅਤੇ ਜੇਕਰ ਲੋੜ ਹੋਵੇ ਤਾਂ ਵਿਸ਼ੇਸ਼ ਇਲਾਜ ਤੁਰੰਤ ਮੁਹੱਈਆ ਕਰਵਾਇਆ ਜਾਵੇ। ਬੈਂਚ ਨੇ ਸਪੱਸ਼ਟ ਕੀਤਾ ਕਿ ਹਰ ਨਾਗਰਿਕ ਦੀ ਸਿਹਤ ਅਤੇ ਜੀਵਨ ਦੀ ਸੁਰੱਖਿਆ ਯਕੀਨੀ ਬਣਾਉਣਾ ਸਰ...









