ਪੰਜਾਬ ਵਿੱਚ RC ਅਤੇ ਡਰਾਈਵਿੰਗ ਲਾਇਸੈਂਸ ਦੀਆਂ ਬਕਾਇਆ ਅਰਜ਼ੀਆਂ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਇਆ ਗਿਆ, ਵਿੱਤ ਮੰਤਰੀ Harpal Singh Cheema ਨੇ ਕੀਤੀ ਉੱਚ ਪੱਧਰੀ ਸਮੀਖਿਆ
ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਵਿੱਤ, ਟਰਾਂਸਪੋਰਟ, ਐਕਸਾਈਜ਼ ਅਤੇ ਟੈਕਸੇਸ਼ਨ ਮੰਤਰੀ Harpal Singh Cheema ਨੇ ਅੱਜ ਟਰਾਂਸਪੋਰਟ ਵਿਭਾਗ ਨਾਲ ਸੰਬੰਧਤ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਜਾਰੀ ਕਰਨ ਵਿੱਚ ਆ ਰਹੀਆਂ ਦਿੱਕਤਾਂ ਦੇ ਨਿਪਟਾਰੇ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜਮ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਸਮੇਤ ਹੋਰ ਉੱਚ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਮੰਤਰੀ ਨੇ ਵਿਭਾਗੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਖਾਸ ਤੌਰ ‘ਤੇ RC ਅਤੇ ਡਰਾਈਵਿੰਗ ਲਾਇਸੈਂਸ ਨਾਲ ਜੁੜੀਆਂ ਲੰਬਿਤ ਅਰਜ਼ੀਆਂ ‘ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚਾਰੂ ਅਤੇ ਸਮੇਂ-ਬੱਧ ਸੇਵਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਕਿ ਵੈਰੀਫਿਕੇਸ਼ਨ ਅਤੇ ਮਨਜ਼ੂਰੀ ਦੇ ਵੱਖ-ਵੱਖ ਪੱਧਰਾਂ ‘ਤੇ ਲੰਬਿਤ ਸਾਰੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ...








