ਪਦਮ ਭੂਸ਼ਣ ਤਰਲੋਚਨ ਸਿੰਘ ਨੂੰ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਚੰਡੀਗੜ੍ਹ, 27 ਜੁਲਾਈ 2026: ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ, ਪ੍ਰਸਿੱਧ ਖੋਜਕਾਰ ਅਤੇ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ਤਾਬਦੀ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਹਿਤ, ਭਾਸ਼ਾ, ਸੱਭਿਆਚਾਰ ਅਤੇ ਜਨ ਜੀਵਨ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਡਾ. ਜੱਗੀ ਦੇ ਅਮੁੱਲੇ ਯੋਗਦਾਨ ਨੂੰ ਨਮਨ ਕੀਤਾ।
ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸਨਮਾਨ ਵਜੋਂ ਉਨ੍ਹਾਂ ਨੂੰ ₹51 ਹਜ਼ਾਰ ਦੀ ਨਗਦ ਰਾਸ਼ੀ, ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ।
ਡਾ. ਰਤਨ ਸਿੰਘ ਜੱਗੀ ਦੇ ਨਾਮ 'ਤੇ ਓਪਨ ਏਅਰ ਥੀਏਟਰ ਅਤੇ ਬੁੱਤ ਦਾ ਉਦਘਾਟਨ
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰ...









