ਪੰਜਾਬ ਕੈਬਨਿਟ ਦੀ ਮੀਟਿੰਗ ਸਮਾਪਤ, ਮਾਨ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਮਨਜ਼ੂਰ
ਚੰਡੀਗੜ੍ਹ, 29 ਮਾਰਚ 2026: ਪੰਜਾਬ ਕੈਬਨਿਟ ਦੀ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ਹੈ ਅਤੇ ਮਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਕੈਬਨਿਟ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸਨੂੰ 1 ਅਪ੍ਰੈਲ ਤੋਂ ਲਾਗੂ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਮਿਲੇਗਾ। ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਦਿੱਤੇ ਜਾਣਗੇ, ਜਦਕਿ ਅਨੁਸੂਚਿਤ ਜਾਤੀ (SC) ਨਾਲ ਸੰਬੰਧਿਤ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ।
ਹਾਲਾਂਕਿ ਇਸ ਯੋਜਨਾ ਲਈ ਕੋਈ ਵਿੱਤੀ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ, ਪਰ ਕੁਝ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ। ਸਰਕਾਰੀ ਨੌਕਰੀ ਕਰ ਰਹੀਆਂ ਜਾਂ ਆਮਦਨ ਕਰ ਭਰਨ ਵਾਲੀਆਂ ਔਰਤਾਂ ਇਸ ਯੋਜਨਾ ਦੇ ਦਾਇਰੇ ਵਿੱਚ ਨਹੀਂ ਆਉਣਗੀਆਂ। ਇਸਦੇ ਨਾਲ ਹੀ, ਬੁਢਾਪਾ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈ ਸਕਣਗੀਆਂ।
ਇਸ ਤੋਂ ਇਲਾਵਾ, ਕੈਬਨਿ...









