Friday, July 31Punjabi People

Tag: Punjabi news

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ 400 ਥਾਵਾਂ ਤੇ ਕੀਤੀ ਛਾਪੇਮਾਰੀ; 126 ਗ੍ਰਿਫ਼ਤਾਰ

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ 400 ਥਾਵਾਂ ਤੇ ਕੀਤੀ ਛਾਪੇਮਾਰੀ; 126 ਗ੍ਰਿਫ਼ਤਾਰ

Breaking News
ਚੰਡੀਗੜ੍ਹ, 6 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੀਆਂ ਪਛਾਣੀਆਂ ਅਤੇ ਮੈਪ ਕੀਤੀਆਂ 400 ਥਾਵਾਂ ‘ਤੇ ਇਕੱਠੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇਕ ਵਿਆਪਕ ਮੁਹਿੰਮ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਖ਼ਾਸ ਕਾਰਵਾਈਆਂ ਕਰ ਰਹੀਆਂ ਹਨ। 45ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,045 ਤੱਕ ਪਹੁੰਚ ਗਈ ਹੈ। ਇਸ...
ਭਾਰਤੀ ਮੂਲ ਦੀ ਗੀਤਾ ਗੰਧਬੀਰ ਕੌਣ ਹੈ? ਉਸ ਦੀਆਂ ਦੋ ਫ਼ਿਲਮਾਂ ਨੇ ਆਸਕਰ 2026 ਦੀਆਂ ਨਾਮਜ਼ਦਗੀਆਂ ਵਿੱਚ ਬਣਾਈ ਖ਼ਾਸ ਥਾਂ

ਭਾਰਤੀ ਮੂਲ ਦੀ ਗੀਤਾ ਗੰਧਬੀਰ ਕੌਣ ਹੈ? ਉਸ ਦੀਆਂ ਦੋ ਫ਼ਿਲਮਾਂ ਨੇ ਆਸਕਰ 2026 ਦੀਆਂ ਨਾਮਜ਼ਦਗੀਆਂ ਵਿੱਚ ਬਣਾਈ ਖ਼ਾਸ ਥਾਂ

Entertainment
ਨਵੀਂ ਦਿੱਲੀ: 2026 ਦੇ ਆਸਕਰ ਐਵਾਰਡਜ਼ ਦੀ ਚਰਚਾ ਤੇਜ਼ ਹੋ ਗਈ ਹੈ। ਇੱਕ ਪਾਸੇ ਈਸ਼ਾਨ ਖੱਟਰ ਦੀ ਫ਼ਿਲਮ “ਹੋਮਬਾਉਂਡ” ਚੋਟੀ ਦੀਆਂ 15 ਨਾਮਜ਼ਦਗੀਆਂ ਵਿੱਚ ਸ਼ਾਮਲ ਹੋਣ ਦੇ ਨੇੜੇ ਪਹੁੰਚ ਚੁੱਕੀ ਹੈ, ਦੂਜੇ ਪਾਸੇ ਭਾਰਤੀ ਮੂਲ ਦੀ ਫ਼ਿਲਮ ਨਿਰਮਾਤਾ ਗੀਤਾ ਗੰਧਬੀਰ ਨੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਦੀਆਂ ਦੋ ਫ਼ਿਲਮਾਂ ਨੇ ਹਾਲੀਵੁੱਡ ਦੀਆਂ ਕਈ ਫ਼ਿਲਮਾਂ ਨੂੰ ਪਿੱਛੇ ਛੱਡਦਿਆਂ ਟੌਪ-15 ਨਾਮਜ਼ਦਗੀਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਹੁਣ ਸਵਾਲ ਇਹ ਹੈ ਕਿ ਆਖ਼ਿਰ ਗੀਤਾ ਗੰਧਬੀਰ ਕੌਣ ਹਨ, ਜਿਨ੍ਹਾਂ ਨੇ ਆਸਕਰ 2026 ਦੀਆਂ ਨਾਮਜ਼ਦਗੀਆਂ ਵਿੱਚ ਆਪਣਾ ਦਬਦਬਾ ਬਣਾਇਆ ਹੈ? ਗੀਤਾ ਗੰਧਬੀਰ ਕੌਣ ਹੈ? ਗੀਤਾ ਗੰਧਬੀਰ ਦਾ ਜਨਮ 1970 ਵਿੱਚ ਬੋਸਟਨ ਵਿੱਚ ਹੋਇਆ। ਉਨ੍ਹਾਂ ਦੇ ਪਿਤਾ 1960 ਦੇ ਦਹਾਕੇ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਲਈ ਅਮਰੀਕਾ ਗਏ ਸਨ ਅਤੇ ਉੱਥੇ ਹੀ ਸੈਟਲ ਹੋ ਗਏ। ਉਨ੍ਹਾਂ ਦੀ ਮਾਤਾ ਲਲਿਤਾ ਵੀ 1965 ਵਿੱਚ ਅਮਰੀਕਾ ਵੱਸ ਗਈ ਸੀ। ਬੋਸਟਨ ਵਿੱਚ ਪਲੀ-ਬੜੀ ਗੀਤਾ ਦੇ ਦੋ ਭੈਣ-ਭਰਾ ਹਨ। ਉਨ੍ਹਾਂ ਦਾ ਭਰਾ ਅਸ਼ਵਿਨ ਵੀ ਫ਼ਿਲਮ ਨਿਰਮਾਤਾ ਹੈ, ਜਦਕਿ ਭੈਣ ਊਨਾ ਅਲਾਸਕਾ ਵਿੱਚ ਹਾਈ ਕੋਰਟ ...
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਪੰਜਾਬ ਦਾ ਸਿਹਤ ਸੰਭਾਲ ਢਾਂਚਾ ਹੋਰ ਹੋਵੇਗਾ ਮਜ਼ਬੂਤ

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਪੰਜਾਬ ਦਾ ਸਿਹਤ ਸੰਭਾਲ ਢਾਂਚਾ ਹੋਰ ਹੋਵੇਗਾ ਮਜ਼ਬੂਤ

Breaking News
ਚੰਡੀਗੜ੍ਹ, 5 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦੇ ਤਹਿਤ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਯੋਜਨਾ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣਗੇ, ਜਦਕਿ ਦੋ ਕਾਲਜ ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮਾਡਲ ਰਾਹੀਂ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਤਿੰਨ ਮੈਡੀਕਲ ਕਾਲਜ ਨਿੱਜੀ ਅਤੇ ਘੱਟ ਗਿਣਤੀ ਸੰਸਥਾਵਾਂ ਦੀ ਭਾਗੀਦਾਰੀ ਨਾਲ ਵਿਕਸਤ ਕੀਤੇ ਜਾਣਗੇ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੇ ਨਿਰਮਾਣ ਦਾ ਕੰਮ 20 ਮਾਰਚ 2026 ਤੋਂ ਸ਼ੁਰੂ ਹੋਵੇਗਾ। 24 ਮਹੀਨਿਆਂ ਵਿੱਚ ਤਿਆਰ ਹੋਣ ਵਾਲਾ ਇਹ ਸੰਸਥਾਨ ਮਾਰਚ 2028 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ 274.75 ਕਰੋੜ ਰੁ...
ਨੈਂਸੀ ਗਰੇਵਾਲ ਦੀ ਉਸਦੇ ਘਰ ਵਿੱਚ ਦਾਖਲ ਹੋਏ ਇੱਕ ਅਣਪਛਾਤੇ ਹਮਲਾਵਰ ਵੱਲੋਂ ਚਾਕੂ ਮਾਰ ਕੇ ਕਰ ਦਿੱਤੀ ਗਈ ਹੱਤਿਆ

ਨੈਂਸੀ ਗਰੇਵਾਲ ਦੀ ਉਸਦੇ ਘਰ ਵਿੱਚ ਦਾਖਲ ਹੋਏ ਇੱਕ ਅਣਪਛਾਤੇ ਹਮਲਾਵਰ ਵੱਲੋਂ ਚਾਕੂ ਮਾਰ ਕੇ ਕਰ ਦਿੱਤੀ ਗਈ ਹੱਤਿਆ

Global News
ਨਵੀਂ ਦਿੱਲੀ, 5 ਮਾਰਚ 2026:  ਕੈਨੇਡਾ ਵਿੱਚ ਇੱਕ ਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਖਾਲਿਸਤਾਨੀ ਗਤੀਵਿਧੀਆਂ ਦੇ ਵਿਰੁੱਧ ਖੁੱਲ੍ਹ ਕੇ ਆਪਣੀ ਆਵਾਜ਼ ਉਠਾਉਣ ਵਾਲੀ 45 ਸਾਲਾ ਨੈਂਸੀ ਗਰੇਵਾਲ ਦਾ ਉਸਦੇ ਆਪਣੇ ਘਰ ਵਿੱਚ ਦਾਖਲ ਹੋਏ ਅਣਪਛਾਤੇ ਹਮਲਾਵਰ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਦੇ ਅਨੁਸਾਰ ਮੰਗਲਵਾਰ ਰਾਤ ਕਰੀਬ 9:30 ਵਜੇ ਟੌਡ ਲੇਨ ਦੇ 2400 ਬਲਾਕ ਵਿੱਚ ਚਾਕੂਬਾਜ਼ੀ ਦੀ ਸੂਚਨਾ ਮਿਲੀ। ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪੈਰਾਮੈਡਿਕਸ ਤੁਰੰਤ ਮੌਕੇ ‘ਤੇ ਪਹੁੰਚ ਗਏ। ਜਦੋਂ ਅਧਿਕਾਰੀਆਂ ਨੇ ਘਰ ਅੰਦਰ ਦਾਖਲ ਹੋ ਕੇ ਜਾਂਚ ਕੀਤੀ ਤਾਂ ਇੱਕ ਔਰਤ ਗੰਭੀਰ ਚਾਕੂ ਦੇ ਜਖ਼ਮਾਂ ਨਾਲ ਲਹੂ-ਲੁਹਾਨ ਹਾਲਤ ਵਿੱਚ ਮਿਲੀ। ਐਸੈਕਸ-ਵਿੰਡਸਰ ਐਮਰਜੈਂਸੀ ਮੈਡੀਕਲ ਸਰਵਿਸ ਦੀ ਟੀਮ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੁੱਧਵਾਰ ਸਵੇਰੇ ਪੁਲਿਸ ਨੇ ਟੌਡ ਲੇਨ ‘ਤੇ ਕੈਨੇਡਾ ਸਟਰੀਟ ਅਤੇ ਬਿਸ਼ਪ ਸਟਰੀਟ ਦਰਮਿਆਨ ਇਲਾਕੇ ਨੂੰ ਘੇਰਾਬੰਦੀ ਕਰ ਲਈ। ਜਾਂਚ ਟੀਮਾਂ ਨੇ ਦੋ ਘਰਾਂ ਦੇ ਆਲੇ...
ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਰਨਤਾਰਨ ਦੇ ਦੋ ਨੌਜਵਾਨਾਂ ਦੀ ਮੌਤ

ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਰਨਤਾਰਨ ਦੇ ਦੋ ਨੌਜਵਾਨਾਂ ਦੀ ਮੌਤ

Uncategorized
ਚੰਡੀਗੜ੍ਹ,5 ਮਾਰਚ 2026: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਤਰਨਤਾਰਨ ਜ਼ਿਲ੍ਹੇ ਦੇ ਦੋ ਪਰਿਵਾਰਾਂ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਮਾੜੀ ਗੌਰ ਸਿੰਘ ਅਤੇ ਆਈਲੋਵਾਲ ਦੇ ਰਹਿਣ ਵਾਲੇ ਤਲਵਿੰਦਰ ਸਿੰਘ ਅਤੇ ਜਜ਼ਬੀਰ ਸਿੰਘ ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਪਰਿਵਾਰਾਂ ਲਈ ਚੰਗੇ ਭਵਿੱਖ ਦੀ ਖਾਤਰ ਕੈਨੇਡਾ ਗਏ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਬ੍ਰਿਟਿਸ਼ ਕੋਲੰਬੀਆ ਦੇ ਫੋਰਟ ਨੈਲਸਨ ਨੇੜੇ ਹਾਈਵੇਅ 97 (ਅਲਾਸਕਾ ਹਾਈਵੇਅ) ‘ਤੇ ਇਕ ਭਿਆਨਕ ਟਰੱਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਹੀ ਦੋਵਾਂ ਦੇ ਪਰਿਵਾਰਾਂ ਅਤੇ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਪੜ੍ਹਾਈ ਲਈ ਗਏ ਸਨ ਕੈਨੇਡਾਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਲਈ ਕੈਨੇਡਾ ਗਏ ਹੋਏ ਸਨ। ਪਰਿਵਾਰਾਂ ਦੇ ਮੁਤਾਬਕ ਤਲਵਿੰਦਰ ਸਿੰਘ ਅਤੇ ਜਜ਼ਬੀਰ ਸਿੰਘ ਮਿਹਨਤੀ ਅਤੇ ਸਚੇ ਨੌਜਵਾਨ ਸਨ, ਜੋ ਹਮੇਸ਼ਾ ਆਪਣੇ ...
ਜੰਗੀ ਤਣਾਅ ਦੇ ਦਰਮਿਆਨ ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਭਾਰੀ ਭੀੜ, ਕਮੀ ਦੇ ਡਰ ਨਾਲ ਲੋਕ ਕਰ ਰਹੇ ਤੇਲ ਸਟੋਰ

ਜੰਗੀ ਤਣਾਅ ਦੇ ਦਰਮਿਆਨ ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਭਾਰੀ ਭੀੜ, ਕਮੀ ਦੇ ਡਰ ਨਾਲ ਲੋਕ ਕਰ ਰਹੇ ਤੇਲ ਸਟੋਰ

National News, Uncategorized
ਮਿਡਲ ਈਸਟ ਵਿੱਚ ਬਣੀ ਤਾਜ਼ਾ ਜੰਗੀ ਸਥਿਤੀ ਸਬੰਧੀ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖ਼ਬਰਾਂ ਨੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅਚਾਨਕ ਪੈਟਰੋਲ ਪੰਪਾਂ ‘ਤੇ ਭਾਰੀ ਭੀੜ ਵੇਖਣ ਨੂੰ ਮਿਲੀ। ਜੰਗੀ ਤਣਾਅ ਅਤੇ ਤੇਲ ਸਪਲਾਈ ਪ੍ਰਭਾਵਿਤ ਹੋਣ ਦੇ ਡਰ ਕਾਰਨ ਲੋਕ ਵੱਡੀ ਗਿਣਤੀ ਵਿੱਚ ਆਪਣੇ ਵਾਹਨਾਂ ਵਿੱਚ ਪੈਟਰੋਲ ਤੇ ਡੀਜ਼ਲ ਭਰਵਾਉਣ ਲਈ ਪੰਪਾਂ ‘ਤੇ ਪਹੁੰਚ ਰਹੇ ਹਨ। ਕਈ ਥਾਵਾਂ ‘ਤੇ ਕਾਰਾਂ ਅਤੇ ਮੋਟਰਸਾਈਕਲਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਕੁਝ ਲੋਕਾਂ ਨੇ ਤਾਂ ਡਰੰਮਾਂ, ਕੈਨੀਆਂ ਅਤੇ ਹੋਰ ਬਰਤਨਾਂ ਵਿੱਚ ਵੀ ਤੇਲ ਭਰਵਾ ਕੇ ਸਟੋਰ ਕਰਨਾ ਸ਼ੁਰੂ ਕਰ ਦਿੱਤਾ। ਪੰਪਾਂ ‘ਤੇ ਬਣੀ ਇਸ ਅਚਾਨਕ ਭੀੜ ਨੂੰ ਸੰਭਾਲਣਾ ਕਰਮਚਾਰੀਆਂ ਲਈ ਵੀ ਚੁਣੌਤੀਪੂਰਨ ਬਣ ਗਿਆ। ਲੋਕਾਂ ਨੂੰ ਡਰ ਹੈ ਕਿ ਕਿਤੇ ਆਉਣ ਵਾਲੇ ਦਿਨਾਂ ਵਿੱਚ ਤੇਲ ਦੀ ਕਮੀ ਨਾ ਆ ਜਾਵੇ ਜਾਂ ਕੀਮਤਾਂ ਵਿੱਚ ਅਚਾਨਕ ਵਾਧਾ ਨਾ ਹੋ ਜਾਵੇ। ਇਸ ਚਿੰਤਾ ਨੂੰ ਹੋਰ ਵਾਧਾ ਉਸ ਵੇਲੇ ਮਿਲਿਆ ਜਦੋਂ ਇਰਾਨ ਵੱਲੋਂ ਸਮੁੰਦਰੀ ਰਸਤੇ ਕਈ ਦੇਸ਼ਾਂ—ਭਾਰਤ ਸਮੇਤ—ਨੂੰ ਆਉਣ ਵਾਲੇ ਕੱਚੇ ਤੇਲ ਦੇ ਜਹਾਜ਼ਾਂ ‘ਤੇ ...
ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਭਰੋਸਾ, 24×7 ਹੈਲਪਲਾਈਨ ਕੀਤੀ ਸ਼ੁਰੂ

ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਭਰੋਸਾ, 24×7 ਹੈਲਪਲਾਈਨ ਕੀਤੀ ਸ਼ੁਰੂ

Breaking News
ਚੰਡੀਗੜ੍ਹ 5 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸੰਕਟਮਈ ਹਾਲਾਤ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਸਰਕਾਰ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ 24×7 ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੱਧ ਪੂਰਬ ਵਿੱਚ ਬਣੇ ਜੰਗ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸ ਪੂਰੀ ਪ੍ਰਕਿਰਿਆ ਦੀ ਤਾਲਮੇਲ ਅਤੇ ਨਿਗਰਾਨੀ ਲਈ ਦੋ ਸੀਨੀਅਰ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ 24×7 ਹੈਲਪਲਾਈਨ ਪਹਿਲਾਂ ਹੀ ਕਾਇਮ ਕੀਤੀ ਜਾ ਚੁੱਕੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਸਮੁੱਚਾ ਇੰਚਾਰਜ ਬਣਾਇਆ ਗਿਆ ਹੈ, ਜਦਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇ...
ਲੋਕ ਨਿਰਮਾਣ ਵਿਭਾਗ ਨੇ ਪਿਛਲੇ ਚਾਰ ਸਾਲਾਂ ਦੌਰਾਨ 1464 ਕਰੋੜ ਰੁਪਏ ਦੀ ਕੀਤੀ ਬਚਤ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਨੇ ਪਿਛਲੇ ਚਾਰ ਸਾਲਾਂ ਦੌਰਾਨ 1464 ਕਰੋੜ ਰੁਪਏ ਦੀ ਕੀਤੀ ਬਚਤ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 5 ਮਾਰਚ 2026: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਟੈਂਡਰਿੰਗ ਪ੍ਰਣਾਲੀ ਅਪਣਾਉਂਦਿਆਂ ਪਿਛਲੇ ਚਾਰ ਸਾਲਾਂ ਦੌਰਾਨ ਲਗਭਗ 1464 ਕਰੋੜ ਰੁਪਏ ਦੀ ਬਚਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਵਿਗਿਆਨਕ ਅਤੇ ਤਰਕਸੰਗਤ ਬਣਾਇਆ ਹੈ, ਜਿਸ ਕਾਰਨ ਇਹ ਵੱਡੀ ਬਚਤ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 30 ਜੂਨ 2026 ਤੱਕ ਸੂਬੇ ਦੀਆਂ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਟੀਚਾ ਨਿਰਧਾਰਤ ਕੀਤਾ ਹੈ। ਇਸ ਯੋਜਨਾ ਤਹਿਤ 4700 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ, ਨਾਲ ਹੀ ਮੌਜੂਦਾ ਸੜਕਾਂ ਦੀ ਮੁਰੰਮਤ, ਸੰਭਾਲ ਅਤੇ ਚੌੜਾਈ ਵਧਾਉਣ ਦੇ ਕੰਮ ਵੀ ਸ਼ਾਮਲ ਹਨ। ਉਨ੍ਹਾਂ ਮੁਤਾਬਕ ਇਸ ਪੂਰੇ ਪ੍ਰਾਜੈਕਟ ਉੱਤੇ ਕਰੀਬ 16,209 ਕਰੋੜ ਰੁਪਏ ਖਰਚ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਮਿਆਰ ਨੂੰ ਬਰਕਰਾਰ ਰੱਖਣ ਲਈ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਲਗ...
ਅਨੁਸੂਚਿਤ ਜਾਤੀ ਵਰਗ ਦੇ 4,817 ਲਾਭਪਾਤਰੀਆਂ ਲਈ ਮਾਨ ਸਰਕਾਰ ਵੱਲੋਂ ₹24.57 ਕਰੋੜ ਮਨਜ਼ੂਰ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀ ਵਰਗ ਦੇ 4,817 ਲਾਭਪਾਤਰੀਆਂ ਲਈ ਮਾਨ ਸਰਕਾਰ ਵੱਲੋਂ ₹24.57 ਕਰੋੜ ਮਨਜ਼ੂਰ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 05 ਮਾਰਚ 2026: ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਾਸ਼ੀਏ ‘ਤੇ ਰਹਿੰਦੇ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਮੰਤਵ ਨੂੰ ਧਿਆਨ ਵਿੱਚ ਰੱਖਦਿਆਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਕੁੱਲ 4,817 ਅਰਜ਼ੀਆਂ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਵਸਨੀਕਾਂ ਨਾਲ ਮਿਲਕੇ ਹੋਲੀ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਇਆ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਵਸਨੀਕਾਂ ਨਾਲ ਮਿਲਕੇ ਹੋਲੀ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਇਆ

Uncategorized
ਜੰਡਿਆਲਾ ਗੁਰੂ / ਅੰਮ੍ਰਿਤਸਰ, 4 ਮਾਰਚ 2026: ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਪਹੁੰਚ ਕੇ ਹਲਕਾ ਵਾਸੀਆਂ ਨਾਲ ਮਿਲਜੁਲ ਕੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹੋਲੀ ਮਨਾਈ। ਇਸ ਅਵਸਰ ‘ਤੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਨਾਲ ਰੰਗਾਂ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਤਿਉਹਾਰ ਨਹੀਂ, ਬਲਕਿ ਪਿਆਰ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਫਰਕ ਭੁਲਾ ਕੇ ਇਕੱਠੇ ਰਹਿਣ ਅਤੇ ਸਾਂਝ ਪੱਕੀ ਕਰਨ ਦਾ ਸੰਦੇਸ਼ ਦਿੰਦਾ ਹੈ। ਸ. ਹਰਭਜਨ ਸਿੰਘ ਈਟੀਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਰਸਾਇਣਕ ਰੰਗਾਂ ਦੀ ਬਜਾਏ ਪ੍ਰਾਕ੍ਰਿਤਿਕ ਰੰਗ ਵਰਤੇ ਜਾਣ ਅਤੇ ਪਾਣੀ ਦੀ ਬਚਤ ਕਰਦਿਆਂ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਇਲ...