ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਲਈ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ
ਕੋਟਕਪੂਰਾ, 6 ਜੁਲਾਈ 2026: ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਸਮਰਪਿਤ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ ‘ਮੇਲਾ ਖੂਨਦਾਨੀਆਂ ਦਾ’ ਵਿਸ਼ਾਲ ਖੂਨਦਾਨ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿਸ਼ਾਲ ਸਮਾਜ ਸੇਵੀ ਉਪਰਾਲੇ ਦੌਰਾਨ ਵੱਖ-ਵੱਖ ਸਰਕਾਰੀ ਅਤੇ ਨਿੱਜੀ ਬਲੱਡ ਬੈਂਕਾਂ ਦੀਆਂ ਟੀਮਾਂ ਨੇ ਮਿਲ ਕੇ 1,875 ਯੂਨਿਟ ਖੂਨ ਇਕੱਤਰ ਕੀਤਾ, ਜੋ ਲੋੜਵੰਦ ਮਰੀਜ਼ਾਂ ਲਈ ਇੱਕ ਅਹਿਮ ਯੋਗਦਾਨ ਮੰਨਿਆ ਜਾ ਰਿਹਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੂਨਦਾਨ ਨੂੰ ਸਭ ਤੋਂ ਉੱਚੀ ਮਨੁੱਖੀ ਸੇਵਾ ਕਰਾਰ ਦਿੰਦਿਆਂ ਕਿਹਾ ਕਿ ਇਹ ਅਜਿਹਾ ਦਾਨ ਹੈ, ਜੋ ਕਿਸੇ ਅਣਜਾਣ ਵਿਅਕਤੀ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਖੂਨਦਾਨ ਕਰਨ ਦੀ ਆਦਤ ਬਣਾਉਣੀ ਚਾਹੀਦੀ ਹੈ, ਕਿਉਂਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਇਹੀ ਦਾਨ ਕਿਸੇ ਪਰਿਵਾਰ ਲਈ ਆਸ ਦੀ ਕਿਰਨ ਬਣਦਾ ਹੈ।
ਸਪੀਕਰ ਨੇ ਪੀ.ਬੀ...









