ਮਾਨ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਅਹਿਮ ਪਹਲ, ਸਿਹਤ ਤੋਂ ਸੁਰੱਖਿਆ ਤੱਕ ਸੰਪੂਰਨ ਸਹਾਇਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਮੂਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸੇ ਤਹਿਤ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਅਧੀਨ ਲਗਾਏ ਗਏ ਸਿਹਤ ਜਾਂਚ ਕੈਂਪਾਂ ਦੌਰਾਨ 16 ਹਜ਼ਾਰ ਤੋਂ ਵੱਧ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਨਾਲ ਜੋੜਿਆ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ ਤਹਿਤ ਵਿੱਤੀ ਸਾਲ 2025–26 ਲਈ ਬਜ਼ੁਰਗਾਂ ਦੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਤ ਗਤੀਵਿਧੀਆਂ ਵਾਸਤੇ 7.86 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਆਮ ਸਿਹਤ ਮੁਆਇਨਾ ਕੀਤਾ ਗਿਆ, 2071 ਦਾ ਹੱਡੀਆਂ-ਜੋੜਾਂ ਨਾਲ ਸੰਬੰਧਿਤ ਜਾਂਚ ਹੋਈ ਅਤੇ 3705 ਦੀਆਂ ਅੱਖਾਂ ਦੀ ...









