PSEB ਦੀ ਭਾਰੀ ਲਾਪਰਵਾਹੀ: 8ਵੀਂ ਜਮਾਤ ਦੇ ਸਾਇੰਸ ਦੇ ਪ੍ਰਸ਼ਨ ਪੱਤਰ ਵਿੱਚ ਪੰਜਾਬੀ ਅਨੁਵਾਦ ਸ਼ਾਮਲ ਨਹੀਂ ਕੀਤਾ ਗਿਆ
ਫਿਰੋਜ਼ਪੁਰ/ ਚੰਡੀਗੜ੍ਹ, 20 ਫਰਬਰੀ 2026: Punjab School Education Board (PSEB) ਵੱਲੋਂ ਕਰਵਾਈ ਗਈ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਸ਼ੁੱਕਰਵਾਰ ਨੂੰ ਇੱਕ ਗੰਭੀਰ ਪ੍ਰਸ਼ਾਸਕੀ ਗਲਤੀ ਸਾਹਮਣੇ ਆਈ। 20 ਫਰਵਰੀ 2026 ਨੂੰ ਹੋਏ ਵਿਗਿਆਨ ਦੇ ਪੇਪਰ ਵਿੱਚ ਪ੍ਰਸ਼ਨ ਨੰਬਰ 28, 29 ਅਤੇ 30 ਦੇ ਪੰਜਾਬੀ ਮਾਧਿਅਮ ਅਨੁਵਾਦ ਛਾਪੇ ਹੀ ਨਹੀਂ ਗਏ। ਇਸ ਕਾਰਨ ਪੰਜਾਬੀ ਮਾਧਿਅਮ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਕਾਫ਼ੀ ਦਿਕ਼ਕਤਾਂ ਦਾ ਸਾਹਮਣਾ ਕਰਨਾ ਪਿਆ।
ਜਿਵੇਂ ਹੀ ਇਹ ਗਲਤੀ ਪ੍ਰੀਖਿਆ ਕੇਂਦਰਾਂ 'ਤੇ ਸਾਹਮਣੇ ਆਈ, ਉੱਥੇ ਮੌਜੂਦ ਵਿਦਿਆਰਥੀਆਂ ਵਿੱਚ ਘਬਰਾਹਟ ਦਾ ਮਾਹੌਲ ਬਣ ਗਿਆ। ਕਈ ਵਿਦਿਆਰਥੀ ਅੰਗਰੇਜ਼ੀ ਜਾਂ ਹਿੰਦੀ ਭਾਸ਼ਾ ਵਿੱਚ ਪ੍ਰਸ਼ਨਾਂ ਨੂੰ ਸਮਝਣ ਵਿੱਚ ਅਸਮਰੱਥ ਸਨ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੋਇਆ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਅਸਰ ਪੈਣ ਦੀ ਸੰਭਾਵਨਾ ਬਣੀ।
ਇਸ ਸਥਿਤੀ ਨੂੰ ਦੇਖਦੇ ਹੋਏ ਬੋਰਡ ਦੀ ਅਕਾਦਮਿਕ ਸ਼ਾਖਾ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰੀਖਿਆ ਕੇਂਦਰਾਂ 'ਤੇ ਤਾਇਨਾਤ ਨਿਗਰਾਨੀ ਸਟਾਫ ਨੂੰ ਹੁਕਮ ਜਾਰੀ ਕੀਤੇ ਕਿ ਉਹ ਅੰਗਰੇਜ਼ੀ ਜਾਂ ਹਿੰਦੀ ਵਿੱਚ ...








