Monday, September 14Punjabi People

Tag: Punjabi news

ਨੇਪਾਲ ‘ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਮੌਤਾਂ ਦਾ ਅੰਕੜਾ 1,003 ਤੱਕ ਪਹੁੰਚਿਆ; 3,916 ਲੋਕ ਅਜੇ ਵੀ ਲਾਪਤਾ

ਨੇਪਾਲ ‘ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਮੌਤਾਂ ਦਾ ਅੰਕੜਾ 1,003 ਤੱਕ ਪਹੁੰਚਿਆ; 3,916 ਲੋਕ ਅਜੇ ਵੀ ਲਾਪਤਾ

Global News
ਕਾਠਮੰਡੂ, 1 ਸਤੰਬਰ 2026: ਨੇਪਾਲ ਵਿੱਚ ਪਿਛਲੇ ਹਫ਼ਤੇ ਆਏ ਭਿਆਨਕ ਹੜ੍ਹਾਂ ਅਤੇ ਕੁਦਰਤੀ ਆਫ਼ਤ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲਾਸ਼ਾਂ ਮਿਲਣ ਦਾ ਸਿਲਸਿਲਾ ਮੰਗਲਵਾਰ ਨੂੰ ਵੀ ਜਾਰੀ ਰਿਹਾ। ਰਾਸ਼ਟਰੀ ਆਫ਼ਤ ਜੋਖਮ ਘਟਾਉਣ ਅਤੇ ਪ੍ਰਬੰਧਨ ਅਥਾਰਟੀ (NDRRMA) ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ 1,003 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਹਜ਼ਾਰਾਂ ਲੋਕ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਮੁਤਾਬਕ ਪ੍ਰਭਾਵਿਤ ਇਲਾਕਿਆਂ ਵਿੱਚ ਖੋਜ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਨਦੀਆਂ ਦੇ ਕੰਢਿਆਂ, ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਹੋਰ ਮੁਸ਼ਕਲ ਇਲਾਕਿਆਂ ਵਿੱਚ ਸੁਰੱਖਿਆ ਬਲ ਲਾਪਤਾ ਲੋਕਾਂ ਦੀ ਭਾਲ ਕਰ ਰਹੇ ਹਨ। ਰਾਹਤ ਅਤੇ ਬਚਾਅ ਮੁਹਿੰਮ ਅੱਗੇ ਵਧਣ ਦੇ ਨਾਲ ਮ੍ਰਿਤਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਚਿਤਵਾਨ ਅਤੇ ਨਵਲਪਰਾਸੀ ਵਿੱਚ ਸਭ ਤੋਂ ਵੱਧ ਮੌਤਾਂ NDRRMA ਦੇ ਅਨੁਸਾਰ ਦੱਖਣੀ ਚਿਤਵਾਨ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਸ਼ਾਮਲ ਹੈ, ਜਿੱਥੇ ਹੁਣ ਤੱਕ 321 ਲਾਸ਼ਾਂ ਬਰਾਮਦ ਕੀਤ...
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ, ਪੰਜਾਬ ਪੁਲਿਸ ਨੇ 76,751 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ, ਪੰਜਾਬ ਪੁਲਿਸ ਨੇ 76,751 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Punjab News
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ 18 ਮਹੀਨੇ ਪੂਰੇ ਕਰ ਲਏ ਹਨ। ਪੰਜਾਬ ਪੁਲਿਸ ਵੱਲੋਂ ਜਾਰੀ ਅੰਕੜਿਆਂ ਮੁਤਾਬਕ 1 ਮਾਰਚ 2025 ਤੋਂ ਹੁਣ ਤੱਕ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ 58,924 ਐਫਆਈਆਰ ਦਰਜ ਕਰਕੇ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ ਸਭ ਤੋਂ ਵੱਡੀ ਬਰਾਮਦਗੀ 3,776 ਕਿਲੋਗ੍ਰਾਮ ਹੈਰੋਇਨ ਦੀ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਤਲਾਸ਼ੀ ਮੁਹਿੰਮ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲ...
NEET ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ FIR ਰੱਦ ਕਰਨ ਦੇ ਦਿੱਤੇ ਹੁਕਮ

NEET ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ FIR ਰੱਦ ਕਰਨ ਦੇ ਦਿੱਤੇ ਹੁਕਮ

Breaking News, National News
ਨਵੀਂ ਦਿੱਲੀ: NEET ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਵਿਦਿਆਰਥੀ ਪ੍ਰਦਰਸ਼ਨਾਂ ਨਾਲ ਜੁੜੇ ਮਾਮਲਿਆਂ ਵਿੱਚ ਸੁਪਰੀਮ ਕੋਰਟ ਨੇ ਵੱਡਾ ਹੁਕਮ ਸੁਣਾਇਆ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਚ ਨੇ ਸੰਵਿਧਾਨ ਦੇ ਅਨੁਛੇਦ 142 ਤਹਿਤ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦਿਆਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕਈ ਐਫਆਈਆਰਜ਼ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਦਿੱਲੀ ਸਮੇਤ ਅਸਾਮ, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ NEET ਪੇਪਰ ਲੀਕ ਅਤੇ ਇਸ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਹੋਏ ਪ੍ਰਦਰਸ਼ਨਾਂ ਦੌਰਾਨ ਦਰਜ ਕੀਤੀਆਂ ਐਫਆਈਆਰਜ਼ ’ਤੇ ਰਾਹਤ ਦਿੱਤੀ ਹੈ। ਹਾਲਾਂਕਿ, ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਤੋਂ ਅਪਰਾਧਿਕ ਰਿਕਾਰਡ ਜਾਂ ਵੱਖਰੇ ਅਪਰਾਧਿਕ ਮਾਮਲੇ ਹਨ, ਉਨ੍ਹਾਂ ਨਾਲ ਸਬੰਧਤ ਕਾਰਵਾਈ ਨੂੰ ਇਸ ਹੁਕਮ ਤੋਂ ਬਾਹਰ ਰੱਖਿਆ ਗਿਆ ਹੈ। ਦਿੱਲੀ ਸਮੇਤ ਕਈ ਸੂਬਿਆਂ ਵਿੱਚ ਦਰਜ FIR ਹੋਣਗੀਆਂ ਰੱਦ ਸੁਪਰੀਮ ਕੋਰਟ ਨੇ ਕਿਹਾ ਕਿ NEET ਮਾਮਲੇ ਨੂੰ ਲੈ ਕੇ ਹੋਏ ਪ੍ਰਦਰਸ਼ਨਾਂ ਸ...
ਅਮਨ ਅਰੋੜਾ ਨੇ 300 ਤੋਂ ਵੱਧ ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ‘ਡਿਜੀ ਪੰਜਾਬ’ ਪੋਰਟਲ ਕੀਤਾ ਲਾਂਚ

ਅਮਨ ਅਰੋੜਾ ਨੇ 300 ਤੋਂ ਵੱਧ ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ‘ਡਿਜੀ ਪੰਜਾਬ’ ਪੋਰਟਲ ਕੀਤਾ ਲਾਂਚ

Breaking News, Punjab News
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਇੱਕੋ ਥਾਂ ’ਤੇ ਆਸਾਨੀ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ‘Digi.Punjab.gov.in’ ਪੋਰਟਲ ਲਾਂਚ ਕੀਤਾ ਹੈ। ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਇਸ ਏਕੀਕ੍ਰਿਤ ਡਿਜੀਟਲ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਪੋਰਟਲ ਰਾਹੀਂ ਪਹਿਲੇ ਪੜਾਅ ਵਿੱਚ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਡਿਜੀਟਲ ਪਲੇਟਫਾਰਮ ’ਤੇ ਉਪਲਬਧ ਕਰਵਾਈਆਂ ਗਈਆਂ ਹਨ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਅਲੱਗ-ਅਲੱਗ ਪੋਰਟਲਾਂ ’ਤੇ ਜਾਣ, ਕਾਗਜ਼ੀ ਫਾਈਲਾਂ ਜਮ੍ਹਾਂ ਕਰਵਾਉਣ ਅਤੇ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ। 300 ਤੋਂ ਵੱਧ ਸੇਵਾਵਾਂ ਇੱਕੋ ਪਲੇਟਫਾਰਮ ’ਤੇ ਪੋਰਟਲ ਲਾਂਚ ਕਰਨ ਤੋਂ ਬਾਅਦ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਨਾਗਰਿਕਾਂ ਨੂੰ ਸਿਹਤ, ਗ੍ਰਹਿ ਮਾਮ...
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਰਾਹਤ, ਬਰਖਾਸਤਗੀ ਸਬੰਧੀ ਸਰਕਾਰੀ ਹੁਕਮ ਰੱਦ

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਰਾਹਤ, ਬਰਖਾਸਤਗੀ ਸਬੰਧੀ ਸਰਕਾਰੀ ਹੁਕਮ ਰੱਦ

CHANDIGARH NEWS, Punjab News
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਪੁਲਿਸ ਦੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸੇਵਾ ਤੋਂ ਬਰਖ਼ਾਸਤ ਕਰਨ ਸਬੰਧੀ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਸੰਧੂ ਵੱਲੋਂ ਆਪਣੀ ਬਰਖ਼ਾਸਤਗੀ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਆਇਆ ਹੈ। ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਤੋਂ ਬਾਅਦ ਹੋਈ ਸੀ ਕਾਰਵਾਈ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦਾ ਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਹੋਏ ਇੰਟਰਵਿਊ ਮਾਮਲੇ ਤੋਂ ਬਾਅਦ ਚਰਚਾ ਵਿੱਚ ਆਇਆ ਸੀ। ਇਸ ਮਾਮਲੇ ਦੀ ਜਾਂਚ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਕਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਇਸੇ ਮਾਮਲੇ ਦੇ ਸੰਦਰਭ ਵਿੱਚ ਸੰਧੂ ਨੂੰ ਪੁਲਿਸ ਫੋਰਸ ਤੋਂ ਹਟਾਇਆ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਗਈ। ਸਰਕਾਰੀ ਪੱਖ ਵੱਲੋਂ ਉਨ੍ਹਾਂ ’ਤੇ ਡਿਊਟੀ ਵਿੱਚ ਗੰਭੀਰ ਲਾਪਰਵਾਹੀ ਅਤੇ ਅਨੁਸ਼ਾਸਨਹੀ...
‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ 10 ਲੱਖ ਦੇ ਕਰੀਬ ਖਿਡਾਰੀ ਲੈਣਗੇ ਹਿੱਸਾ: CM ਭਗਵੰਤ ਮਾਨ

‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ 10 ਲੱਖ ਦੇ ਕਰੀਬ ਖਿਡਾਰੀ ਲੈਣਗੇ ਹਿੱਸਾ: CM ਭਗਵੰਤ ਮਾਨ

Breaking News, Punjab News, Sports
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 5 ਸਤੰਬਰ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖੇਡ ਮਹਾਕੁੰਭ ਨੂੰ ਸਫਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਵੇਗਾ। ਇਸ ਵਾਰ ਇਨ੍ਹਾਂ ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 38 ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਅਤੇ ਚਾਰ ਪੈਰਾ-ਖੇਡਾਂ ਰਾਹੀਂ ਪੰਜਾਬ ਦੇ ਹਰ ਖੇਤਰ ਵਿੱਚ ਮੌਜੂਦ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ, ਤਰਾਸ਼ਣ ਅਤੇ ਨਿਖਾਰਨ ਲਈ ਵੱਡਾ ਮੰਚ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ...
ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

Breaking News, CHANDIGARH NEWS, Punjab News
ਚੰਡੀਗੜ੍ਹ, 1 ਸਤੰਬਰ 2026: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫਆਈਆਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਹੁਕਮਾਂ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਦੇ ਬਾਹਰ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਕਾਰ ਕਾਫ਼ੀ ਦੇਰ ਤੱਕ ਤਕਰਾਰ ਅਤੇ ਧੱਕਾ-ਮੁੱਕੀ ਵਾਲੀ ਸਥਿਤੀ ਬਣੀ ਰਹੀ। ਹਾਲਾਤ ਨੂੰ ਕਾਬੂ ਵਿੱਚ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਵੱਲੋਂ ਮੌਕੇ ’ਤੇ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕੀਤੇ ਗਏ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਕੀਤੀ। ਪ੍ਰਦਰਸ਼ਨਕ...
ਵਿਧਾਨ ਸਭਾ ’ਚ ਵਿਕਾਸ ਦੇ ਮੁੱਦਿਆਂ ’ਤੇ ਹੋਵੇ ਸਾਰਥਕ ਚਰਚਾ, ਨਾਅਰੇਬਾਜ਼ੀ ਤੋਂ ਬਚਣ ਮੈਂਬਰ: CM ਨਾਇਬ ਸਿੰਘ ਸੈਣੀ

ਵਿਧਾਨ ਸਭਾ ’ਚ ਵਿਕਾਸ ਦੇ ਮੁੱਦਿਆਂ ’ਤੇ ਹੋਵੇ ਸਾਰਥਕ ਚਰਚਾ, ਨਾਅਰੇਬਾਜ਼ੀ ਤੋਂ ਬਚਣ ਮੈਂਬਰ: CM ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 1 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਸਦਨ ਦੀ ਮਰਿਆਦਾ ਅਤੇ ਗਰਿਮਾ ਕਾਇਮ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਸੂਬੇ ਦੇ ਵਿਕਾਸ, ਲੋਕ ਹਿੱਤ ਅਤੇ ਜਨਤਾ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਸਾਰਥਕ ਤੇ ਉਸਾਰੂ ਚਰਚਾ ਕਰਨ ਦਾ ਮੰਚ ਹੈ। ਉਨ੍ਹਾਂ ਕਿਹਾ ਕਿ ਸਦਨ ਦੀ ਗਰਿਮਾ ਨੂੰ ਬਣਾਈ ਰੱਖਣਾ ਸੱਤਾ ਧਿਰ ਅਤੇ ਵਿਰੋਧੀ ਧਿਰ ਸਮੇਤ ਹਰੇਕ ਮੈਂਬਰ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੂਪੇਂਦਰ ਸਿੰਘ ਹੁੱਡਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਕਿਹਾ ਕਿ ਹੁੱਡਾ ਵਿਧਾਨ ਸਭਾ ਦੇ ਬਹੁਤ ਸੀਨੀਅਰ ਅਤੇ ਸਨਮਾਨਯੋਗ ਮੈਂਬਰ ਹਨ। ਉਨ੍ਹਾਂ ਕਿਹਾ ਕਿ ਉਹ ਹੁੱਡਾ ਦੇ ਤਜਰਬੇ ਅਤੇ ਸੀਨੀਅਰਤਾ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਤੋਂ ਸਿੱਖਣ ਲਈ ਵੀ ਬਹੁਤ ਕੁਝ ਹੈ, ਪਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਅਪਣਾਇਆ ਗਿਆ ਰਸਤਾ ਵੱਖਰਾ ਹੈ। ਸੈਣੀ ਨੇ ਕਿਹਾ ਕਿ ਉਨ੍ਹਾਂ ਦਾ ਭੂਪੇਂਦਰ ਸਿੰਘ ਹੁੱਡਾ ਜਾਂ ਕਿਸੇ ਹੋਰ ਮੈਂਬਰ ਦਾ ਅਪਮਾਨ ਕਰ...
CM ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਦੇ ਨਿਰਦੇਸ਼

CM ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਦੇ ਨਿਰਦੇਸ਼

Breaking News, Punjab News, Sports
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਖੇਡ ਮੁਕਾਬਲਿਆਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਬਿਹਤਰ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਵੇਗਾ। ਇਸ ਵਾਰ ਇਨ੍ਹਾਂ ਖੇਡਾਂ ਵਿੱਚ ਕਰੀਬ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਖੇਡ ਮਹਾਕੁੰਭ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਦਕਿ ਪੈਰਾ ਖਿਡਾਰੀਆਂ ਲਈ ਵੀ ਚਾਰ ਵਿਸ਼ੇਸ਼ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੁੱਖ ਮਕਸਦ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੌਜੂਦ ਲੁਕੇ ਹੋਏ...
ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ SKM ਦਾ ਸੱਤ ਦਿਨਾਂ ਧਰਨਾ, ਵੱਡੀ ਗਿਣਤੀ ’ਚ ਕਿਸਾਨ ਹੋਣਗੇ ਸ਼ਾਮਲ

ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ SKM ਦਾ ਸੱਤ ਦਿਨਾਂ ਧਰਨਾ, ਵੱਡੀ ਗਿਣਤੀ ’ਚ ਕਿਸਾਨ ਹੋਣਗੇ ਸ਼ਾਮਲ

Breaking News, CHANDIGARH NEWS, Punjab News
ਮੋਹਾਲੀ, 1 ਸਤੰਬਰ 2026: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਤੋਂ 7 ਸਤੰਬਰ ਤੱਕ ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ ਫੈਦਾਂ ਬੈਰੀਅਰ ਨੇੜੇ ਸੱਤ ਦਿਨਾਂ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੋਹਾਲੀ ਅਤੇ ਚੰਡੀਗੜ੍ਹ ਦੇ ਕਈ ਪ੍ਰਮੁੱਖ ਮਾਰਗਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਵਾਹਨਾਂ ਲਈ ਰੂਟ ਤੈਅ ਕੀਤੇ ਗਏ ਹਨ। ਇਸ ਕਾਰਨ ਖ਼ਾਸ ਤੌਰ ’ਤੇ ਮੋਹਾਲੀ ਦੇ ਏਅਰਪੋਰਟ ਰੋਡ ’ਤੇ ਮੰਗਲਵਾਰ ਨੂੰ ਟ੍ਰੈਫਿਕ ਦਾ ਦਬਾਅ ਵਧਣ ਦੀ ਸੰਭਾਵਨਾ ਹੈ। ਸੋਹਾਣਾ, ਏਅਰਪੋਰਟ ਚੌਕ ਅਤੇ IISER ਲਾਈਟ ਪੁਆਇੰਟ ਸਮੇਤ ਕਈ ਮਹੱਤਵਪੂਰਨ ਥਾਵਾਂ ’ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਮਾਝਾ ਅਤੇ ਦੋਆਬਾ ਤੋਂ ਆਉਣ ਵਾਲੇ ਕਿਸਾਨਾਂ ਲਈ ਰੂਟ ਮਾਝਾ ਅਤੇ ਦੋਆਬਾ ਖੇਤਰਾਂ ਤੋਂ ਧਰਨੇ ਵਿੱਚ ਸ਼ਾਮਲ ਹੋਣ ਲਈ ਆਉਣ ...