ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 18 ਫਰਵਰੀ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਨਕੋਦਰ (ਜ਼ਿਲ੍ਹਾ ਜਲੰਧਰ) ਦੇ ਇਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਮੁਤਾਬਕ, ਸ਼ਿਕਾਇਤਕਰਤਾ ਜੋ ਪੇਸ਼ੇ ਤੋਂ ਮਜ਼ਦੂਰ ਹੈ, ਨੇ ਦੱਸਿਆ ਕਿ ਉਸਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਵੱਲੋਂ ਬੀਐਨਐਸਐਸ ਦੀ ਧਾਰਾ 128 (ਜੋ ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਹੇਠ ਗ੍ਰਿਫ਼ਤਾਰ ਕਰਕੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਬਾਅਦ ਵਿੱਚ ਉਸਨੂੰ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਗਿਆ ਅਤੇ ਅਗਲੀ ਪੇਸ਼ੀ ਲਈ 18.02.2026 ਦੀ ਮਿਤੀ ਤੈਅ ਕੀਤੀ ਗਈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸਨੂੰ ਲਗਾਤਾਰ ਤ...








