Thursday, July 30Punjabi People

Tag: Punjabi news

ਚੋਣਾਂ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ ਵਿੱਚ ਤਾਰਿਕ ਰਹਿਮਾਨ ਨੇ ਭਾਰਤ ਨਾਲ ਬੰਗਲਾਦੇਸ਼ ਦੇ ਭਵਿੱਖ ਵਿੱਚ ਰਿਸ਼ਤਿਆਂ ਬਾਰੇ ਆਪਣਾ ਰੁਖ ਸਪਸ਼ਟ ਕੀਤਾ

ਚੋਣਾਂ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ ਵਿੱਚ ਤਾਰਿਕ ਰਹਿਮਾਨ ਨੇ ਭਾਰਤ ਨਾਲ ਬੰਗਲਾਦੇਸ਼ ਦੇ ਭਵਿੱਖ ਵਿੱਚ ਰਿਸ਼ਤਿਆਂ ਬਾਰੇ ਆਪਣਾ ਰੁਖ ਸਪਸ਼ਟ ਕੀਤਾ

Global News
ਨਵੀਂ ਦਿੱਲੀ 14 ਫਰਬਰੀ 2026: ਬੰਗਲਾਦੇਸ਼ ਵਿੱਚ ਆਮ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਤਾਰਿਕ ਰਹਿਮਾਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੇ ਮੁਖੀ ਤਾਰਿਕ ਰਹਿਮਾਨ ਨੇ ਪਾਰਟੀ ਦੀ ਭਾਰੀ ਜਿੱਤ ਤੋਂ ਬਾਅਦ ਸ਼ਨੀਵਾਰ, 14 ਫਰਵਰੀ ਨੂੰ ਰਾਸ਼ਟਰ ਨੂੰ ਆਪਣਾ ਪਹਿਲਾ ਸੰਬੋਧਨ ਕੀਤਾ। ਜਿੱਤ ਤੋਂ ਬਾਅਦ ਰਹਿਮਾਨ ਨੇ ਦੇਸ਼ ਦੇ ਲੋਕਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕੀਤੀ ਅਤੇ ਇਹ ਕਾਮਯਾਬੀ ਉਹਨਾਂ ਲੋਕਾਂ ਨੂੰ ਸਮਰਪਿਤ ਕੀਤੀ ਜਿਨ੍ਹਾਂ ਨੇ ਬੰਗਲਾਦੇਸ਼ ਵਿੱਚ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ। ਭਾਰਤ ਨਾਲ ਸੰਬੰਧਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਦੀ ਵਿਦੇਸ਼ ਨੀਤੀ ਦੇਸ਼ ਅਤੇ ਉਸਦੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਤੈਅ ਕੀਤੀ ਜਾਵੇਗੀ। ਆਪਣੇ ਪਹਿਲੇ ਭਾਸ਼ਣ ਵਿੱਚ ਤਾਰਿਕ ਰਹਿਮਾਨ ਨੇ ਕਿਹਾ ਕਿ ਸਿਆਸੀ ਅੰਤਰ ਹੋ ਸਕਦੇ ਹਨ, ਪਰ ਦੇਸ਼ ਦੇ ਹਿੱਤ ਲਈ ਸਭ ਨੂੰ ਇਕੱਠੇ ਰਹਿਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੌਮੀ ਏਕਤਾ ਸਾਂਝੀ ਤਾਕਤ ਹੈ, ਜਦਕਿ ਵੰਡ ਕਮਜ਼ੋਰੀ ਦਾ ਕਾਰਨ ਬ...
ਦਿੱਲੀ ਅਤੇ ਹਰਿਆਣਾ ਸਮੇਤ ਚਾਰ ਰਾਜਾਂ ਵਿੱਚ 389 ਕਿਲੋਮੀਟਰ ਲੰਬਾ ਨਵਾਂ ਰੇਲ ਨੈੱਟਵਰਕ ਵਿਛਾਇਆ ਜਾਵੇਗਾ, ਕੇਂਦਰ ਸਰਕਾਰ ਵੱਲੋਂ ਵੱਡਾ ਐਲਾਨ

ਦਿੱਲੀ ਅਤੇ ਹਰਿਆਣਾ ਸਮੇਤ ਚਾਰ ਰਾਜਾਂ ਵਿੱਚ 389 ਕਿਲੋਮੀਟਰ ਲੰਬਾ ਨਵਾਂ ਰੇਲ ਨੈੱਟਵਰਕ ਵਿਛਾਇਆ ਜਾਵੇਗਾ, ਕੇਂਦਰ ਸਰਕਾਰ ਵੱਲੋਂ ਵੱਡਾ ਐਲਾਨ

National News
ਨਵੀਂ ਦਿੱਲੀ, 14 farbery 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਰੇਲਵੇ ਮੰਤਰਾਲੇ ਦੇ ਤਿੰਨ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਲਗਭਗ ₹18,509 ਕਰੋੜ ਦੀ ਲਾਗਤ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਕਸਾਰਾ–ਮਨਮਾੜ, ਦਿੱਲੀ–ਅੰਬਾਲਾ ਅਤੇ ਬੱਲਾਰੀ–ਹੋਸਪੇਟ ਰੂਟਾਂ ‘ਤੇ ਤੀਜੀ ਅਤੇ ਚੌਥੀ ਰੇਲ ਲਾਈਨ ਦਾ ਨਿਰਮਾਣ ਸ਼ਾਮਲ ਹੈ। ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ ਇਹ ਤਿੰਨ ਮਲਟੀ-ਟਰੈਕਿੰਗ ਪ੍ਰੋਜੈਕਟ ਦਿੱਲੀ, ਹਰਿਆਣਾ, ਮਹਾਰਾਸ਼ਟਰ ਅਤੇ ਕਰਨਾਟਕ ਦੇ 12 ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਇਨ੍ਹਾਂ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਜਾਲ ਵਿੱਚ ਤਕਰੀਬਨ 389 ਕਿਲੋਮੀਟਰ ਦਾ ਵਾਧਾ ਹੋਵੇਗਾ।ਇਹ ਯੋਜਨਾਵਾਂ ਪ੍ਰਧਾਨ ਮੰਤਰੀ ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦੇ ਅਧੀਨ ਤਿਆਰ ਕੀਤੀਆਂ ਗਈਆਂ ਹਨ, ਜਿਸਦਾ ਉਦੇਸ਼ ਏਕੀਕ੍ਰਿਤ ਯੋਜਨਾਬੰਦੀ ਅਤੇ ਸਲਾਹ-ਮਸ਼ਵਰੇ ਰਾਹੀਂ ਮਲਟੀ-ਮਾਡਲ ਕਨੈਕਟੀਵਿਟੀ ਅਤੇ ਲੌਜਿਸਟਿਕਸ ਦੀ ਕੁਸ਼ਲਤਾ ਨੂੰ ਵਧਾਉਣਾ ਹੈ। ਸੀਸੀਈਏ ਦੇ ਬਿਆਨ ਮੁਤਾਬਕ, ਇਹ ਪ੍ਰੋਜੈਕਟ ਲੋਕਾਂ, ਵਸਤੂਆਂ ਅਤੇ ਸੇਵਾਵਾਂ ਦੀ ਆਵਾਜਾਈ...
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਦੇ ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਦੇ ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

Uncategorized
ਮਾਨਸਾ, 14 ਫਰਵਰੀ 2026: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਨੇ ਜ਼ਿਲ੍ਹੇ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ” ਅਧੀਨ ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਉਥੇ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਭੀਖੀ ਅਤੇ ਖਿਆਲਾ ਵਿੱਚ ਲੱਗੇ ਕੈਂਪਾਂ ਦੌਰਾਨ ਉਨ੍ਹਾਂ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਲਾਭਪਾਤਰੀਆਂ ਲਈ ਉਪਲਬਧ ਸਹੂਲਤਾਂ ਅਤੇ ਸਟਾਫ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਨਾਲ ਸੰਵਾਦ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਮਕਸਦ ਹਰ ਨਾਗਰਿਕ ਤੱਕ ਉੱਚ ਦਰਜੇ ਦੀ ਸਿਹਤ ਸੇਵਾ ਪਹੁੰਚਾਉਣਾ ਹੈ। ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗ ਰਹੇ ਕੈਂਪਾਂ ਰਾਹੀਂ ਲਾਭਪਾਤਰੀਆਂ ਦੇ ਕਾਰਡ ਤਿ...
ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ : ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ : ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

Uncategorized
ਤਰਨਤਾਰਨ, 13 ਫਰਵਰੀ 2026: ਡਿਪਟੀ ਕਮਿਸ਼ਨਰ Rahul ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨਤਾਰਨ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ Laljit Singh Bhullar ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੇ। ਨਾਲ ਹੀ ਡਿਪਟੀ ਕਮਿਸ਼ਨਰ (ਵਿਕਾਸ) Surinder Singh ਅਤੇ ਹੋਰ ਅਹਿਮ ਅਧਿਕਾਰੀਆਂ ਨੇ ਵੀ ਇਸ ਸਮਾਗਮ ਵਿੱਚ ਮੌਜੂਦਗੀ ਦਰਸਾਈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਵਿੱਚ ਬਜ਼ੁਰਗਾਂ ਦੀ ਸੁਰੱਖਿਆ, ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੋਣ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਤਰ੍ਹਾਂ ਦੇ ਕੈਂਪ ਬਜ਼ੁਰਗਾਂ ਨੂੰ ਇਕੋ ਥਾਂ ‘ਤੇ ਕਈ ਤਰ੍ਹਾਂ ਦੀਆਂ ਸੇਵਾਵਾ...
ਸਕੂਲ ਬੱਸਾਂ ਦੀ ਵਿਸ਼ੇਸ਼ ਛਾਣਬੀਨ, ਨਿਯਮ ਉਲੰਘਣ ‘ਤੇ ਭਾਰੀ ਕਾਰਵਾਈ

ਸਕੂਲ ਬੱਸਾਂ ਦੀ ਵਿਸ਼ੇਸ਼ ਛਾਣਬੀਨ, ਨਿਯਮ ਉਲੰਘਣ ‘ਤੇ ਭਾਰੀ ਕਾਰਵਾਈ

Uncategorized
ਹੁਸ਼ਿਆਰਪੁਰ, 13 ਫਰਵਰੀ 2026: ਡਿਪਟੀ ਕਮਿਸ਼ਨਰ Ashika Jain ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ Amandeep Kaur Ghuman ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਹ ਮੁਹਿੰਮ ਵਿਦਿਆਰਥੀਆਂ ਦੀ ਸੁਰੱਖਿਆ ਅਤੇ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਮਿਆਰੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਆਪਣੀ ਸਿਖਰਤਮ ਤਰਜੀਹ ਮੰਨਦਾ ਹੈ ਅਤੇ ਭਵਿੱਖ ਵਿੱਚ ਵੀ ਸਕੂਲ ਬੱਸਾਂ ਦੀ ਚੰਗੀ ਨਿਗਰਾਨੀ ਅਤੇ ਵਿਸ਼ੇਸ਼ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਆਪਣੇ ਵਾਹਨਾਂ ਨੂੰ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਅਨੁਸਾਰ ਠੀਕ ਢੰਗ ਨਾਲ ਚਲਾਉਣ ਅਤੇ ਨਿਯਮਤ ਜਾਂਚਾਂ ਕਰਵਾਉਣ। ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦਾ ਵਿਸਤ੍ਰਿਤ ਤੌਰ ‘ਤੇ ਮੁਲਾਂਕਣ ...
‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 24ਵਾਂ ਦਿਨ: 888 ਥਾਵਾਂ ‘ਤੇ ਛਾਪੇਮਾਰੀ, 256 ਗੈਂਗਸਟਰਾਂ ਦੀ ਗ੍ਰਿਫ਼ਤਾਰੀ

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 24ਵਾਂ ਦਿਨ: 888 ਥਾਵਾਂ ‘ਤੇ ਛਾਪੇਮਾਰੀ, 256 ਗੈਂਗਸਟਰਾਂ ਦੀ ਗ੍ਰਿਫ਼ਤਾਰੀ

Uncategorized
ਚੰਡੀਗੜ੍ਹ, 13 ਫਰਵਰੀ 2026: ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 888 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਮੁਤਾਬਕ, ਇਹ ਮੁਹਿੰਮ – ਜੋ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ – 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਅਧੀਨ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 24ਵੇਂ ਦਿਨ, ਪੁਲਿਸ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤਰੀਕੇ ਨਾਲ, ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੀ ਕੁੱਲ ਗਿਣਤੀ 9,012 ਹੋ ਗਈ ਹੈ। ਇਸ ਤੋਂ ਇਲਾਵਾ, 129 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ,...
‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਪੰਜਾਬ ਦੀ ਵੱਖਰੀ ਪਹਿਚਾਣ ਕਾਇਮ, ਸੀਐਮ ਮਾਨ ਦੇ ਇਰਾਦਿਆਂ ਨੂੰ ਪਿਆ ਬੂਰ

‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਪੰਜਾਬ ਦੀ ਵੱਖਰੀ ਪਹਿਚਾਣ ਕਾਇਮ, ਸੀਐਮ ਮਾਨ ਦੇ ਇਰਾਦਿਆਂ ਨੂੰ ਪਿਆ ਬੂਰ

Breaking News
ਚੰਡੀਗੜ੍ਹ 13 ਫਰਬਰੀ 2026: ਕਦੇ ਨਸ਼ਿਆਂ ਦੀ ਮਹਾਂਮਾਰੀ ਨਾਲ ਜੂਝਦਾ ਪੰਜਾਬ ਅੱਜ ਇੱਕ ਮਜ਼ਬੂਤ ਅਤੇ ਫੈਸਲਾਕੁੰਨ ਬਦਲਾਅ ਦਾ ਸਾਕਸ਼ੀ ਬਣ ਰਿਹਾ ਹੈ। 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” ਹੁਣ ਸਿਰਫ਼ ਸਰਕਾਰੀ ਯੋਜਨਾ ਨਹੀਂ ਰਹੀ, ਬਲਕਿ ਪੰਜਾਬ ਦੀ ਨਵੀਂ ਪਹਿਚਾਣ ਦਾ ਅਧਾਰ ਬਣ ਚੁੱਕੀ ਹੈ। ਮੁੱਖ ਮੰਤਰੀ Bhagwant Singh Mann ਨੇ ਸ਼ੁਰੂ ਤੋਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਨਸ਼ਾ ਤਸਕਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੋਵੇਗੀ। ਇੱਕ ਸਾਲ ਦੇ ਅੰਦਰ ਮਿਲੇ ਨਤੀਜਿਆਂ ਨੇ ਦਰਸਾ ਦਿੱਤਾ ਹੈ ਕਿ ਇਹ ਕੇਵਲ ਰਾਜਨੀਤਿਕ ਬਿਆਨ ਨਹੀਂ, ਸਗੋਂ ਪੱਕਾ ਇਰਾਦਾ ਸੀ। ਪੰਜਾਬ ਦੇ ਰਾਜਪਾਲ Gulab Chand Kataria ਵੱਲੋਂ ਇਸ ਮੁਹਿੰਮ ਦੀ ਖੁੱਲ੍ਹੀ ਪ੍ਰਸ਼ੰਸਾ ਨੇ ਇਹ ਸੰਦੇਸ਼ ਦਿੱਤਾ ਹੈ ਕਿ ਜਦੋਂ ਨੌਜਵਾਨ ਪੀੜ੍ਹੀ ਦੀ ਰੱਖਿਆ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਦੀ ਕਾਰਵਾਈ ਆਪਣੇ ਆਪ ਬੋਲਦੀ ਹੈ। ਫਰਵਰੀ 2026 ਤੱਕ ਪ੍ਰਾਪਤ ਅੰਕੜੇ ਇਸ ਮੁਹਿੰਮ ਦੀ ਗੰਭੀਰਤਾ ਦਰਸਾਉਂਦੇ ਹਨ। ਕੁੱਲ 49,436 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ, 34,000 ਤੋਂ ਵੱਧ ਐਫਆਈਆਰ ਦਰਜ ਹੋਈਆਂ, ਅਤੇ ਵੱਡੀ ਮਾਤਰਾ ਵਿੱ...
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਧਿਕਾਰੀਆਂ ਅਤੇ ਇੱਕ ਟਰੇਡ ਅਸਿਸਟੈਂਟ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਧਿਕਾਰੀਆਂ ਅਤੇ ਇੱਕ ਟਰੇਡ ਅਸਿਸਟੈਂਟ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

Breaking News
ਚੰਡੀਗੜ੍ਹ, 13 ਫਰਵਰੀ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲ ਰਹੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਸ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ, ਲੁਧਿਆਣਾ ਵਿੱਚ ਤਾਇਨਾਤ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ—ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਫੋਕਲ ਪੁਆਇੰਟ, ਲੁਧਿਆਣਾ ਦੇ ਇੱਕ ਉਦਯੋਗਪਤੀ ਵੱਲੋਂ ਕੀਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਆਪਣੇ ਉਦਯੋਗਿਕ ਇਕਾਈ ਲਈ ਉਤਪਾਦਨ ਸਰਟੀਫਿਕੇਟ ਵਿੱਚ ਸਹੀ ਮਿਤੀ ਦਰਜ ਕਰਵਾਉਣਾ ਚਾਹੁੰਦਾ ਸੀ ਅਤੇ ਇਸ ਲਈ ਉਸਨੇ ਸੰਬੰਧਿਤ ਦਫ਼ਤਰ ਵਿੱਚ ਅਰਜ਼ੀ ਦਿੱਤੀ ਸੀ। ਬੁਲਾਰੇ ਮੁਤਾਬਕ, ਦੋਸ਼ੀ ਅਧਿਕਾਰੀਆਂ ਵੱਲੋਂ ਇਹ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ 45,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਦ...
Bhagwant Mann ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮੁੱਦਿਆਂ ਦੇ ਨਿਪਟਾਰੇ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ

Bhagwant Mann ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮੁੱਦਿਆਂ ਦੇ ਨਿਪਟਾਰੇ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ

Breaking News
ਚੰਡੀਗੜ੍ਹ, 13 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ Harpal Singh Cheema ਨੇ ਅੱਜ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਨਿਪਟਾਰੇ ਲਈ ਤੁਰੰਤ ਸਾਂਝੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ Bhagwant Singh Mann ਦੀ ਅਗਵਾਈ ਹੇਠ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਦੇਰੀ ਹੱਲ ਕਰਨ ਲਈ ਵਚਨਬੱਧ ਹੈ। ਇਹ ਫੈਸਲਾ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਵਿਸਤ੍ਰਿਤ ਬੈਠਕ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੇ ਮਸਲੇ ਤਫ਼ਸੀਲ ਨਾਲ ਰੱਖੇ। ਯੂਨੀਅਨ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਹਨ ਅਤੇ ਉਨ੍ਹਾਂ ‘ਤੇ ਸਮੇਂ-ਸਿਰ ਵਿਚਾਰ ਹੋਣਾ ਲਾਜ਼ਮੀ ਹੈ। ਉਨ੍ਹਾਂ ਦੋਵਾਂ ਵਿਭਾਗਾਂ ਨੂੰ ਹੁਕਮ ਦਿੱਤਾ ਕਿ ਜਲਦੀ ਸਾਂਝੀ ਬੈਠਕ ਕਰਕੇ ਸਾਰੀਆਂ ਵਾਜਬ ਮੰਗਾਂ ਦਾ ਤੁਰੰਤ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਅਧਿਆਪਕਾਂ ਨੂੰ ਆਪਣੀਆਂ ਪ੍ਰਸ਼ਾਸਨਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਦੌਰੇ ‘ਤੇ, ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਕੀਤਾ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਦੌਰੇ ‘ਤੇ, ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਕੀਤਾ ਨਿਪਟਾਰਾ

Uncategorized
ਜਲੰਧਰ, 12 ਫਰਵਰੀ 2026: ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿਖੇ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕਰਕੇ ਨਾਗਰਿਕਾਂ ਨਾਲ ਰੂਬਰੂ ਮੁਲਾਕਾਤ ਕੀਤੀ। ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ ਮੁੱਖ ਮੰਤਰੀ ਨੇ ਵੱਖ-ਵੱਖ ਵਰਗਾਂ ਨਾਲ ਸੰਬੰਧਤ ਲੋਕਾਂ ਦੀਆਂ ਸਮੱਸਿਆਵਾਂ ਧੀਰਜ ਨਾਲ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ, ਜਦਕਿ ਹੋਰ ਮਸਲਿਆਂ ਲਈ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਸਿੱਧੀ ਕੜੀ ਵਜੋਂ ਕੰਮ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਉਹ ਇਕਲੌਤਾ ਸੂਬਾ ਹੈ ਜਿੱਥੇ ਰਾਜ ਦਾ ਮੁਖੀ ਨਿੱਜੀ ਤੌਰ ‘ਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਦਾ ਹੈ। ਉਨ੍ਹਾਂ ਅਨੁਸਾਰ ਇਹ ਪਹਿਲ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ...