ਪੰਜਾਬ ਸਰਕਾਰ ਵੱਲੋਂ ਡਾ. ਪੁਸ਼ਪਿੰਦਰ ਸਿੰਘ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ।
ਚੰਡੀਗੜ੍ਹ, 08 ਫਰਵਰੀ 2026: ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ।
ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਵਿਸ਼ੇਸ਼ ਤਜਰਬਾ ਹੈ। ਸਰਕਾਰੀ ਬੁਲਾਰੇ ਅਨੁਸਾਰ, ਡਾ. ਗਿੱਲ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ ਵਜੋਂ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਯੂਨੀਵਰਸਿਟੀ ਨੂੰ ਉੱਚ ਪਦਵੀ ਅਤੇ ਪ੍ਰਮੁੱਖ ਖੇਡ ਸੰਸਥਾ ਵਜੋਂ ਵਿਕਸਤ ਕਰਨ ਵਿੱਚ ਸਹਾਇਕ ਸਾਬਤ ਹੋਣਗੀਆਂ। ਡਾ. ਗਿੱਲ ਨੇ 1993 ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾਕਟਰੇਟ ਦੀ ਡਿਗਰੀ ਪ੍ਰਾਪਤ ਕੀਤੀ।
ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ, ਡਾ. ਗਿੱਲ ਨੇ ਸਕੂਲ ਆਫ ਮੈਨੇਜਮੈਂਟ ਸਟੱਡੀਜ਼ ਵਿੱਚ ਖਾਸ ਯੋਗਦਾਨ ਦਿੱਤਾ। 1999 ...









