ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਕਾਮਯਾਬੀ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ’ਤੇ ਵਾਧਾ ਕੀਤਾ
ਚੰਡੀਗੜ੍ਹ, 6 ਫਰਵਰੀ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਸੂਬਾ ਸਰਕਾਰ ਨੇ 110 ਕਰੋੜ ਰੁਪਏ ਵਸੂਲ ਕੀਤੇ ਹਨ, ਜਦਕਿ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ।
ਵਿੱਤ ਮੰਤਰੀ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ 1 ਅਕਤੂਬਰ 2025 ਨੂੰ ਸ਼ੁਰੂ ਹੋਈ ਓ.ਟੀ.ਐਸ-2025 ਸਕੀਮ ਤਹਿਤ ਕਰ ਵਿਭਾਗ ਨੂੰ ਹੁਣ ਤੱਕ 7,654 ਅਰਜ਼ੀਆਂ ਮਿਲ ਚੁੱਕੀਆਂ ਹਨ, ਜਿਸਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਛੋਟ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦੀ ਹੈ, ਜੋ ਲੰਬੇ ਮੁਕੱਦਮੇਬਾਜ਼ੀ ਦੇ ਥਕੇ ਬਿਨਾਂ ਸਵੈ-ਇੱਛੁਕ ਕਰਦਾਤਾਵਾਂ ਨੂੰ ਤਰਜੀਹ ਦਿੰਦੀ ਹੈ।
ਉਦਯੋਗਿਕ ਜਥੇਬੰਦੀਆਂ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ, ਵਿੱਤ ਮੰਤਰੀ ਨੇ ਦੱਸਿਆ ਕਿ ਸਕੀਮ ਲਈ ਆਖਰੀ ਮਿਤੀ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱ...








