Monday, September 14Punjabi People

Tag: Punjabi news

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ’ਤੇ ਵਿਵਾਦ, ABVP ਉਮੀਦਵਾਰ ਅੰਕਿਤ ਬਿਧਾਨ ਦੀ ਯੋਗਤਾ ਨੂੰ ASAP ਹਾਈ ਕੋਰਟ ’ਚ ਦੇਵੇਗੀ ਚੁਣੌਤੀ

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ’ਤੇ ਵਿਵਾਦ, ABVP ਉਮੀਦਵਾਰ ਅੰਕਿਤ ਬਿਧਾਨ ਦੀ ਯੋਗਤਾ ਨੂੰ ASAP ਹਾਈ ਕੋਰਟ ’ਚ ਦੇਵੇਗੀ ਚੁਣੌਤੀ

CHANDIGARH NEWS, Punjab News
ਚੰਡੀਗੜ੍ਹ, 31 ਅਗਸਤ 2026: ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਅਤੇ ਵਿਦਿਆਰਥੀ ਮਾਹੌਲ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ABVP ਦੇ ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਜਥੇਬੰਦੀ ASAP ਨੇ ਚੋਣ ਪ੍ਰਕਿਰਿਆ ਅਤੇ ਖ਼ਾਸ ਤੌਰ ’ਤੇ ਬਿਧਾਨ ਦੀ ਚੋਣ ਲੜਨ ਦੀ ਯੋਗਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ASAP ਦਾ ਦਾਅਵਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਵੱਲੋਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾ, ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਪਿਛਲੇ ਅਨੁਸ਼ਾਸਨੀ ਰਿਕਾਰਡ ਅਤੇ ਚੋਣ ਲੜਨ ਨਾਲ ਸਬੰਧਤ ਹੋਰ ਦਸਤਾਵੇਜ਼ਾਂ ਬਾਰੇ ਲਿਖਤੀ ਤੌਰ ’ਤੇ ਜਾਣੂ ਕਰਵਾਇਆ ਗਿਆ ਸੀ। ਜਥੇਬੰਦੀ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਇਤਰਾਜ਼ਾਂ ’ਤੇ ਧਿਆਨ ਦੇਣ ਅਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਸੀ, ਪਰ ਚੋਣਾਂ ਮੁਕੰਮਲ ਹੋਣ ਤੱਕ ਇਸ ਸਬੰਧੀ ਕੋਈ ਪ੍ਰਭਾਵਸ਼ਾਲੀ ਕਾਰਵਾਈ ਸਾਹਮਣੇ ਨਹੀਂ ਆਈ। ...
ਪਟਨਾ ਵਿੱਚ ਸਟਰੀਟ ਲਾਈਟਾਂ ਦੇ ਪ੍ਰਬੰਧ ਨੂੰ ਲੈ ਕੇ CM ਦਾ ਸਖ਼ਤ ਰੁਖ, ਸਾਰੀਆਂ ਲਾਈਟਾਂ ਤੁਰੰਤ ਚਾਲੂ ਕਰਨ ਦੇ ਨਿਰਦੇਸ਼

ਪਟਨਾ ਵਿੱਚ ਸਟਰੀਟ ਲਾਈਟਾਂ ਦੇ ਪ੍ਰਬੰਧ ਨੂੰ ਲੈ ਕੇ CM ਦਾ ਸਖ਼ਤ ਰੁਖ, ਸਾਰੀਆਂ ਲਾਈਟਾਂ ਤੁਰੰਤ ਚਾਲੂ ਕਰਨ ਦੇ ਨਿਰਦੇਸ਼

National News
ਪਟਨਾ, 31 ਅਗਸਤ 2026: ਪਟਨਾ ਸ਼ਹਿਰ ਵਿੱਚ ਸਟਰੀਟ ਲਾਈਟਾਂ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਨੂੰ ਰੌਸ਼ਨ, ਸੁਚੱਜਾ ਤੇ ਸੁਰੱਖਿਅਤ ਬਣਾਉਣ ਲਈ ਅੱਜ ਸੰਕਲਪ ਆਡੀਟੋਰੀਅਮ ਵਿਖੇ ਪਟਨਾ ਨਗਰ ਨਿਗਮ ਸਟਰੀਟ ਲਾਈਟ ਪ੍ਰੋਗਰਾਮ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਹੋਈ। ਇਹ ਪ੍ਰੋਗਰਾਮ ਸ਼ਹਿਰੀ ਵਿਕਾਸ ਅਤੇ ਰਿਹਾਇਸ਼ ਵਿਭਾਗ ਦੀ ਦੇਖ-ਰੇਖ ਹੇਠ ਚਲਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਮੌਜੂਦਾ ਸਟਰੀਟ ਲਾਈਟਾਂ ਦੀ ਸਥਿਤੀ, ਉਨ੍ਹਾਂ ਦੀ ਨਿਯਮਤ ਦੇਖਭਾਲ, ਨਵੀਆਂ ਲਾਈਟਾਂ ਦੀ ਸਪਲਾਈ ਅਤੇ ਸਥਾਪਨਾ ਦੇ ਨਾਲ-ਨਾਲ ਆਟੋਮੇਸ਼ਨ ਨਾਲ ਜੁੜੇ ਵੱਖ-ਵੱਖ ਪ੍ਰਸਤਾਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਪਟਨਾ ਨਗਰ ਨਿਗਮ ਖੇਤਰ ਵਿੱਚ ਲੱਗੀਆਂ ਸਾਰੀਆਂ ਸਟਰੀਟ ਲਾਈਟਾਂ ਪੂਰੀ ਤਰ੍ਹਾਂ ਚਾਲੂ ਹਾਲਤ ਵਿੱਚ ਰਹਿਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸਟਰੀਟ ਲਾਈਟਾਂ ਇਸ ਸਮੇਂ ਖ਼ਰਾਬ ਜਾਂ ਬੰਦ ਪਈਆਂ ਹਨ, ਉਨ੍ਹਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਕਾਰਗਰ ਬਣਾਇਆ ਜਾਵੇ, ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਰਾਤ ਸਮੇਂ ਆਵਾ...
ਹਰਿਆਣਾ ’ਚ ਪੈਰਾਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦੀ ਤਿਆਰੀ, HSSC ਨੂੰ ਭੇਜੀ ਭਰਤੀ ਦੀ ਮੰਗ: ਸਿਹਤ ਮੰਤਰੀ ਆਰਤੀ ਸਿੰਘ ਰਾਓ

ਹਰਿਆਣਾ ’ਚ ਪੈਰਾਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦੀ ਤਿਆਰੀ, HSSC ਨੂੰ ਭੇਜੀ ਭਰਤੀ ਦੀ ਮੰਗ: ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana news
ਹਰਿਆਣਾ, 31 ਅਗਸਤ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੈਰਾਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਸੂਬੇ ਵਿੱਚ ਪੈਰਾਮੈਡੀਕਲ ਸਟਾਫ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਸਬੰਧੀ ਵੇਰਵੇ ਇਕੱਠੇ ਕਰਕੇ ਭਰਤੀ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (HSSC) ਨੂੰ ਬੇਨਤੀ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸਿਹਤ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਇੱਕ ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਸਰਕਾਰੀ ਸਿਹਤ ਅਦਾਰਿਆਂ ਵਿੱਚ ਲੋੜੀਂਦੇ ਮਨੁੱਖੀ ਸਰੋਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ, ਤਾਂ ਜੋ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਖਾਲੀ ਅਸਾਮੀਆਂ ਸਬੰਧੀ HSSC ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਮੰਗ ਆਰਤੀ ਸਿੰਘ ਰਾਓ ਨੇ ਸਦਨ ਵਿੱਚ ਦੱਸਿ...
ਓਬੀਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 39,320 ਵਿਦਿਆਰਥੀਆਂ ਲਈ 15.72 ਕਰੋੜ ਰੁਪਏ ਦੀ ਸਹਾਇਤਾ ਦਾ ਪ੍ਰਬੰਧ: ਡਾ. ਬਲਜੀਤ ਕੌਰ

ਓਬੀਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 39,320 ਵਿਦਿਆਰਥੀਆਂ ਲਈ 15.72 ਕਰੋੜ ਰੁਪਏ ਦੀ ਸਹਾਇਤਾ ਦਾ ਪ੍ਰਬੰਧ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਅਗਸਤ 2026: ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੋੜੀ ਰੱਖਣ ਲਈ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਹੋਣਹਾਰ ਬੱਚੇ ਦੀ ਪੜ੍ਹਾਈ ਸਿਰਫ਼ ਆਰਥਿਕ ਤੰਗੀ ਕਾਰਨ ਨਾ ਰੁਕੇ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਸਕਾਲਰਸ਼ਿਪ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਤੱਕ ਪਹੁੰਚਾਉਣ ’ਤੇ ਸਰਕਾਰ ਵੱਲੋਂ ਧਿਆਨ ਦਿੱਤਾ ਜਾ ਰਿਹਾ ਹੈ। 14,320 ਵਿਦਿਆਰਥੀਆਂ ਨੂੰ ਮਿਲੀ 5.72 ਕਰੋੜ ਰੁਪਏ ਦੀ ਸਕਾਲਰਸ਼ਿਪ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਓ.ਬੀ.ਸੀ. ਤਹਿਤ ਵਿੱਤੀ ਸਾਲ 2025-26 ਦੌਰਾਨ 14,...
CGWB ਦੇ ਤਾਜ਼ਾ ਅੰਕੜਿਆਂ ਨਾਲ ਸਾਬਤ, ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਮੋੜਨਾ ਸ਼ੁਰੂ ਕੀਤਾ: ਬਲਤੇਜ ਪੰਨੂ

CGWB ਦੇ ਤਾਜ਼ਾ ਅੰਕੜਿਆਂ ਨਾਲ ਸਾਬਤ, ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਮੋੜਨਾ ਸ਼ੁਰੂ ਕੀਤਾ: ਬਲਤੇਜ ਪੰਨੂ

Breaking News
ਚੰਡੀਗੜ੍ਹ, 31 ਅਗਸਤ 2026: ਪੰਜਾਬ ਵਿੱਚ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਲੈ ਕੇ ਜਿੱਥੇ ਲੰਬੇ ਸਮੇਂ ਤੋਂ ਚਿੰਤਾ ਪ੍ਰਗਟਾਈ ਜਾਂਦੀ ਰਹੀ ਹੈ, ਉੱਥੇ ਤਾਜ਼ਾ ਸਰਕਾਰੀ ਮੁਲਾਂਕਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਨੂੰ ਸੂਬੇ ਲਈ ਉਮੀਦ ਦੀ ਕਿਰਨ ਕਰਾਰ ਦਿੱਤਾ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਤਾਜ਼ਾ ਅੰਕੜਿਆਂ ਵਿੱਚ ਭੂ-ਜਲ ਨਿਕਾਸੀ ਦੇ ਪੱਧਰ ਵਿੱਚ ਕਮੀ ਅਤੇ ਕਈ ਬਲਾਕਾਂ ਵਿੱਚ ਸੁਧਾਰ ਦਰਜ ਕੀਤਾ ਗਿਆ ਹੈ। ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਇਹ ਬਦਲਾਅ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਖੇਤੀਬਾੜੀ ਲਈ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਤੀਜਾ ਹੈ। ‘ਨਾਅਰਿਆਂ ਦੀ ਬਜਾਏ ਕੰਮ ’ਤੇ ਦਿੱਤਾ ਜ਼ੋਰ’ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੀ ਸੰਭਾਲ ਦਾ ਮੁੱਦਾ ਦਹਾਕਿਆਂ ਤੋਂ ਚਰਚਾ ਵਿੱਚ ਰਿਹਾ ਹੈ, ਪਰ ਉਨ੍ਹਾਂ ਦੇ ਅਨੁਸਾਰ ਪਿਛਲੀਆਂ ਸਰਕਾਰਾਂ ਦੌਰਾਨ ਇਸ...
ਪੰਜਾਬ ਪੁਲਿਸ ਦੀ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ, 639 ਟਿਕਾਣਿਆਂ ’ਤੇ ਛਾਪੇਮਾਰੀ; 422 ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ, 639 ਟਿਕਾਣਿਆਂ ’ਤੇ ਛਾਪੇਮਾਰੀ; 422 ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 31 ਅਗਸਤ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ। ਮੁਹਿੰਮ ਦੇ 223ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਹਮਾਇਤੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 639 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਇਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਕ ਨੈੱਟਵਰਕ ਨਾਲ ਜੁੜੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 422 ਵਿਅਕਤੀ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ ਪੰਜਾਬ ਪੁਲਿਸ ਮੁਤਾਬਕ ਮੁਹਿੰਮ ਦੇ 223ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 422 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਕ...
Gold Price Prediction: ਸੋਨੇ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ, ਕੀ 1 ਲੱਖ ਰੁਪਏ ਤੋਂ ਹੇਠਾਂ ਆਵੇਗਾ ਭਾਅ?

Gold Price Prediction: ਸੋਨੇ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ, ਕੀ 1 ਲੱਖ ਰੁਪਏ ਤੋਂ ਹੇਠਾਂ ਆਵੇਗਾ ਭਾਅ?

Business
ਨਵੀਂ ਦਿੱਲੀ, 31 ਅਗਸਤ 2026: ਸੋਨੇ ਦੀਆਂ ਕੀਮਤਾਂ ਵਿੱਚ ਅੱਜ ਸੋਮਵਾਰ ਨੂੰ ਵੱਡੀ ਗਿਰਾਵਟ ਦਰਜ ਕੀਤੀ ਗਈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤੀ ਧਾਤ ਦੀਆਂ ਕੀਮਤਾਂ ਵਿੱਚ ਆਈ ਤੇਜ਼ ਕਮੀ ਦਾ ਅਸਰ ਘਰੇਲੂ ਬਾਜ਼ਾਰ ’ਤੇ ਵੀ ਦਿਖਾਈ ਦਿੱਤਾ। ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ ਸੋਨੇ ਦੀ ਕੀਮਤ ਕਰੀਬ ₹1,800 ਡਿੱਗ ਕੇ ₹1,54,544 ਪ੍ਰਤੀ 10 ਗ੍ਰਾਮ ਦੇ ਪੱਧਰ ’ਤੇ ਆ ਗਈ। ਸੋਨੇ ਵਿੱਚ ਇਹ ਗਿਰਾਵਟ ਅਜਿਹੇ ਸਮੇਂ ਆਈ ਹੈ ਜਦੋਂ ਪਿਛਲੇ ਕੁਝ ਸਮੇਂ ਦੌਰਾਨ ਕੀਮਤੀ ਧਾਤ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ ਸੀ। ਸ਼ੁੱਕਰਵਾਰ ਨੂੰ ਫੈੱਡ ਚੇਅਰ ਕੇਵਿਨ ਵਾਰਸ਼ ਵੱਲੋਂ ਮਹਿੰਗਾਈ ਨੂੰ ਲੈ ਕੇ ਸਖ਼ਤ ਰੁਖ਼ ਦੇ ਸੰਕੇਤ ਮਿਲਣ ਤੋਂ ਬਾਅਦ ਨਿਵੇਸ਼ਕਾਂ ਨੇ ਉੱਚ ਪੱਧਰਾਂ ’ਤੇ ਮੁਨਾਫ਼ਾ ਵਸੂਲਣਾ ਸ਼ੁਰੂ ਕੀਤਾ। ਇਸ ਕਾਰਨ ਸੋਨੇ ਦੀਆਂ ਕੀਮਤਾਂ ’ਤੇ ਦਬਾਅ ਵਧਿਆ ਅਤੇ ਸ਼ੁੱਕਰਵਾਰ ਨੂੰ ਕੌਮਾਂਤਰੀ ਬਾਜ਼ਾਰ ਵਿੱਚ ਸੋਨੇ ਨੇ ਲਗਭਗ 2 ਤੋਂ 3 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ। COMEX ਸੋਨੇ ’ਚ ਇੱਕ ਦਿਨ ’ਚ 3.56% ਦੀ ਗਿਰਾਵਟ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ 28 ਅਗਸਤ ਨੂੰ COMEX ਸੋਨਾ ਕੁਝ ਸਮ...
ਟਰੰਪ ਦੇ ਟੈਰਿਫ ਤੋਂ ਬਾਅਦ ਬਦਲੀ ਭਾਰਤ ਦੀ ਵਿਦੇਸ਼ ਨੀਤੀ? ਮੋਦੀ ਦੀ ‘ਮਲਟੀ-ਅਲਾਇਨਮੈਂਟ’ ਕੂਟਨੀਤੀ ਨੇ ਦੁਨੀਆ ਦਾ ਧਿਆਨ ਖਿੱਚਿਆ

ਟਰੰਪ ਦੇ ਟੈਰਿਫ ਤੋਂ ਬਾਅਦ ਬਦਲੀ ਭਾਰਤ ਦੀ ਵਿਦੇਸ਼ ਨੀਤੀ? ਮੋਦੀ ਦੀ ‘ਮਲਟੀ-ਅਲਾਇਨਮੈਂਟ’ ਕੂਟਨੀਤੀ ਨੇ ਦੁਨੀਆ ਦਾ ਧਿਆਨ ਖਿੱਚਿਆ

Global News, National News
ਨਵੀਂ ਦਿੱਲੀ, 31 ਅਗਸਤ 2026:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰੇ ਲੰਬੇ ਸਮੇਂ ਤੋਂ ਭਾਰਤ ਦੀ ਕੂਟਨੀਤੀ ਦਾ ਇੱਕ ਅਹਿਮ ਹਿੱਸਾ ਰਹੇ ਹਨ। ਇਨ੍ਹਾਂ ਦੌਰਿਆਂ ਦੌਰਾਨ ਹੋਣ ਵਾਲੀਆਂ ਮੁਲਾਕਾਤਾਂ, ਸਮਝੌਤਿਆਂ ਅਤੇ ਰਣਨੀਤਕ ਗੱਲਬਾਤਾਂ ਦੀ ਚਰਚਾ ਸਿਰਫ਼ ਭਾਰਤ ਵਿੱਚ ਹੀ ਨਹੀਂ, ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਹੁੰਦੀ ਰਹੀ ਹੈ। ਹੁਣ ਬਦਲਦੇ ਵਿਸ਼ਵ ਸਮੀਕਰਨਾਂ, ਅਮਰੀਕਾ ਨਾਲ ਵਪਾਰਕ ਤਣਾਅ ਅਤੇ ਊਰਜਾ ਸੁਰੱਖਿਆ ਵਰਗੀਆਂ ਚੁਣੌਤੀਆਂ ਦੇ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਨੂੰ ਲੈ ਕੇ ਇੱਕ ਨਵੀਂ ਚਰਚਾ ਸ਼ੁਰੂ ਹੋਈ ਹੈ। ਅਮਰੀਕੀ ਅਖ਼ਬਾਰ ‘ਦ ਨਿਊਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਇੱਕ ਵਿਸ਼ਲੇਸ਼ਣ ਵਿੱਚ ਪਿਛਲੇ ਇੱਕ ਸਾਲ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਿਦੇਸ਼ੀ ਦੌਰਿਆਂ ਅਤੇ ਇਨ੍ਹਾਂ ਪਿੱਛੇ ਮੰਨੀ ਜਾ ਰਹੀ ਕੂਟਨੀਤਕ ਰਣਨੀਤੀ ਦਾ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਵਿਸ਼ਵ ਪੱਧਰ ’ਤੇ ਵਧ ਰਹੀ ਅਨਿਸ਼ਚਿਤਤਾ ਅਤੇ ਬਦਲ ਰਹੀਆਂ ਭੂ-ਰਾਜਨੀਤਕ ਸਥਿਤੀਆਂ ਵਿਚਕਾਰ ਭਾਰਤ ਨੇ ਆਪਣੀ ਵਿਦੇਸ਼ ਨੀਤੀ ਨੂੰ ਹੋਰ ਵਿਵਹਾਰਕ ਅਤੇ ਹਿੱਤ-ਕੇਂਦਰਿਤ ਬਣਾਉਣ ਦੀ ਕੋਸ਼ਿਸ਼ ਕੀ...
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ, SC ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ, SC ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼

Breaking News, Punjab News
ਚੰਡੀਗੜ੍ਹ, 31 ਅਗਸਤ 2026:  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਰਾਜਾ ਵੜਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜ ਦਿਨਾਂ ਦੇ ਅੰਦਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਮੁਤਾਬਕ ਤਰਨ ਤਾਰਨ ਵਿੱਚ ਹੋਈਆਂ ਸਿਆਸੀ ਗਤੀਵਿਧੀਆਂ ਦੌਰਾਨ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਪਹੁੰਚੀ ਸੀ। SC ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਸੁਣਵਾਈ ਇਸ ਮਾਮਲੇ ਦੀ ਸੁਣਵਾਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਵੱਲੋਂ ਕੀਤੀ...
ਹਰਿਆਣਾ ’ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼, ਸੁਖਬੀਰ ਬਾਦਲ ਨੇ 7 ਮੈਂਬਰੀ ਕੋਰ ਕਮੇਟੀ ਦਾ ਕੀਤਾ ਐਲਾਨ

ਹਰਿਆਣਾ ’ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼, ਸੁਖਬੀਰ ਬਾਦਲ ਨੇ 7 ਮੈਂਬਰੀ ਕੋਰ ਕਮੇਟੀ ਦਾ ਕੀਤਾ ਐਲਾਨ

Haryana news
ਚੰਡੀਗੜ੍ਹ, 31 ਅਗਸਤ 2026:  ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿੱਚ ਆਪਣੀ ਜਥੇਬੰਦਕ ਪਕੜ ਨੂੰ ਮੁੜ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਇਕਾਈ ਲਈ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਪਾਰਟੀ ਮੁਤਾਬਕ ਇਹ ਫੈਸਲਾ ਹਰਿਆਣਾ ਇਕਾਈ ਦੇ ਸੂਬਾ ਪ੍ਰਧਾਨ ਹਰਕੇਸ਼ ਸਿੰਘ ਮੋਹਰੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ। ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਨਵੀਂ ਕੋਰ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰ, ਰਘੂਜੀਤ ਸਿੰਘ ਕਰਨਾਲ, ਰਵਿੰਦਰ ਸਿੰਘ ਰਾਣਾ, ਸੁਖਸਾਗਰ ਸਿੰਘ, ਹਰਭਜਨ ਸਿੰਘ ਮਸਾਣਾ, ਹਰਪਾਲ ਸਿੰਘ ਅਹਿਰਾਵਾਂ ਅਤੇ ਪ੍ਰਿਥੀਪਾਲ ਸਿੰਘ ਝੱਬਰ ਨੂੰ ਸ਼ਾਮਲ ਕੀਤਾ ਗਿਆ ਹੈ। ਅਗਲੇ ਪੜਾਅ ਵਿੱਚ ਕੋਰ ਕਮੇਟੀ ਦਾ ਕੀਤਾ ਜਾਵੇਗਾ ਵਿਸਥਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੋਰ ਕਮੇਟੀ ਵਿੱਚ 7 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਬਾਕੀ ਮੈਂਬਰਾਂ ਦਾ ਐਲਾਨ ਆਉਣ ਵਾਲੇ ਪੜਾਅ ...