ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜਿਆ ਗਿਆ।
ਅੰਮ੍ਰਿਤਸਰ 28 ਜਨਵਰੀ 2026: ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀ ਸੁਭਾਨ ਰੰਗਰੀਜ਼ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸੁਭਾਨ ਰੰਗਰੀਜ਼ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲਿਸ ਅੱਜ ਸਵੇਰੇ ਮੁਲਜ਼ਮ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਬੇਅਦਬੀ ਦਾ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਦਿੱਲੀ ਦਾ ਰਹਿਣ ਵਾਲਾ ਨੌਜਵਾਨ ਸੁਭਾਨ ਰੰਗਰੀਜ਼ 13 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਦਰਸ਼ਨ ਲਈ ਆਇਆ ਸੀ। ਇਸ ਦੌਰਾਨ ਉਹ ਪਵਿੱਤਰ ਸਰੋਵਰ ਵਿੱਚ ਬੈਠ ਕੇ ਵਜ਼ੂ ਕਰਦਾ ਹੋਇਆ ਮੂੰਹ ਵਿੱਚ ਪਾਣੀ ਭਰ ਕੇ ਕੁਰਲੀ ਕਰਦਾ ਦਿਖਾਈ ਦਿੱਤਾ।
ਘਟਨਾ ਤੋਂ ਬਾਅਦ ਉਹ ਦਰਬਾਰ ਸਾਹਿਬ ਕੰਪਲੈਕਸ ਵਿੱਚ ਘੁੰਮਦਾ ਰਿਹਾ ਅਤੇ ਆਪਣੇ ਇੱਕ ਦੋਸਤ ਤੋਂ ਵੀਡੀਓ ਵੀ ਬਣਵਾਈ। 24 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਨਿਹੰਗਾਂ ਵੱਲੋਂ ਉਸ ਨੂੰ ਫੜ ਲਿਆ ਗਿਆ, ਜਿੱਥੇ ਉਸ ਨਾਲ ਕੁੱਟਮਾਰ ਹੋ...

