ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਲਾਂਚ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜਨਵਰੀ 2026: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੀਤੀ ਜਾ ਰਹੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਉਹ ਨਿੱਜੀ ਸਕੂਲ, ਜੋ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਦੇ ਹਨ, ਉਨ੍ਹਾਂ ਲਈ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪਹਲ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ’ਤੇ ਪ੍ਰਭਾਵੀ ਨਿਗਰਾਨੀ ਯਕੀਨੀ ਬਣਾਉਣ ਲਈ ਕੀਤੀ ਗਈ ਹੈ।
ਮੰਤਰੀ ਨੇ ਜਾਣਕਾਰੀ ਦਿੱਤੀ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕਸਾਰ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜੋ ਆਂਗਣਵਾੜੀ ਕੇਂਦਰਾਂ, ਪਲੇਅ-ਵ...





