ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅੰਮ੍ਰਿਤਸਰ 15 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੰਗੇ ਪੈਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਇਕ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ। ਮੁੱਖ ਮੰਤਰੀ ਨੇ ਆਪਣਾ ਪੂਰਾ ਦਿਨ ਸਿੱਖ ਧਰਮ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਨਾਲ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਦੁਬਾਰਾ ਯਕੀਨ ਦਿਲਾਇਆ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ 'ਤੇ ਪੂਰਾ ਵਿਸ਼ਵਾਸ ਰੱਖਦੇ ਹਨ ਅਤੇ ਹਰ ਫੈਸਲੇ ਨੂੰ ਸਿਰ ਮੱਥੇ ਰੱਖ ਕੇ ਮਨਜ਼ੂਰ ਕਰਦੇ ਹਨ। ਉਹ ਇਸ ਪਵਿੱਤਰ ਅਸਥਾਨ ਦੀ ਸਰਵਉੱਚਤਾ ਨੂੰ ਕਿਸੇ ਤਰੀਕੇ ਨਾਲ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੋਣ ਦਿੰਦੇ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਨਿੱਜੀ ਤੌਰ 'ਤੇ ਪੇਸ਼ ਹੋਏ। ਉਨ੍ਹਾਂ ਕਿਹਾ, “ਮੈਂ ਇੱਥੇ ਇੱਕ ਨਿਮਾਣੇ ਸ...









