Monday, September 14Punjabi People

Tag: Punjabi news

CM ਭਗਵੰਤ ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਸ਼ਾਨਦਾਰ ਆਗਾਜ਼

CM ਭਗਵੰਤ ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਸ਼ਾਨਦਾਰ ਆਗਾਜ਼

Breaking News, CHANDIGARH NEWS, Punjab News
ਚੰਡੀਗੜ੍ਹ, 31 ਅਗਸਤ 2026: ਪੰਜਾਬ ਵਿੱਚ ਕ੍ਰਿਕਟ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਵੱਡਾ ਮੰਚ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪਹਿਲੀ ਵਾਰ ਫ੍ਰੈਂਚਾਇਜ਼ੀ-ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਵੱਲੋਂ ਕਰਵਾਈ ਜਾ ਰਹੀ ਇਸ ਨਵੀਂ ਲੀਗ ਵਿੱਚ ਸੂਬੇ ਦੀਆਂ ਛੇ ਫ੍ਰੈਂਚਾਇਜ਼ੀ ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਟੂਰਨਾਮੈਂਟ ਦਾ ਆਯੋਜਨ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਵਿਖੇ ਕੀਤਾ ਜਾ ਰਿਹਾ ਹੈ ਅਤੇ ਲੀਗ ਦਾ ਫਾਈਨਲ ਮੁਕਾਬਲਾ 13 ਸਤੰਬਰ ਨੂੰ ਖੇਡਿਆ ਜਾਵੇਗਾ। ਉਦਘਾਟਨੀ ਦਿਨ ਪਹਿਲਾ ਮੁਕਾਬਲਾ ਅੰਮ੍ਰਿਤਸਰ ਸੁਰਮਾ ਅਤੇ ਮੋਹਾਲੀ ਕਿੰਗਜ਼ ਵਿਚਕਾਰ ਹੋਇਆ। ਨੌਜਵਾਨ ਕ੍ਰਿਕਟਰਾਂ ਲਈ ਵੱਡਾ ਮੌਕਾ ਖਿਡਾਰੀਆਂ ਅਤੇ ਲੀਗ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਮੁੱਖ ਉਦੇਸ਼ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਸਾਬਤ ਕਰਨ ਲਈ ਇੱਕ ਵੱ...
ਜਲੰਧਰ ’ਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਇੱਕ ਵਿਅਕਤੀ ਗ੍ਰਿਫ਼ਤਾਰ; 32 ਬੋਤਲਾਂ ਸ਼ਰਾਬ, 10.71 ਲੱਖ ਰੁਪਏ ਨਕਦ ਤੇ ਸੋਨੇ ਦੇ ਗਹਿਣੇ ਬਰਾਮਦ

ਜਲੰਧਰ ’ਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਇੱਕ ਵਿਅਕਤੀ ਗ੍ਰਿਫ਼ਤਾਰ; 32 ਬੋਤਲਾਂ ਸ਼ਰਾਬ, 10.71 ਲੱਖ ਰੁਪਏ ਨਕਦ ਤੇ ਸੋਨੇ ਦੇ ਗਹਿਣੇ ਬਰਾਮਦ

Breaking News, Punjab News
ਜਲੰਧਰ, 31 ਅਗਸਤ 2026: ਜਲੰਧਰ ਸ਼ਹਿਰ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਸਤੀ ਬਾਵਾ ਖੇਲ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਮਹਿੰਗੀ ਸ਼ਰਾਬ, ਲੱਖਾਂ ਰੁਪਏ ਦੀ ਨਕਦੀ, ਹੁੱਕਾ ਅਤੇ ਕਈ ਮੋਬਾਈਲ ਫੋਨ ਸਮੇਤ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਛੇ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਬਸਤੀ ਬਾਵਾ ਖੇਲ ਥਾਣੇ ਦੇ ਇੰਚਾਰਜ ਇੰਸਪੈਕਟਰ ਜੈ ਇੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੀਤੀ ਗਈ। ਪੁਲਿਸ ਅਨੁਸਾਰ 30 ਅਗਸਤ ਨੂੰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਆਪਣੀ ਟੀਮ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਆਬਕਾਰੀ ਵਿਭਾਗ ਦੇ ਇੰਸਪੈਕਟਰ ਮਨਜੀਤ ਸਿੰਘ ਦੇ ਇੱਕ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕੀਤੀ। ਸੂਚਨਾ ਦੇ ਆਧਾਰ ’ਤੇ ਬਾਬਾ ਕਾਹਨਦਾਸ ਨਗਰ ਦੇ ਰਹਿਣ ਵਾਲੇ ਤਰਸੇਮ ਸਿੰਘ ਉਰਫ਼ ਸੇਮਾ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਕ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ: ਪੰਜਾਬ ਸਮੇਤ 16 ਰਾਜਾਂ ਵਿੱਚ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ, ਪਹਾੜੀ ਇਲਾਕਿਆਂ ’ਚ ਲੈਂਡਸਲਾਈਡ ਦਾ ਖ਼ਤਰਾ

ਮੌਸਮ ਨੂੰ ਲੈ ਕੇ ਵੱਡਾ ਅਪਡੇਟ: ਪੰਜਾਬ ਸਮੇਤ 16 ਰਾਜਾਂ ਵਿੱਚ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ, ਪਹਾੜੀ ਇਲਾਕਿਆਂ ’ਚ ਲੈਂਡਸਲਾਈਡ ਦਾ ਖ਼ਤਰਾ

Breaking News, National News, Punjab News
ਦਿੱਲੀ, 30 ਅਗਸਤ 2026: ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹਿਣ ਕਾਰਨ ਭਾਰੀ ਮੀਂਹ ਦਾ ਦੌਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ 30 ਅਗਸਤ ਨੂੰ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸਮੇਤ ਕਈ ਰਾਜਾਂ ਲਈ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਭਾਰੀ ਮੀਂਹ ਕਾਰਨ ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ ਦਾ ਖ਼ਤਰਾ ਵਧ ਗਿਆ ਹੈ। ਇਸ ਦੇ ਨਾਲ ਹੀ ਨਦੀਆਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ, ਕਿਉਂਕਿ ਤੇਜ਼ ਹਵਾਵਾਂ, ਗਰਜ-ਚਮਕ ਅਤੇ ਸੰਭਾਵਿਤ ਗੜੇਮਾਰੀ ਕਾਰਨ ਫ਼ਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। 16 ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਮੌਸਮ ਵਿਭਾਗ ਮੁਤਾਬਕ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਦਿੱਲੀ, ਬਿਹਾਰ, ਰਾਜਸਥਾਨ, ਹਰਿਆਣਾ, ਉੱਤਰਾਖੰਡ, ਹਿਮਾਚਲ...
ਚੌਲ ਮਿੱਲਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਤੁਰੰਤ ਕਦਮ ਚੁੱਕੇ ਜਾਣਗੇ: ਲਾਲ ਚੰਦ ਕਟਾਰੂਚੱਕ

ਚੌਲ ਮਿੱਲਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਤੁਰੰਤ ਕਦਮ ਚੁੱਕੇ ਜਾਣਗੇ: ਲਾਲ ਚੰਦ ਕਟਾਰੂਚੱਕ

Breaking News, CHANDIGARH NEWS, Punjab News
ਗੁਰਦਾਸਪੁਰ, 30 ਅਗਸਤ 2026: ਆਉਣ ਵਾਲੇ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਚੌਲ ਮਿੱਲਰਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਚੌਲ ਮਿੱਲਰਾਂ ਦੀ ਇੱਕ ਅਹਿਮ ਮੀਟਿੰਗ ਗੋਲਡਨ ਪਾਮ ਹੋਟਲ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਚੌਲ ਮਿੱਲਰਾਂ ਦੀ ਐਸੋਸੀਏਸ਼ਨ ਵੱਲੋਂ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਮਿੱਲਰਾਂ ਨੇ ਖਰੀਦ, ਸਟੋਰੇਜ ਅਤੇ ਹੋਰ ਪ੍ਰਬੰਧਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਸਰਕਾਰ ਵੱਲੋਂ ਜਲਦ ਵਿਚਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਅਜੈ ਬੇਦੀ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਮੀਟਿੰਗ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਚੌਲ ਮਿੱਲਰਾਂ ਨੇ ਅਜੈ ਬੇ...
ਨੇਪਾਲ ਹੜ੍ਹ ਤ੍ਰਾਸਦੀ ਵਿਚਾਲੇ ਚਮਤਕਾਰੀ ਬਚਾਅ, ਤਿੰਨ ਦਿਨਾਂ ਬਾਅਦ ਮਲਬੇ ਹੇਠੋਂ 6 ਸਾਲਾ ਬੱਚੀ ਜ਼ਿੰਦਾ ਮਿਲੀ

ਨੇਪਾਲ ਹੜ੍ਹ ਤ੍ਰਾਸਦੀ ਵਿਚਾਲੇ ਚਮਤਕਾਰੀ ਬਚਾਅ, ਤਿੰਨ ਦਿਨਾਂ ਬਾਅਦ ਮਲਬੇ ਹੇਠੋਂ 6 ਸਾਲਾ ਬੱਚੀ ਜ਼ਿੰਦਾ ਮਿਲੀ

Global News
ਕਾਠਮੰਡੂ, 30 ਅਗਸਤ 2026: ਨੇਪਾਲ ਵਿੱਚ ਭਿਆਨਕ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਹੋਈ ਵੱਡੀ ਤਬਾਹੀ ਦਰਮਿਆਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਇੱਕ ਉਮੀਦ ਦੀ ਕਿਰਨ ਸਾਹਮਣੇ ਆਈ ਹੈ। ਰਸੁਵਾ ਜ਼ਿਲ੍ਹੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਤਿਮੁਰੇ ਪਿੰਡ ਵਿੱਚ ਸੁਰੱਖਿਆ ਬਲਾਂ ਨੇ ਲਗਭਗ ਤਿੰਨ ਦਿਨਾਂ ਤੱਕ ਮਿੱਟੀ ਅਤੇ ਮਲਬੇ ਹੇਠ ਦੱਬੀ ਇੱਕ ਛੇ ਸਾਲਾ ਬੱਚੀ ਨੂੰ ਜ਼ਿੰਦਾ ਬਾਹਰ ਕੱਢ ਲਿਆ। ਜਾਣਕਾਰੀ ਮੁਤਾਬਕ, ਆਰਮਡ ਪੁਲਿਸ ਫੋਰਸ (APF) ਦੀ ਟੀਮ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲਾਪਤਾ ਲੋਕਾਂ ਅਤੇ ਸੰਭਾਵਿਤ ਬਚੇ ਹੋਏ ਲੋਕਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਜਵਾਨਾਂ ਨੂੰ ਮਲਬੇ ਹੇਠੋਂ ਬਹੁਤ ਹੌਲੀ ਆਵਾਜ਼ ਵਿੱਚ ਬੱਚੀ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਦੀ ਦਿਸ਼ਾ ਦਾ ਪਤਾ ਲਗਾ ਕੇ ਬਚਾਅ ਕਰਮਚਾਰੀਆਂ ਨੇ ਤੁਰੰਤ ਮਿੱਟੀ ਅਤੇ ਮਲਬਾ ਹਟਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਬੱਚੀ ਨੂੰ ਜ਼ਿੰਦਾ ਬਾਹਰ ਕੱਢ ਲਿਆ। ਖ਼ਰਾਬ ਹਾਲਤ ਦੇ ਬਾਵਜੂਦ ਬਚੀ ਜ਼ਿੰਦਗੀ ਬਚਾਅ ਤੋਂ ਬਾਅਦ ਬੱਚੀ ਨੂੰ ਤੁਰੰਤ ਤਿਮੁਰੇ ਸਥਿਤ ਏਪੀਐਫ ਬਾਰਡਰ ਪੋਸਟ ’ਤੇ ਲਿਜਾਇਆ ਗਿਆ, ਜਿੱਥੇ ਉਸ ਨੂੰ ਮੁੱਢਲੀ ਡ...
ਪੰਜਾਬ ਦੇ ਹਿੱਤਾਂ ਤੇ ਪੰਥਕ ਮੁੱਦਿਆਂ ਨੂੰ ਲੈ ਕੇ BJP ਨਾਲ ਸ਼ਰਤਾਂ ਤਹਿਤ ਗੱਠਜੋੜ ਲਈ ਤਿਆਰ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਦੇ ਹਿੱਤਾਂ ਤੇ ਪੰਥਕ ਮੁੱਦਿਆਂ ਨੂੰ ਲੈ ਕੇ BJP ਨਾਲ ਸ਼ਰਤਾਂ ਤਹਿਤ ਗੱਠਜੋੜ ਲਈ ਤਿਆਰ: ਗਿਆਨੀ ਹਰਪ੍ਰੀਤ ਸਿੰਘ

Punjab News
ਚੰਡੀਗੜ੍ਹ, 30 ਅਗਸਤ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵਿਤ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਦਿਆਂ ਭਾਜਪਾ ਨਾਲ ਸ਼ਰਤਾਂ ਦੇ ਆਧਾਰ ’ਤੇ ਗੱਠਜੋੜ ਕਰਨ ਲਈ ਸਹਿਮਤੀ ਜਤਾਈ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੱਖਣ ਸ਼ਾਹ ਲੁਬਾਣਾ ਭਵਨ ਵਿਖੇ ਸੀਨੀਅਰ ਆਗੂਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਭਾਜਪਾ ਨਾਲ ਕੋਈ ਸਿਆਸੀ ਸਮਝੌਤਾ ਹੁੰਦਾ ਹੈ ਤਾਂ ਉਸ ਦਾ ਮੁੱਖ ਆਧਾਰ ਪੰਜਾਬ ਦੇ ਹਿੱਤ, ਪੰਜਾਬ ਦੇ ਮੁੱਦੇ ਅਤੇ ਪੰਥਕ ਮਸਲੇ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਮਝੌਤਾ 1996 ਵਿੱਚ ਬਾਦਲ ਪਰਿਵਾਰ ਵੱਲੋਂ ਭਾਜਪਾ ਨਾਲ ਕੀਤੇ ਗਏ ਕਥਿਤ ਬਿਨਾਂ ਸ਼ਰਤ ਗੱਠਜੋੜ ਦੀ ਤਰਜ਼ ’ਤੇ ਨਹੀਂ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਸਿਆ...
ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਐਲਾਨ, 8 ਸਤੰਬਰ ਨੂੰ ਸਮੂਹਿਕ ਛੁੱਟੀ; ਮੰਤਰੀਆਂ ਤੇ ਵਿਧਾਇਕਾਂ ਦੇ ਘਿਰਾਓ ਦਾ ਵੀ ਐਲਾਨ

ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਐਲਾਨ, 8 ਸਤੰਬਰ ਨੂੰ ਸਮੂਹਿਕ ਛੁੱਟੀ; ਮੰਤਰੀਆਂ ਤੇ ਵਿਧਾਇਕਾਂ ਦੇ ਘਿਰਾਓ ਦਾ ਵੀ ਐਲਾਨ

Breaking News, CHANDIGARH NEWS, Punjab News
ਲੁਧਿਆਣਾ, 30 ਅਗਸਤ 2026:  ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਤਣਾਅ ਇੱਕ ਵਾਰ ਮੁੜ ਵਧਦਾ ਨਜ਼ਰ ਆ ਰਿਹਾ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਜਥੇਬੰਦੀਆਂ ਨੇ ਲੁਧਿਆਣਾ ਵਿੱਚ ਹੋਈ ਇੱਕ ਅਹਿਮ ਬੈਠਕ ਦੌਰਾਨ ਆਪਣਾ ਅਗਲਾ ਸੰਘਰਸ਼ ਪ੍ਰੋਗਰਾਮ ਐਲਾਨ ਦਿੱਤਾ ਹੈ। ਬੈਠਕ ਵਿੱਚ ਲਏ ਗਏ ਫੈਸਲੇ ਮੁਤਾਬਕ ਮੁਲਾਜ਼ਮ ਜਥੇਬੰਦੀਆਂ ਨੇ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦੀ ਮੁੱਖ ਮੰਗ ਹੈ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸਾਂ ਅਤੇ ਹੋਰ ਪੱਤਰ ਵਾਪਸ ਲਏ ਜਾਣ। ਇਸ ਤੋਂ ਇਲਾਵਾ ਜਥੇਬੰਦੀਆਂ ਨੇ ਸਰਕਾਰ ’ਤੇ ਦਬਾਅ ਬਣਾਉਣ ਲਈ ਪੜਾਅਵਾਰ ਸੰਘਰਸ਼ ਦਾ ਐਲਾਨ ਕੀਤਾ ਹੈ। ਐਲਾਨੇ ਪ੍ਰੋਗਰਾਮ ਮੁਤਾਬਕ 12 ਅਤੇ 13 ਸਤੰਬਰ ਨੂੰ ਸਬੰਧਤ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ, ਜਦਕਿ 19 ਅਤੇ 20 ਸਤੰਬਰ ਨੂੰ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁਲਾਜ਼ਮ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ 30 ਸਤੰਬਰ ਨੂੰ ਚੰਡੀਗੜ੍ਹ ...
Punjab Assembly Elections 2027: ਅਕਾਲੀ ਦਲ ਨੇ ਪਹਿਲਾ ਉਮੀਦਵਾਰ ਐਲਾਨਿਆ, ਘਨੌਰ ਤੋਂ ਸਰਬਜੀਤ ਝਿੰਝਰ ਲੜਨਗੇ ਚੋਣ

Punjab Assembly Elections 2027: ਅਕਾਲੀ ਦਲ ਨੇ ਪਹਿਲਾ ਉਮੀਦਵਾਰ ਐਲਾਨਿਆ, ਘਨੌਰ ਤੋਂ ਸਰਬਜੀਤ ਝਿੰਝਰ ਲੜਨਗੇ ਚੋਣ

Punjab News
ਘਨੌਰ, 30 ਅਗਸਤ 2026:  ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਚੋਣੀ ਤਿਆਰੀ ਤੇਜ਼ ਕਰਦਿਆਂ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਵਿਖੇ ਕਰਵਾਈ ਗਈ ਰੈਲੀ ਦੌਰਾਨ ਸਰਬਜੀਤ ਸਿੰਘ ਝਿੰਝਰ ਨੂੰ ਘਨੌਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਨੂੰ ਸਰਬਜੀਤ ਝਿੰਝਰ ਦੇ ਹੱਕ ਵਿੱਚ ਮਜ਼ਬੂਤੀ ਨਾਲ ਖੜ੍ਹਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਬਜੀਤ ਝਿੰਝਰ ਨੂੰ ਜਿਤਾ ਕੇ ਵਿਧਾਇਕ ਬਣਾਇਆ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਘਨੌਰ ਦੇ ਲੋਕ ਸਰਬਜੀਤ ਝਿੰਝਰ ਨੂੰ ਵਿਧਾਇਕ ਚੁਣ ਕੇ ਵਿਧਾਨ ਸਭਾ ਵਿੱਚ ਭੇਜਦੇ ਹਨ ਤਾਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਸਰਕਾਰ ਵਿੱਚ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਦੇਣ ਲਈ ...
ਨਾਗਰਿਕ m-Seva ਐਪ ਰਾਹੀਂ ਕੂੜਾ-ਕਰਕਟ ਵਾਲੀਆਂ ਥਾਵਾਂ ਦੀਆਂ ਤਸਵੀਰਾਂ ਅਪਲੋਡ ਕਰ ਸਕਣਗੇ: ਹਰਜੋਤ ਸਿੰਘ ਬੈਂਸ

ਨਾਗਰਿਕ m-Seva ਐਪ ਰਾਹੀਂ ਕੂੜਾ-ਕਰਕਟ ਵਾਲੀਆਂ ਥਾਵਾਂ ਦੀਆਂ ਤਸਵੀਰਾਂ ਅਪਲੋਡ ਕਰ ਸਕਣਗੇ: ਹਰਜੋਤ ਸਿੰਘ ਬੈਂਸ

Breaking News, CHANDIGARH NEWS, Punjab News
ਨੰਗਲ, 30 ਅਗਸਤ 2026: ਪੰਜਾਬ ਨੂੰ ਸਾਫ਼-ਸੁਥਰਾ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਸਾਫ਼ ਪੰਜਾਬ’ ਨੂੰ ਹੋਰ ਮਜ਼ਬੂਤੀ ਦੇਣ ਲਈ ਸੂਬੇ ਭਰ ਵਿੱਚ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਤੋਂ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਵਿੱਚ ਮੌਜੂਦ ਸਾਰੇ ਕੂੜਾ-ਕਰਕਟ ਪ੍ਰਭਾਵਿਤ ਸਥਾਨਾਂ (Garbage Vulnerable Points - GVPs) ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਹੈ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਵਿੱਚ ਸਫਾਈ ਕਰਮਚਾਰੀਆਂ, ਸਥਾਨਕ ਕੌਂਸਲਰਾਂ, ਲੋਕ ਪ੍ਰਤੀਨਿਧੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਸਰਗਰਮ ਭਾਗੀਦਾਰੀ ਕੀਤੀ ਜਾ ਰਹੀ ਹੈ। ਮੁਹਿੰਮ ਦਾ ਮੁੱਖ ਮਕਸਦ ਜਨਤਕ ਭਾਗੀਦਾਰੀ ਰਾਹੀਂ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਬਣਾਉਣਾ ਅਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰਨਾ ਹੈ। ਮੁਹਿੰਮ ਦੀ ਸ਼ੁਰੂਆਤ ਮੌਕੇ ਸਥ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 221ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 595 ਥਾਵਾਂ ’ਤੇ ਛਾਪੇਮਾਰੀ; 389 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 221ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 595 ਥਾਵਾਂ ’ਤੇ ਛਾਪੇਮਾਰੀ; 389 ਗ੍ਰਿਫ਼ਤਾਰ

Punjab News
ਚੰਡੀਗੜ੍ਹ, 30 ਅਗਸਤ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਤਹਿਤ ਅੱਜ ਵੱਡੀ ਕਾਰਵਾਈ ਕੀਤੀ ਗਈ। ਸੂਬੇ ਵਿੱਚ ਜਾਰੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 221ਵੇਂ ਦਿਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ ਵਿਅਕਤੀਆਂ ਨਾਲ ਸਬੰਧਤ 595 ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲਿਸ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ 389 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 16 ਹਥਿਆਰ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ 176 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਛਾਪੇਮਾਰੀ ਦੌਰਾਨ ਪੁਲਿਸ ਨੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗ...