ਲੁਧਿਆਣਾ ਵਿੱਚ ਨੌਜਵਾਨ ਕੁੜੀਆਂ ਦੇ ਲਾਪਤਾ ਮਾਮਲੇ ‘ਤੇ ਮਹਿਲਾ ਕਮਿਸ਼ਨ ਵੱਲੋਂ ਨੋਟਿਸ, ਪੁਲਿਸ ਤੋਂ ਰਿਪੋਰਟ ਤਲਬ
ਚੰਡੀਗੜ੍ਹ, 5 ਜੂਨ 2026: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਵਿੱਚ ਵੱਖ-ਵੱਖ ਇਲਾਕਿਆਂ ਤੋਂ ਨੌਜਵਾਨ ਕੁੜੀਆਂ ਦੇ ਲਾਪਤਾ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਆ ਰਹੀਆਂ ਰਿਪੋਰਟਾਂ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਨੂੰ ਤੁਰੰਤ ਤਰਜੀਹ ਦਿੰਦਿਆਂ ਉਨ੍ਹਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਵਿਚਾਰ-ਵਟਾਂਦਰਾ ਕੀਤਾ।
ਮਹਿਲਾ ਕਮਿਸ਼ਨ ਵੱਲੋਂ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 10 ਐਫ਼.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਇਹ ਮਾਮਲੇ ਵੱਖ-ਵੱਖ ਸਮੇਂ ਅਤੇ ਵੱਖ-ਵੱਖ ਥਾਵਾਂ ਤੋਂ ਲਾਪਤਾ ਹੋਈਆਂ ਕੁੜੀਆਂ ਨਾਲ ਸਬੰਧਿਤ ਹਨ।
ਪੁਲਿਸ ਵੱਲੋਂ ਕੀਤੀ ਜਾ ਰਹੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹੁਣ ਤੱਕ ਕਿਸੇ ਵੀ ਮਾਮਲੇ ਵਿੱਚ ਕਿਸੇ ਸੰਗਠਿਤ ਅਗਵਾ ਗਿਰੋਹ ਜਾਂ ਵੱਡੀ ਅਪਰਾਧਿਕ ਸਾਜ਼ਿਸ਼ ਦੇ ਸਬੂਤ ਨਹੀਂ ਮਿਲੇ ਹਨ। ਕਈ ਕੇਸਾਂ ਵਿੱਚ ਇਹ ਸੰਕੇਤ ਮਿਲੇ ਹਨ ਕਿ ਕੁੜੀਆਂ ਆਪਣੇ ...









