ਪੰਜਾਬ ਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦੀ ਚਿਤਾਵਨੀ, UPI ਭੁਗਤਾਨ ਬੰਦ ਕਰਨ ਦਾ ਐਲਾਨ
ਚੰਡੀਗੜ੍ਹ, 14 ਅਕਤੂਬਰ 2026: ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਰਾਹੀਂ ਕੀਤੇ ਜਾਣ ਵਾਲੇ ਭੁਗਤਾਨਾਂ ’ਤੇ ਲੱਗਣ ਵਾਲੇ ਮਰਚੈਂਟ ਡਿਸਕਾਊਂਟ ਰੇਟ (MDR) ਚਾਰਜ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਡੀਲਰਾਂ ਨੇ ਇਸ ਦੇ ਵਿਰੋਧ ਵਿੱਚ ਆਉਣ ਵਾਲੇ ਦਿਨਾਂ ਦੌਰਾਨ UPI ਰਾਹੀਂ ਭੁਗਤਾਨ ਸਵੀਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਿਜੀਟਲ ਲੈਣ-ਦੇਣ ’ਤੇ ਲੱਗਣ ਵਾਲੇ ਖਰਚੇ ਕਾਰਨ ਪਹਿਲਾਂ ਹੀ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੇ ਪੈਟਰੋਲ ਪੰਪ ਮਾਲਕਾਂ ਦੇ ਮੁਨਾਫ਼ੇ ’ਤੇ ਹੋਰ ਬੋਝ ਪੈ ਰਿਹਾ ਹੈ।
ਪੈਟਰੋਲ ਪੰਪਾਂ ਨਾਲ ਸਬੰਧਤ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਅਤੇ ਸੂਬਾ ਬੁਲਾਰੇ ਮੋਂਟੀ ਸਹਿਗਲ ਨੇ ਕਿਹਾ ਕਿ ਪੈਟਰੋਲੀਅਮ ਡੀਲਰ ਕਈ ਤਰ੍ਹਾਂ ਦੀਆਂ ਵਿੱਤੀ ਮੁਸ਼ਕਲਾਂ ਨਾਲ ਜੂਝ ਰਹੇ ਹਨ। ਉਨ੍ਹਾਂ ਮੁਤਾਬਕ, ਤੇਲ ਦੀ ਵਿਕਰੀ ’ਤੇ ਮਿਲਣ ਵਾਲਾ ਕਮਿਸ਼ਨ ਪਹਿਲਾਂ ਹੀ ਸੀਮਤ ਹੈ ਅਤੇ ਤੇਲ ਕੰਪਨੀਆਂ ਦੀਆਂ ਨੀਤੀਆਂ ਤੇ ਕਾਰਜਪ੍ਰਣਾਲੀ ਕਾਰਨ ਪੈਟਰੋਲ ਪੰਪਾਂ ਦਾ ਕਾਰੋਬਾਰ ਚਲਾਉਣਾ ਮੁਸ਼ਕਲ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਡਿਜ...









