ਅਕਾਲੀ ਦਲ ਨਾਲ ਕਿਸੇ ਗੱਠਜੋੜ ਦੀ ਗੱਲ ਨਹੀਂ, 117 ਸੀਟਾਂ ‘ਤੇ ਇਕੱਲੇ ਲੜੇਗੀ ਭਾਜਪਾ: ਕੇਵਲ ਢਿੱਲੋਂ
ਚੰਡੀਗੜ੍ਹ/ਜਲੰਧਰ, 30 ਮਈ 2026: ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ਼ਨੀਵਾਰ ਨੂੰ ਪਹਿਲੀ ਵਾਰ ਦੋਆਬਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਮਨੋਰੰਜਨ ਕਾਲੀਆ ਦੇ ਨਿਵਾਸ ਸਥਾਨ 'ਤੇ ਜਾ ਕੇ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਫਗਵਾੜਾ ਵਿੱਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਵੀ ਵਿਸ਼ੇਸ਼ ਬੈਠਕ ਕਰਕੇ ਸੰਗਠਨਕ ਅਤੇ ਸਿਆਸੀ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ।
ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਸੰਭਾਵਿਤ ਗੱਠਜੋੜ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਕਾਲੀ ਦਲ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਜਾਂ ਸਿਆਸੀ ਸਮਝੌਤੇ ਦੀ ਕੋਈ ਪ੍ਰਕਿਰਿਆ ਨਹੀਂ ਚੱਲ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਹੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੀ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਆਪਣੇ ਬਲਬੂ...









