ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਮਨਜ਼ੂਰੀ ਪੱਤਰ ਵੰਡੇ
ਸੰਗਰੂਰ, 14 ਮਾਰਚ 2026: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਆਪਣੇ ਜੱਦੀ ਪਿੰਡ ਭਰਾਜ ਵਿੱਚ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ 46 ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਪਰਿਵਾਰ ਦੀ ਖ਼ਾਹਿਸ਼ ਹੁੰਦੀ ਹੈ ਕਿ ਉਸਦਾ ਆਪਣਾ ਘਰ ਹੋਵੇ ਅਤੇ ਪੰਜਾਬ ਸਰਕਾਰ ਇਸ ਸੁਪਨੇ ਨੂੰ ਹਕੀਕਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਲਈ ਪਲਾਟ ਮੁਹੱਈਆ ਕਰਵਾਉਣਾ ਇੱਕ ਮਹੱਤਵਪੂਰਨ ਸਮਾਜਿਕ ਪਹਲ ਹੈ, ਜਿਸ ਨਾਲ ਉਹਨਾਂ ਨੂੰ ਸੁਰੱਖਿਅਤ ਅਤੇ ਇਜ਼ਤਭਰਿਆ ਜੀਵਨ ਜੀਊਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਹ ਸੈਂਕਸ਼ਨ ਪੱਤਰ ਪਰਿਵਾਰਾਂ ਨੂੰ ਸੌਂਪੇ ਗਏ ਤਾਂ ਲਾਭਪਾਤਰੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇ ਨਜ਼ਾਰੇ ਦੇਖ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਅਤੇ ਸੰਤੁਸ਼ਟੀ ਮਹਿਸੂਸ ਹੋਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਨੂੰ ਪਹਿਲ ਦੇਂਦਿਆ...









