ਔਰਤਾਂ ਨੂੰ 1000 ਰੁਪਏ ਦੀ ਆਰਥਿਕ ਮਦਦ ਦੇਣ ਦੇ ਫੈਸਲੇ ਨਾਲ ਨਾਰਾਜ਼ ਵਿਰੋਧੀ ਧਿਰ ਨੇ ਬਜਟ ’ਤੇ ਚਰਚਾ ਤੋਂ ਕੱਦਮ ਪਿੱਛੇ ਖਿੱਚ ਲਏ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 11 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਨੇ ਬਜਟ ‘ਤੇ ਹੋ ਰਹੀ ਚਰਚਾ ਤੋਂ ਇਸ ਲਈ ਕੱਦਮ ਪਿੱਛੇ ਖਿੱਚ ਲਏ ਕਿਉਂਕਿ ਉਹ ਮਹਿਲਾਵਾਂ ਨੂੰ 1000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਕਤਰਾਉਂਦੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬੀ ਵੱਲ ਧੱਕਣ ਵਾਲੀਆਂ ਰਵਾਇਤੀ ਪਾਰਟੀਆਂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਨਾਲ ਬੇਚੈਨ ਹੋ ਗਈਆਂ ਹਨ।
ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਦਾ ਮਕਸਦ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸੂਰਮਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਅਗਲਾ ਏਜੰਡਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਹੀ ...









