ਲੋਕਤੰਤਰ ਦੀ ਮਜ਼ਬੂਤੀ ਲਈ ਔਰਤਾਂ ਦਾ ਵੱਡਾ ਯੋਗਦਾਨ, ਪੰਜਾਬ ਵੱਲੋਂ ਉਤਕ੍ਰਿਸ਼ਟ ਮਹਿਲਾ ਬੀਐਲਓਜ਼ ਦਾ ਸਨਮਾਨ
ਚੰਡੀਗੜ੍ਹ, 10 ਮਾਰਚ 2026: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ।
ਜ਼ਿਲ੍ਹਾ ਪੱਧਰ ‘ਤੇ ਹਰ ਵਿਧਾਨ ਸਭਾ ਹਲਕੇ ਵਿੱਚੋਂ ਉੱਤਮ ਪ੍ਰਦਰਸ਼ਨ ਕਰਨ ਵਾਲੀਆਂ ਤਿੰਨ ਮਹਿਲਾ ਬੀਐਲਓਜ਼ ਨੂੰ ਸਬੰਧਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸ਼ਾਨਦਾਰ ਸੇਵਾ ਅਤੇ ਵੋਟਰ ਸੂਚੀ ਦੀ ਸੋਧ ਵਿੱਚ ਦਿੱਤੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਮਹਿਲਾ ਬੀਐਲਓਜ਼ ਦੇ ਉਹ ਲਗਾਤਾਰ ਯਤਨ ਵੀ ਰੌਸ਼ਨੀ ਵਿੱਚ ਲਿਆਂਦੇ ਗਏ ਜੋ ਉਹ ਨਾਗਰਿਕਾਂ ਨਾਲ ਸਿੱਧੀ ਭਾਗੀਦਾਰੀ ਰਾਹੀਂ ਕਰਦੀਆਂ ਹਨ ਅਤੇ ਚੋਣ ਕਮਿਸ਼ਨ ਤੇ ਵੋਟਰਾਂ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ।
ਦੇਸ਼ ਦੀ ਚੋਣ ਪ੍ਰਣਾਲੀ ਵਿੱਚ ਮਹਿਲਾਵਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਉਜਾਗਰ ਕਰਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀਈਓ) ਅਨਿੰਦਿਤਾ ਮਿਤਰਾ ਨ...









