ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਹੁਣ ਤੱਕ 234 ਪ੍ਰਿੰਸੀਪਲਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਲਈ ਭੇਜਿਆ
ਚੰਡੀਗੜ੍ਹ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਿੱਖਿਆ ਪਧਤੀਆਂ ਨਾਲ ਜਾਣੂ ਕਰਵਾਉਣਾ ਅਤੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣਾ ਹੈ।
ਮੁੱਖ ਮੰਤਰੀ ਨੇ ਇਸ ਦੌਰਾਨ ਕਈ ਸਿਆਸੀ ਮਸਲਿਆਂ ‘ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਬਿਜਲੀ (ਸੋਧ) ਬਿੱਲ 2025 ਦਾ ਸਖ਼ਤ ਵਿਰੋਧ ਕਰੇਗੀ। ਨਾਲ ਹੀ ਉਨ੍ਹਾਂ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ, ਕਾਂਗਰਸ ਅਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਰਵਾਨਾ ਹੋਇਆ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁਭਕ...









