Monday, September 14Punjabi People

Tag: Punjabi news

ਚੰਡੀਗੜ੍ਹ ’ਚ SIR ਦੌਰਾਨ ਵੋਟਰ ਸੂਚੀ ’ਚ 50% ਤੋਂ ਵੱਧ ਕਮੀ, MP ਮਨੀਸ਼ ਤਿਵਾੜੀ ਨੇ ਮੰਗਿਆ ਪੂਰਾ ਰਿਕਾਰਡ

ਚੰਡੀਗੜ੍ਹ ’ਚ SIR ਦੌਰਾਨ ਵੋਟਰ ਸੂਚੀ ’ਚ 50% ਤੋਂ ਵੱਧ ਕਮੀ, MP ਮਨੀਸ਼ ਤਿਵਾੜੀ ਨੇ ਮੰਗਿਆ ਪੂਰਾ ਰਿਕਾਰਡ

Breaking News, CHANDIGARH NEWS
ਚੰਡੀਗੜ੍ਹ, 29 ਅਗਸਤ 2026: ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਦੌਰਾਨ ਚੰਡੀਗੜ੍ਹ ਦੀਆਂ ਵੋਟਰ ਸੂਚੀਆਂ ਵਿੱਚ ਵੋਟਰਾਂ ਦੀ ਗਿਣਤੀ ਵਿੱਚ 50 ਫੀਸਦੀ ਤੋਂ ਵੱਧ ਦੀ ਕਮੀ ਆਉਣ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਚੰਡੀਗੜ੍ਹ ਦੀ ਮੁੱਖ ਚੋਣ ਅਧਿਕਾਰੀ (CEO) ਪ੍ਰੇਰਨਾ ਪੁਰੀ ਨੂੰ ਪੱਤਰ ਲਿਖ ਕੇ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ ਨਾਵਾਂ ਅਤੇ SIR ਪ੍ਰਕਿਰਿਆ ਨਾਲ ਸਬੰਧਤ ਪੂਰਾ ਰਿਕਾਰਡ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਮਨੀਸ਼ ਤਿਵਾੜੀ ਨੇ SIR ਦੀ ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਵੋਟਰ ਸੂਚੀ ਵਿੱਚ ਇੰਨੀ ਵੱਡੀ ਕਮੀ ਇੱਕ ਗੰਭੀਰ ਮਾਮਲਾ ਹੈ। ਉਨ੍ਹਾਂ ਅਨੁਸਾਰ, 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਵਿੱਚ ਕੁੱਲ 6,59,805 ਰਜਿਸਟਰਡ ਵੋਟਰ ਸਨ। ਇਸ ਦੇ ਮੁਕਾਬਲੇ 14 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਈ SIR-2026 ਸਬੰਧੀ ਮੀਟਿੰਗ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਵਿੱਚ ਵੋਟਰਾਂ ਦੀ ਗਿਣਤੀ ਵਿੱਚ 50 ਫੀਸਦੀ ਤੋਂ ਵੱਧ ਦੀ ਕਮੀ ਦਰਸਾਈ ਗਈ ਹੈ। ਤਿਵਾੜੀ ਨ...
CM ਭਗਵੰਤ ਮਾਨ ਵੱਲੋਂ ਮੋਹਾਲੀ ਦੇ ਬੜਮਾਜਰਾ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

CM ਭਗਵੰਤ ਮਾਨ ਵੱਲੋਂ ਮੋਹਾਲੀ ਦੇ ਬੜਮਾਜਰਾ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

Breaking News, CHANDIGARH NEWS, Punjab News
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਪਿੰਡ ਬੜਮਾਜਰਾ ਵਿਖੇ ਕਰਵਾਈ ਲੋਕ ਮਿਲਣੀ ਦੌਰਾਨ ਵਿਰੋਧੀ ਪਾਰਟੀਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ ਅਤੇ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੇ ਦਹਾਕਿਆਂ ਤੋਂ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਲਗਭਗ 70 ਸਾਲਾਂ ਦੌਰਾਨ ਪੰਜਾਬ ਵਿੱਚ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਬਦਲਦੀਆਂ ਰਹੀਆਂ, ਪਰ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਉਮੀਦ ਮੁਤਾਬਕ ਬਦਲਾਅ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਉਦੇਸ਼ ਜਨਤਾ ਦੇ ਪੈਸੇ ਨੂੰ ਜਨਤਾ ਦੀ ਭਲਾਈ ’ਤੇ ਖਰਚ ਕਰਨਾ ਹੈ ਅਤੇ ਸਰਕਾਰੀ ਖਜ਼ਾਨੇ ਦੀ ਇੱਕ-ਇੱਕ ਪਾਈ ਦੀ ਵਰਤੋਂ ਲੋਕਾਂ ਦੀ ਸਹੂਲਤ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸੱਤਾ ਵਿੱਚ ਵਾਪਸੀ ਤੋਂ ਬਾਅਦ ਮੌ...
ਰੱਖੜ ਪੁੰਨਿਆ ਮੌਕੇ CM ਮਾਨ ਦਾ ਵੱਡਾ ਐਲਾਨ, 5.30 ਲੱਖ ਹੋਰ ਔਰਤਾਂ ਦੇ ਖਾਤਿਆਂ ’ਚ 181.50 ਕਰੋੜ ਰੁਪਏ ਟਰਾਂਸਫ਼ਰ

ਰੱਖੜ ਪੁੰਨਿਆ ਮੌਕੇ CM ਮਾਨ ਦਾ ਵੱਡਾ ਐਲਾਨ, 5.30 ਲੱਖ ਹੋਰ ਔਰਤਾਂ ਦੇ ਖਾਤਿਆਂ ’ਚ 181.50 ਕਰੋੜ ਰੁਪਏ ਟਰਾਂਸਫ਼ਰ

Breaking News, CHANDIGARH NEWS, Punjab News
ਬਾਬਾ ਬਕਾਲਾ ਸਾਹਿਬ, 28 ਅਗਸਤ 2026: ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ‘ਸਤਿਕਾਰ ਰਾਸ਼ੀ’ ਵਜੋਂ 181.50 ਕਰੋੜ ਰੁਪਏ ਦੀ ਰਕਮ ਸਿੱਧੀ ਟਰਾਂਸਫ਼ਰ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਰੱਖੜ ਪੁੰਨਿਆ ਸਮਾਗਮ ਦੌਰਾਨ ਇਹ ਰਕਮ ਜਾਰੀ ਕੀਤੀ। ਇਸ ਨਵੀਂ ਕਿਸ਼ਤ ਦੇ ਜਾਰੀ ਹੋਣ ਨਾਲ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ ਵਧ ਕੇ 70.92 ਲੱਖ ਹੋ ਗਈ ਹੈ। ਸਰਕਾਰ ਵੱਲੋਂ ਯੋਜਨਾ ਦਾ ਦਾਇਰਾ ਹੋਰ ਵਧਾਉਂਦਿਆਂ ਸੂਬੇ ਦੀਆਂ ਲਗਭਗ ਇੱਕ ਕਰੋੜ ਔਰਤਾਂ ਨੂੰ ਇਸ ਦੇ ਘੇਰੇ ਵਿੱਚ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਮਦਦ ਕਰਨ ਵਾਲੀਆਂ 1.38 ਲੱਖ ‘ਸਤਿਕਾਰ ਸਖੀਆਂ’ ਨੂੰ ਹੁਣ ਤੱਕ 51 ਕਰੋੜ ਰੁਪਏ ਮਾਣ-ਭੱਤੇ ਵਜੋਂ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਆਂਗਣਵਾੜ...
1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ਤੇ ਭਾਜਪਾ ’ਤੇ ਵਰ੍ਹੇ ‘ਆਪ’ ਆਗੂ ਬਲਤੇਜ ਪੰਨੂ, ਕਿਹਾ- ਘੱਟ ਗਿਣਤੀਆਂ ਪ੍ਰਤੀ ਦੋਵਾਂ ਦਾ ਰਵੱਈਆ ਇੱਕੋ ਜਿਹਾ

1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ਤੇ ਭਾਜਪਾ ’ਤੇ ਵਰ੍ਹੇ ‘ਆਪ’ ਆਗੂ ਬਲਤੇਜ ਪੰਨੂ, ਕਿਹਾ- ਘੱਟ ਗਿਣਤੀਆਂ ਪ੍ਰਤੀ ਦੋਵਾਂ ਦਾ ਰਵੱਈਆ ਇੱਕੋ ਜਿਹਾ

Punjab News
ਚੰਡੀਗੜ੍ਹ, 28 ਅਗਸਤ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਘੱਟ ਗਿਣਤੀਆਂ, ਖ਼ਾਸ ਤੌਰ ’ਤੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦਿਆਂ ’ਤੇ ਦੋਵਾਂ ਪਾਰਟੀਆਂ ਦਾ ਰਵੱਈਆ ਇੱਕੋ ਜਿਹਾ ਰਿਹਾ ਹੈ। ਪੰਨੂ ਨੇ ਕਿਹਾ ਕਿ ਦੋਵੇਂ ਪਾਰਟੀਆਂ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਦਰਦ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਬਾਅਦ ਵੀ 1984 ਨਾਲ ਜੁੜੇ ਜ਼ਖ਼ਮ ਸਿੱਖ ਪਰਿਵਾਰਾਂ ਦੇ ਮਨਾਂ ਵਿੱਚ ਤਾਜ਼ਾ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਸਿਆਸੀ ਪਾਰਟੀਆਂ ਦੇ ਰਵੱਈਏ ਨੂੰ ਲੋਕ ਗੰਭੀਰਤਾ ਨਾਲ ਦੇਖਦੇ ਹਨ। ਸੱਜਣ ਕੁਮਾਰ ਮਾਮਲੇ ਦਾ ਹਵਾਲਾ ਦੇ ਕੇ ਕਾਂਗਰਸ ’ਤੇ ਨਿਸ਼ਾਨਾ ਬਲਤੇਜ ਪੰਨੂ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸ ਵੱਲੋਂ ਦਿੱਤੇ ਗਏ ਪ੍ਰਤੀਕਰਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਟਿਕਾਣਿਆਂ ’ਤੇ ਛਾਪੇਮਾਰੀ, 330 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਟਿਕਾਣਿਆਂ ’ਤੇ ਛਾਪੇਮਾਰੀ, 330 ਗ੍ਰਿਫ਼ਤਾਰ

Punjab News
ਚੰਡੀਗੜ੍ਹ, 28 ਅਗਸਤ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੁਲਿਸ ਨੇ ਅੱਜ 220ਵੇਂ ਦਿਨ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਗੈਂਗਸਟਰਾਂ ਨਾਲ ਜੁੜੇ ਸਾਥੀਆਂ ਦੇ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 572 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਪੁਲਿਸ ਅਨੁਸਾਰ ਇਨ੍ਹਾਂ ਕਾਰਵਾਈਆਂ ਦਾ ਮੁੱਖ ਉਦੇਸ਼ ਗੈਂਗਸਟਰ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨਾ, ਉਨ੍ਹਾਂ ਦੇ ਸਹਿਯੋਗੀਆਂ ’ਤੇ ਸ਼ਿਕੰਜਾ ਕੱਸਣਾ ਅਤੇ ਸੰਗਠਿਤ ਅਪਰਾਧ ਨਾਲ ਸਬੰਧਤ ਗਤੀਵਿਧੀਆਂ ਨੂੰ ਰੋਕਣਾ ਹੈ। 220ਵੇਂ ਦਿਨ 330 ਵਿਅਕਤੀ ਗ੍ਰਿਫ਼ਤਾਰ ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, 220ਵੇਂ ਦਿਨ ਦੀ ਕਾਰਵਾਈ ਦੌਰਾਨ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 20 ਜਨਵਰੀ 2026 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 65,657 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱ...
CM ਨਾਇਬ ਸਿੰਘ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੀ ਨਵੀਂ ਉਦਯੋਗਿਕ ਨੀਤੀ ਤੇ ਨਿਵੇਸ਼ ਸਮੇਤ ਕਈ ਮੁੱਦਿਆਂ ’ਤੇ ਹੋਈ ਚਰਚਾ

CM ਨਾਇਬ ਸਿੰਘ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੀ ਨਵੀਂ ਉਦਯੋਗਿਕ ਨੀਤੀ ਤੇ ਨਿਵੇਸ਼ ਸਮੇਤ ਕਈ ਮੁੱਦਿਆਂ ’ਤੇ ਹੋਈ ਚਰਚਾ

Haryana news, National News
ਚੰਡੀਗੜ੍ਹ, 28 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਸੇਵਾ ਤੀਰਥ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰਿਆਣਾ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਾਲ ਹਰਿਆਣਾ ਦੇ ਵਿਕਾਸ, ਨਿਵੇਸ਼, ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਨੀਤੀ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮ ਅਤੇ ਵੱਖ-ਵੱਖ ਖੇਤਰਾਂ ਲਈ ਜਾਰੀ ਕੀਤੀਆਂ ਗਈਆਂ 9 ਖੇਤਰੀ ਨੀਤੀਆਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਪੰਜ ਸਾਲਾਂ ’ਚ ₹5 ਲੱਖ ਕਰੋੜ ਨਿਵੇਸ਼ ਦਾ ਟੀਚਾ CM ਸੈਣੀ ਨੇ ਕਿਹਾ ਕਿ ਹਰਿਆਣਾ ਦੀ ਨਵੀਂ ਉਦਯੋਗਿਕ ਨੀਤੀ ਦਾ ਮੁੱਖ ਉਦੇਸ਼ ਅਗਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ ₹5 ਲੱਖ ਕਰੋੜ ਦਾ ਨਿਵੇਸ਼ ਆਕਰਸ਼ਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਦੀ ...
CM ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਰੱਖੜੀ ਦੀਆਂ ਦਿਲੋਂ ਵਧਾਈਆਂ, ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਕੀਤਾ ਸਲਾਮ

CM ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਰੱਖੜੀ ਦੀਆਂ ਦਿਲੋਂ ਵਧਾਈਆਂ, ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਕੀਤਾ ਸਲਾਮ

Breaking News, Punjab News
ਪੰਜਾਬ, 28 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸੂਬਾ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਨਾਲ ਜੁੜੇ ਇਸ ਤਿਉਹਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੀਆਂ ਸਮੂਹ ਭੈਣਾਂ ਨੂੰ ਰੱਖੜੀ ਦੀਆਂ ਮੁਬਾਰਕਾਂ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ “ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ‘ਰੱਖੜੀ’ ਦੀਆਂ ਸਭ ਨੂੰ ਲੱਖ-ਲੱਖ ਮੁਬਾਰਕਾਂ ਹੋਣ।” ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਭਰੋਸੇ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਭੈਣਾਂ ਵੱਲੋਂ ਮਿਲ ਰਿਹਾ ਅਥਾਹ ਪਿਆਰ ਅਤੇ ਅਸੀਸਾਂ ਉਨ੍ਹਾਂ ਲਈ ਹੌਸਲੇ ਅਤੇ ਜ਼ਿੰਮੇਵਾਰੀ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਸ ਪਿਆਰ ਅਤੇ ਵਿਸ਼ਵਾਸ ਦੇ ਬਦਲੇ ਸੂਬਾ ਸਰਕਾਰ ਪੰਜਾਬ ਦੀਆਂ ਧੀਆਂ ਅਤੇ ਭੈਣਾਂ ਦੇ ਸਨਮਾਨ, ਸੁਰੱਖਿਆ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ। ਉਨ...
ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਹੈਰੋਇਨ ਤਸਕਰੀ ਕਰਨ ਵਾਲੇ ਦੋ ਮਾਡਿਊਲ ਬੇਨਕਾਬ; 6 ਗ੍ਰਿਫ਼ਤਾਰ

ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਹੈਰੋਇਨ ਤਸਕਰੀ ਕਰਨ ਵਾਲੇ ਦੋ ਮਾਡਿਊਲ ਬੇਨਕਾਬ; 6 ਗ੍ਰਿਫ਼ਤਾਰ

Breaking News, Punjab News
ਅੰਮ੍ਰਿਤਸਰ, 28 ਅਗਸਤ 2026: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਤਸਕਰੀ ਨਾਲ ਜੁੜੇ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਪੁਲਿਸ ਨੇ ਦੋਵਾਂ ਕਾਰਵਾਈਆਂ ਦੌਰਾਨ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਅਤੇ ਜਾਂਚ ਦੌਰਾਨ ਪੁਲਿਸ ਨੇ 2.920 ਕਿਲੋਗ੍ਰਾਮ ਹੈਰੋਇਨ ਅਤੇ 8 ਉੱਚ-ਗੁਣਵੱਤਾ ਵਾਲੀਆਂ ਪਿਸਤੌਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ’ਤੇ ਨਕੇਲ ਕੱਸਣ ਵੱਲ ਇੱਕ ਅਹਿਮ ਕਦਮ ਹੈ। 6 ਮੁਲਜ਼ਮ ਗ੍ਰਿਫ਼ਤਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇੰਦਰਪਾਲ ਸਿੰਘ ਅਤੇ ਸਿਕੰਦਰਜੀਤ ਸਿੰਘ, ਦੋਵੇਂ ਵਾਸੀ ਪਿੰਡ ਭਿੰਡੀ ਔਲਖ, ਅੰਮ੍ਰਿਤਸਰ; ਹੈਪੀ ਸਿੰਘ ਉਰਫ਼ ਵੀਰਪਾਲ ਸਿੰਘ, ਵਾਸੀ ਕੱਕੜ, ਅ...
‘ਆਪ’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ

‘ਆਪ’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ

Breaking News, Punjab News
ਚੰਡੀਗੜ੍ਹ, 27 ਅਗਸਤ 2026: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਸਬੀਰ ਸਿੰਘ ਗੜ੍ਹੀ ਨੂੰ ਇਹ ਜ਼ਿੰਮੇਵਾਰੀ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਸਿਆਸੀ ਪਾਰਟੀਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ ਸੰਗਠਨਾਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਚਮਕੌਰ ਸਾਹਿਬ ਹਲਕਾ ਪੰਜਾਬ ਦੀ ਸਿਆਸਤ ਵਿੱਚ ਖਾਸ ਮਹੱਤਵ ਰੱਖਦਾ ਹੈ। ਇਸ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣ ਲੜ ਚੁੱਕੇ ਹਨ। ਦਲਿਤ ਨੇਤਾ ਨੂੰ ਅਹਿਮ ਜ਼ਿੰਮੇਵਾਰੀ ਗੜ੍ਹੀ ਨੂੰ ਚਮਕੌਰ ਸਾਹਿਬ ਦੀ ਜ਼ਿੰਮੇਵਾਰੀ ਸੌਂਪੇ ਜਾਣ ਨੂੰ ‘ਆਪ’ ਦੀ ਸੰਗਠਨਾਤਮਕ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।...
ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ’ਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਗਿਆ: CM ਨਾਇਬ ਸਿੰਘ ਸੈਣੀ

ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ’ਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਗਿਆ: CM ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 27 ਅਗਸਤ 2026: ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੱਤਾਧਾਰੀ ਧਿਰ ਅਤੇ ਕਾਂਗਰਸ ਵਿਚਾਲੇ ਤਣਾਅ ਦੇ ਮਾਹੌਲ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਾਂਗਰਸ ਵੱਲੋਂ ਲਗਾਏ ਗਏ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਵਿਰੋਧੀ ਧਿਰ ਦੇ ਆਗੂਆਂ ਅਤੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਜਾਂ ਕਿਸੇ ਹੋਰ ਕਾਂਗਰਸੀ ਮੈਂਬਰ ਨੂੰ ਸਦਨ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਪੂਰੇ ਸਤਿਕਾਰ ਨਾਲ ਵਿਧਾਨ ਸਭਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਕਾਂਗਰਸ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਘਟਨਾ ਨਾਲ ਸਬੰਧਤ ਵੀਡੀਓ ਫੁਟੇਜ ਤੋਂ ਸਾਹਮਣੇ ਆ ਸਕਦੀ ਹੈ। ‘ਕਾਂਗਰਸ ਦਾ ਏਜੰਡਾ ਪਹਿਲਾਂ ਤੋਂ ਤੈਅ’ ਨਾਇਬ ਸਿੰਘ ਸੈਣੀ ਨੇ ਕਿਹ...