ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਹਥਿਆਰਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 19 ਮਈ 2026: Punjab Police ਨੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਸੁਰੱਖਿਆ ਕਾਰਵਾਈ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਮਾਡਿਊਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ Gaurav Yadav ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ ਦੇ ਬਾਜ਼ੀਗਰ ਮੁਹੱਲਾ ਨਿਵਾਸੀ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਦੋਵੇਂ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡਾਂ ਦੇ ਨਾਲ ਇੱਕ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਨੰਬਰ ਪੀਬੀ 02 ਈਕੇ 2107) ਵੀ ਜ਼ਬਤ ਕੀਤਾ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਇਸ ਸਾਜ਼ਿਸ਼ ਦਾ ਮਕਸਦ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥ...








