ਭਗਵੰਤ ਮਾਨ ਤੇ ਸ਼ਿਵਰਾਜ ਚੌਹਾਨ ਦੀ ਮੀਟਿੰਗ, ਪੰਜਾਬ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ
ਚੰਡੀਗੜ੍ਹ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਦਿੱਲੀ ਦੌਰੇ ‘ਤੇ ਰਹੇ, ਜਿੱਥੇ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਅਹਿਮ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਇਹ ਮੀਟਿੰਗ ਕਰੀਬ 45 ਮਿੰਟ ਤੱਕ ਚੱਲੀ, ਜਿਸ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਵੀ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਪੰਜਾਬ ਨੂੰ ਖਾਦਾਂ ਦੀ ਨਿਰੰਤਰ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਖਾੜੀ ਖੇਤਰ ਵਿੱਚ ਚੱਲ ਰਹੇ ਤਣਾਅ ਕਾਰਨ ਕੁਝ ਚੁਣੌਤੀਆਂ ਪੈਦਾ ਹੋ ਸਕਦੀਆਂ ਹਨ, ਪਰ ਪੰਜਾਬ ਲਈ ਖਾਦਾਂ ਦੀ ਉਪਲਬਧਤਾ ‘ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਕੇਂਦਰੀ ਅਨਾਜ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਜਦੋਂ ਵੀ ਦੇਸ਼ ਨੂੰ ਅਨਾਜ ਸੰਕਟ ਜਾਂ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪੰਜਾਬ ਹਮੇਸ਼ਾ ਅਗਵਾਈ ਕਰਦਾ ਆਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਕਈ ਅਹਿਮ ਮ...









