‘ਆਪ’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ
ਚੰਡੀਗੜ੍ਹ, 27 ਅਗਸਤ 2026: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜਸਬੀਰ ਸਿੰਘ ਗੜ੍ਹੀ ਨੂੰ ਇਹ ਜ਼ਿੰਮੇਵਾਰੀ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਸਿਆਸੀ ਪਾਰਟੀਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ ਸੰਗਠਨਾਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਚਮਕੌਰ ਸਾਹਿਬ ਹਲਕਾ ਪੰਜਾਬ ਦੀ ਸਿਆਸਤ ਵਿੱਚ ਖਾਸ ਮਹੱਤਵ ਰੱਖਦਾ ਹੈ। ਇਸ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣ ਲੜ ਚੁੱਕੇ ਹਨ।
ਦਲਿਤ ਨੇਤਾ ਨੂੰ ਅਹਿਮ ਜ਼ਿੰਮੇਵਾਰੀ
ਗੜ੍ਹੀ ਨੂੰ ਚਮਕੌਰ ਸਾਹਿਬ ਦੀ ਜ਼ਿੰਮੇਵਾਰੀ ਸੌਂਪੇ ਜਾਣ ਨੂੰ ‘ਆਪ’ ਦੀ ਸੰਗਠਨਾਤਮਕ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।...









