ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ / ਚੰਡੀਗੜ੍ਹ, 30 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਲਈ ਵੱਡੀ ਯੋਜਨਾ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਸਿੰਚਾਈ ਵੱਲ ਵਧਣ ਦੀ ਅਪੀਲ ਕੀਤੀ। ਆਪਣੇ ਜੱਦੀ ਪਿੰਡ ਸਤੌਜ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਪਾਣੀ ਨਾਲ ਜੁੜਿਆ ਹੋਇਆ ਹੈ ਅਤੇ ਇਸਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਪਹਿਲੀ ਵਾਰ 1 ਮਈ ਤੋਂ ਹੀ ਨਹਿਰੀ ਪਾਣੀ ਛੱਡਿਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵੇਲੇ ਤੱਕ ਨਹਿਰਾਂ ਅਤੇ ਖਾਲਿਆਂ ਵਿੱਚ 21 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਬੂੰਦ ਪਾਣੀ ਦੀ ਸੰਭਾਲ ਕਰਨਾ ਹੈ ਅਤੇ ਇਸ ਲਈ ਵੱਡੇ ਪੱਧਰ ‘ਤੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਰਚ 2026 ਤੋਂ ...








