ਰਾਜ ਸਭਾ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਮੁੱਖ ਮੰਤਰੀ ਨਾਲ ਭੇਟ ਕੀਤੀ ਗਈ
ਚੰਡੀਗੜ੍ਹ, 26 ਅਪ੍ਰੈਲ 2026: ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਨਾਲ ਸੰਬੰਧਿਤ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਜਵਾਬਦੇਹ ਠਹਿਰਾਇਆ। ਉਨ੍ਹਾਂ ਉੱਚ-ਸਤ੍ਹਾ ਸਮੀਖਿਆ ਬੈਠਕ ਦੌਰਾਨ ਨਾਲਿਆਂ ਅਤੇ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਡੀ-ਸਿਲਟਿੰਗ, ਪ੍ਰਦੂਸ਼ਣ ਰੋਕੂ ਕਦਮਾਂ ਵਿੱਚ ਤੇਜ਼ੀ ਅਤੇ ਲੰਬਿਤ ਢਾਂਚਾਗਤ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੀਂਹ ਪੈਣ ਤੋਂ ਪਹਿਲਾਂ ਸਾਰੇ ਇੰਤਜ਼ਾਮ ਮੁਕੰਮਲ ਹੋ ਸਕਣ।
ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ, ਨੇ ਸੂਬੇ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਲਈ ਇੱਕ ਸਮੱਗਰੀ ਮਾਸਟਰ ਪਲਾਨ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਨਾਲ ਤਾਲਮੇਲ ਕਰਕੇ ਬਣਾਈ ਜਾਵੇ ਤਾਂ ਜੋ ਸਮੇਂ-ਸਮੇਂ ‘ਤੇ ਸਫਾਈ, ਡੀ-...









