Monday, September 14Punjabi People

Tag: Punjabi news

ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਸਖ਼ਤ ਰੁਖ਼, ਕਾਰਵਾਈ ਦੀ ਤਿਆਰੀ!

ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਸਖ਼ਤ ਰੁਖ਼, ਕਾਰਵਾਈ ਦੀ ਤਿਆਰੀ!

Breaking News, CHANDIGARH NEWS, Punjab News
ਪੰਜਾਬ, 27 ਅਗਸਤ, 2026: ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਸੂਬਾ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਸਰਕਾਰ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਜਾਂ ਛੁੱਟੀ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਪੂਰੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਅੱਜ ਹੀ ਲੋੜੀਂਦਾ ਵੇਰਵਾ ਸਰਕਾਰ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ, ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਵਿਭਾਗਵਾਰ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਸੂਚੀ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਸਰਕਾਰ ਦਾ ਰੁਖ਼ ਸਪੱਸ਼ਟ ਹੈ ਕਿ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਜਾਂ ਸਰਕਾਰੀ ਕੰਮਕਾਜ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਵਾਲੇ ਕਰਮਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਸਰਕਾਰ ਨੇ ਦਲੀਲ ਦਿੱਤੀ ਹੈ ਕਿ ਵੱਡੇ ਪੱਧਰ ’ਤੇ ਹੋ ਰਹੀ ਹੜਤਾਲ ਕਾਰਨ ਕਈ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ। ਇਸ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈ ...
ਅਮਰੀਕਾ ਵੱਲੋਂ ਦੁਨੀਆ ਭਰ ਦੇ ਵੀਜ਼ਾ ਬਿਨੈਕਾਰਾਂ ਦੀਆਂ ਅਪੌਇੰਟਮੈਂਟਾਂ ਅਸਥਾਈ ਤੌਰ ’ਤੇ ਮੁਅੱਤਲ, ਨਵੀਆਂ ਤਾਰੀਖਾਂ ਬਾਅਦ ’ਚ ਹੋਣਗੀਆਂ ਜਾਰੀ

ਅਮਰੀਕਾ ਵੱਲੋਂ ਦੁਨੀਆ ਭਰ ਦੇ ਵੀਜ਼ਾ ਬਿਨੈਕਾਰਾਂ ਦੀਆਂ ਅਪੌਇੰਟਮੈਂਟਾਂ ਅਸਥਾਈ ਤੌਰ ’ਤੇ ਮੁਅੱਤਲ, ਨਵੀਆਂ ਤਾਰੀਖਾਂ ਬਾਅਦ ’ਚ ਹੋਣਗੀਆਂ ਜਾਰੀ

Global News
ਅਮਰੀਕਾ, 26 ਅਗਸਤ 2026: ਸੰਯੁਕਤ ਰਾਜ ਅਮਰੀਕਾ ਨੇ ਦੁਨੀਆ ਭਰ ਵਿੱਚ ਵੀਜ਼ਾ ਪ੍ਰਕਿਰਿਆ ਨਾਲ ਜੁੜੀਆਂ ਕੁਝ ਅਪੌਇੰਟਮੈਂਟਾਂ ਨੂੰ ਅਸਥਾਈ ਤੌਰ ’ਤੇ ਮੁੜ ਤਹਿ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ ਦੁਨੀਆ ਭਰ ਦੇ ਅਮਰੀਕੀ ਦੂਤਾਵਾਸਾਂ ਅਤੇ ਕੌਂਸਲੇਟਾਂ ਵਿੱਚ ਇੱਕ ਵਿਸ਼ਵ ਪੱਧਰੀ ਸਿਖਲਾਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਦੇ ਮੱਦੇਨਜ਼ਰ ਵੀਜ਼ਾ ਸੇਵਾਵਾਂ ਨਾਲ ਸਬੰਧਤ ਕੁਝ ਅਪੌਇੰਟਮੈਂਟਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾਵੇਗੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਗਲੋਬਲ ਟ੍ਰੇਨਿੰਗ ਪਹਿਲਕਦਮੀ ਦਾ ਮਕਸਦ ਕੌਂਸਲਰ ਅਧਿਕਾਰੀਆਂ ਨੂੰ ਵੀਜ਼ਾ ਬਿਨੈਕਾਰਾਂ ਦਾ ਇਕਸਾਰ ਅਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਮੁਲਾਂਕਣ ਕਰਨ ਲਈ ਤਿਆਰ ਕਰਨਾ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਬਿਨੈਕਾਰਾਂ ਦੀਆਂ ਅਪੌਇੰਟਮੈਂਟਾਂ ਪ੍ਰਭਾਵਿਤ ਹੋਣਗੀਆਂ, ਉਨ੍ਹਾਂ ਨੂੰ ਬਾਅਦ ਵਿੱਚ ਨਵੀਂ ਤਾਰੀਖ ਮੁਹੱਈਆ ਕਰਵਾਈ ਜਾਵੇਗੀ। ਇਮੀਗ੍ਰੇਸ਼ਨ ਨੀਤੀ ’ਚ ਸਖ਼ਤੀ ਦੇ ਦੌਰਾਨ ਵੱਡਾ ਕਦਮ ਇਹ ਕਦਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਰਾਸ਼ਟਰਪਤੀ ਡੋਨ...
ਮੁਲਾਜ਼ਮਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਵਫ਼ਦਾਂ ਨਾਲ ਮੀਟਿੰਗਾਂ

ਮੁਲਾਜ਼ਮਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਵਫ਼ਦਾਂ ਨਾਲ ਮੀਟਿੰਗਾਂ

Breaking News, Punjab News
ਚੰਡੀਗੜ੍ਹ, 26 ਅਗਸਤ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਕਿਸਾਨ ਭਵਨ ਵਿਖੇ ਹੋਈਆਂ ਇਨ੍ਹਾਂ ਵੱਖ-ਵੱਖ ਮੀਟਿੰਗਾਂ ਦੌਰਾਨ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਠੇਕਾ ਆਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ। ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰਾਂ ਰਾਹੀਂ ਰੈਗੂਲਰਾਈਜ਼ੇਸ਼ਨ, ਸੇਵਾ ਨਾਲ ਸਬੰਧਤ ਮਾਮਲਿਆਂ ਅਤੇ ਕੰਮਕਾਜ ਨਾਲ ਜੁੜੇ ਹੋਰ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕਰਨ ਦਾ ਭਰੋਸਾ ਗੱਲਬਾਤ ਦੌਰਾਨ ਸ. ਖੁੱਡੀਆਂ ਨੇ ਮੁਲਾਜ਼ਮਾਂ ਵੱਲੋਂ ਉਠਾਏ ਗਏ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ...
ਏਆਈ ਆਧਾਰਿਤ ਕੈਂਸਰ ਸਕ੍ਰੀਨਿੰਗ ਨਾਲ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਮਿਲੀ ਨਵੀਂ ਦਿਸ਼ਾ

ਏਆਈ ਆਧਾਰਿਤ ਕੈਂਸਰ ਸਕ੍ਰੀਨਿੰਗ ਨਾਲ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਮਿਲੀ ਨਵੀਂ ਦਿਸ਼ਾ

Breaking News, CHANDIGARH NEWS, Punjab News
ਚੰਡੀਗੜ੍ਹ, 26 ਅਗਸਤ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਆਧੁਨਿਕ, ਗੁਣਵੱਤਾ ਭਰਪੂਰ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਕਨਾਲੋਜੀ ਦੀ ਵਰਤੋਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਆਰਟੀਫ਼ਿਸ਼ਲ ਇੰਟੈਲੀਜੈਂਸ (AI) ਆਧਾਰਿਤ ਕੈਂਸਰ ਸਕ੍ਰੀਨਿੰਗ ਦੀ ਪਹਿਲ ਨੂੰ ਸੂਬੇ ਵਿੱਚ ਕੈਂਸਰ ਦੀ ਸ਼ੁਰੂਆਤੀ ਪਛਾਣ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਅੱਗੇ ਵਧਾਇਆ ਜਾ ਰਿਹਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਧਿਆਨ ਸਿਹਤ ਸੇਵਾਵਾਂ ਨੂੰ ਹੋਰ ਆਧੁਨਿਕ, ਪਹੁੰਚਯੋਗ ਅਤੇ ਤਕਨਾਲੋਜੀ-ਸਮਰੱਥ ਬਣਾਉਣ ’ਤੇ ਹੈ। ਏਆਈ ਆਧਾਰਿਤ ਸਕ੍ਰੀਨਿੰਗ ਪ੍ਰਣਾਲੀ ਰਾਹੀਂ ਸਿਹਤ ਕਰਮਚਾਰੀਆਂ ਨੂੰ ਖਾਸ ਤੌਰ ’ਤੇ ਛਾਤੀ ਦੇ ਕੈਂਸਰ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਵਿੱਚ ਸਹਾਇਤਾ ਮਿਲੇਗੀ। ਇਸ ਨਾਲ ਸ਼ੱਕੀ ਮਾਮਲਿਆਂ ਦੀ ਸਮੇਂ ਸਿਰ ਪਛਾਣ ਕਰਕੇ ਅਗਲੇਰੀ ਜਾਂਚ ਅਤੇ ਇਲਾਜ ਵੱਲ ਮਰੀਜ਼ਾਂ ਨੂੰ ਭੇਜਣਾ ਆਸਾਨ ਹੋਵੇਗਾ। ਸ਼ੁਰੂਆਤੀ ਪਛਾਣ ’ਤੇ ਸਰਕਾਰ ਦਾ ਵਿਸ਼ੇਸ਼ ਜ਼ੋਰ ...
ਪੰਜਾਬੀ ਯੂਨੀਵਰਸਿਟੀ ’ਚ BBA ਦੇ 5ਵੇਂ ਸਮੈਸਟਰ ਤੋਂ ਪੰਜਾਬੀ ਹਟਾਉਣ ਦਾ ਵਿਰੋਧ, ਕੇਂਦਰੀ ਪੰਜਾਬੀ ਲੇਖਕ ਸਭਾ ਨੇ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ

ਪੰਜਾਬੀ ਯੂਨੀਵਰਸਿਟੀ ’ਚ BBA ਦੇ 5ਵੇਂ ਸਮੈਸਟਰ ਤੋਂ ਪੰਜਾਬੀ ਹਟਾਉਣ ਦਾ ਵਿਰੋਧ, ਕੇਂਦਰੀ ਪੰਜਾਬੀ ਲੇਖਕ ਸਭਾ ਨੇ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ

Punjab News
ਚੰਡੀਗੜ੍ਹ, 26 ਅਗਸਤ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ.ਬੀ.ਏ. ਭਾਗ ਤੀਜਾ ਦੇ ਪੰਜਵੇਂ ਸਮੈਸਟਰ ਦੇ ਸਿਲੇਬਸ ਵਿੱਚੋਂ ਪੰਜਾਬੀ ਵਿਸ਼ਾ ਹਟਾਉਣ ਦੇ ਫ਼ੈਸਲੇ ਨੂੰ ਲੈ ਕੇ ਵਿਰੋਧ ਤੇਜ਼ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਯੂਨੀਵਰਸਿਟੀ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸਭਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਮਕਸਦ ਹੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਤੇ ਪ੍ਰਸਾਰ ਨੂੰ ਉਤਸ਼ਾਹਿਤ ਕਰਨਾ ਹੈ। ਅਜਿਹੇ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਵਿੱਚੋਂ ਪੰਜਾਬੀ ਵਿਸ਼ੇ ਨੂੰ ਹਟਾਉਣਾ ਚਿੰਤਾਜਨਕ ਹੈ। ਸਭਾ ਨੇ ਮੰਗ ਕੀਤੀ ਕਿ ਬੀ.ਬੀ.ਏ. ਭਾਗ ਤੀਜਾ ਦੇ ਪੰਜਵੇਂ ਸਮੈਸਟਰ ਵਿੱਚ ਪੰਜਾਬੀ ਨੂੰ ਤੁਰੰਤ ਮੁੜ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ। ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹ...
ਹਰਿਆਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਸਨਮਾਨ, 24 ਐਥਲੀਟਾਂ ਨੂੰ ₹13.97 ਕਰੋੜ ਦੇ ਨਕਦ ਇਨਾਮ

ਹਰਿਆਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਸਨਮਾਨ, 24 ਐਥਲੀਟਾਂ ਨੂੰ ₹13.97 ਕਰੋੜ ਦੇ ਨਕਦ ਇਨਾਮ

Haryana news, Sports
ਪੰਚਕੂਲਾ, 26 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਚਕੂਲਾ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਰਾਸ਼ਟਰਮੰਡਲ ਖੇਡਾਂ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਿਆਣਾ ਦੇ ਤਗਮਾ ਜੇਤੂਆਂ ਅਤੇ ਭਾਗੀਦਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ 24 ਐਥਲੀਟਾਂ ਨੂੰ ਕੁੱਲ 13 ਕਰੋੜ 97 ਲੱਖ 50 ਹਜ਼ਾਰ ਰੁਪਏ ਦੇ ਨਕਦ ਇਨਾਮ ਪ੍ਰਦਾਨ ਕੀਤੇ ਗਏ। ਸਮਾਗਮ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਖੇਡ ਰਾਜ ਮੰਤਰੀ ਗੌਰਵ ਗੌਤਮ, ਸੰਸਦ ਮੈਂਬਰ ਰੇਖਾ ਸ਼ਰਮਾ, ਮੇਅਰ ਸ਼ਿਆਮ ਲਾਲ ਬਾਂਸਲ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਅਮਨੀਤ ਪੀ. ਕੁਮਾਰ, ਖੇਡ ਵਿਭਾਗ ਦੇ ਡਾਇਰੈਕਟਰ ਪਾਰਥ ਗੁਪਤਾ ਤੋਂ ਇਲਾਵਾ ਖਿਡਾਰੀ, ਉਨ੍ਹਾਂ ਦੇ ਕੋਚ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਮਿਹਨਤ, ਸੰਘਰਸ਼ ਅਤੇ ਜਜ਼ਬੇ ਨੂੰ ਕੀਤਾ ਸਲਾਮ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਖਿਡਾਰੀ ਦੀ ਕਾਮਯਾਬੀ ਸਿਰਫ਼ ਤਗਮਾ ਜਿੱਤਣ ਦੇ ਪਲ ਤੋਂ ਸ਼ੁਰੂ ਨਹੀਂ ਹੁੰਦੀ। ਇਸ ਦੇ ਪਿੱਛੇ ਸਾਲਾਂ ਦੀ ਮਿਹਨਤ, ਅਭਿਆਸ, ਅਨੁਸ਼ਾਸਨ, ਹਾਰਾਂ ਤੋਂ...
ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ 24×7 ਹੈਲਪਲਾਈਨ ਨੰਬਰ ਕੀਤੇ ਜਾਰੀ

ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ 24×7 ਹੈਲਪਲਾਈਨ ਨੰਬਰ ਕੀਤੇ ਜਾਰੀ

Breaking News, CHANDIGARH NEWS, Punjab News
ਚੰਡੀਗੜ੍ਹ, 26 ਅਗਸਤ 2026: ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਸਹੂਲਤ ਦਿੰਦਿਆਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਸਮਰਪਿਤ ਹੈਲਪਲਾਈਨਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਜੁੜੀਆਂ ਸ਼ਿਕਾਇਤਾਂ ਲਈ +91 1613105055 ਅਤੇ +91 1616650355 ’ਤੇ ਸੰਪਰਕ ਕਰ ਸਕਦੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਹੈਲਪਲਾਈਨ ਨੰਬਰ 24 ਘੰਟੇ ਕਾਰਜਸ਼ੀਲ ਰਹਿਣਗੇ ਅਤੇ ਇਨ੍ਹਾਂ ਰਾਹੀਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਮੁੱਖ ਉਦੇਸ਼ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸਮੱਸਿਆਵਾਂ ਲਈ ਇੱਕ ਸਿੱਧਾ, ਸਰਲ ਅਤੇ ਸੁਵਿਧਾਜਨਕ ਮਾਧਿਅਮ ਮੁਹੱਈਆ ਕਰਵਾਉਣਾ ਹੈ। ਵੱਧ ਜਾਂ ਗਲਤ ਬਿੱਲ ਆਉਣ ’ਤੇ ਕਰ ਸਕਦੇ ਹਨ ਸ਼ਿਕਾਇਤ ਸ. ਸੌਂਦ ਨੇ ਦੱਸਿਆ ਕਿ ਜੇ ਕਿਸੇ ਖ਼ਪਤਕਾਰ ਨੂੰ ਆਰਜ਼ੀ ਤੌਰ ’ਤੇ ਜਾਰੀ ਕੀਤਾ ਗਿਆ ਬਿੱਲ, ...
ਚੰਡੀਗੜ੍ਹ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 2,000+ AI ਕੈਮਰਿਆਂ ਨਾਲ CCTV ਨੈੱਟਵਰਕ ਹੋਵੇਗਾ ਦੁੱਗਣਾ

ਚੰਡੀਗੜ੍ਹ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 2,000+ AI ਕੈਮਰਿਆਂ ਨਾਲ CCTV ਨੈੱਟਵਰਕ ਹੋਵੇਗਾ ਦੁੱਗਣਾ

Breaking News, CHANDIGARH NEWS
ਚੰਡੀਗੜ੍ਹ, 26 ਅਗਸਤ 2026: ਦੇਸ਼ ਦੇ ਯੋਜਨਾਬੱਧ ਸ਼ਹਿਰਾਂ ਵਿੱਚ ਸ਼ੁਮਾਰ ਚੰਡੀਗੜ੍ਹ ਹੁਣ ਪੁਲਿਸਿੰਗ ਨੂੰ ਹੋਰ ਆਧੁਨਿਕ, ਤਕਨੀਕ-ਅਧਾਰਿਤ ਅਤੇ ਅਪਰਾਧ ਦੀ ਰੋਕਥਾਮ ’ਤੇ ਕੇਂਦਰਿਤ ਕਰਨ ਵੱਲ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਸ਼ਹਿਰ ਵਿੱਚ 2,000 ਤੋਂ ਵੱਧ ਨਵੇਂ AI-ਸਮਰੱਥ CCTV ਕੈਮਰੇ ਲਗਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਨਾਲ ਮੌਜੂਦਾ 2,130 ਕੈਮਰਿਆਂ ਦਾ ਨੈੱਟਵਰਕ ਵਧ ਕੇ ਲਗਭਗ 4,200 ਕੈਮਰਿਆਂ ਤੱਕ ਪਹੁੰਚ ਜਾਵੇਗਾ। ਇਸ ਤਰ੍ਹਾਂ ਚੰਡੀਗੜ੍ਹ ਵਿੱਚ CCTV ਆਧਾਰਿਤ ਨਿਗਰਾਨੀ ਪ੍ਰਣਾਲੀ ਦੀ ਸਮਰੱਥਾ ਕਰੀਬ ਦੁੱਗਣੀ ਹੋਣ ਦੀ ਉਮੀਦ ਹੈ। ਇਸ ਨਵੇਂ ਨਿਗਰਾਨੀ ਨੈੱਟਵਰਕ ਵਿੱਚ ਸ਼ਹਿਰ ਦੇ ਬਾਕੀ ਰਹਿੰਦੇ 68 ATC ਸਥਾਨਾਂ ਨੂੰ ਵੀ ਸ਼ਾਮਲ ਕਰਨ ਦੀ ਤਜਵੀਜ਼ ਹੈ। ਇਸ ਦੇ ਨਾਲ ਹੀ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਭਵਿੱਖਬਾਣੀ ਵਿਸ਼ਲੇਸ਼ਣ, ਵਾਹਨਾਂ ਅਤੇ ਵਿਅਕਤੀਆਂ ਦੀ ਆਟੋਮੈਟਿਕ ਪਛਾਣ ਅਤੇ ਹੋਰ ਆਧੁਨਿਕ ਤਕਨੀਕਾਂ ਨੂੰ ਪੁਲਿਸਿੰਗ ਪ੍ਰਣਾਲੀ ਨਾਲ ਜੋੜਨ ਦੀ ਯੋਜਨਾ ਹੈ। ਇਸ ਦਾ ਮੁੱਖ ਉਦੇਸ਼ ਪੁਲਿਸ ਨੂੰ ਸਿਰਫ਼ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨ ਤੱਕ ਸੀਮਤ ਰੱਖਣ ਦੀ ਬਜਾਏ ਡਾਟਾ ਅ...
ਮੀਂਹ ਕਾਰਨ ਚੌਥੇ ਦਿਨ ਦੀ ਖੇਡ ਰੱਦ, ਸ਼੍ਰੀਲੰਕਾ ਨੇ ਦੂਜੀ ਪਾਰੀ ’ਚ 16 ਦੌੜਾਂ ਦੀ ਬੜ੍ਹਤ ਬਣਾਈ

ਮੀਂਹ ਕਾਰਨ ਚੌਥੇ ਦਿਨ ਦੀ ਖੇਡ ਰੱਦ, ਸ਼੍ਰੀਲੰਕਾ ਨੇ ਦੂਜੀ ਪਾਰੀ ’ਚ 16 ਦੌੜਾਂ ਦੀ ਬੜ੍ਹਤ ਬਣਾਈ

Global News, Sports
ਕੋਲੰਬੋ, 26 ਅਗਸਤ 2026: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਵਿੱਚ ਖੇਡੇ ਜਾ ਰਹੇ ਟੈਸਟ ਮੈਚ ਦੇ ਚੌਥੇ ਦਿਨ ਮੀਂਹ ਨੇ ਖੇਡ ਵਿੱਚ ਵੱਡਾ ਵਿਘਨ ਪਾਇਆ। ਸ਼੍ਰੀਲੰਕਾ ਨੇ ਫਾਲੋਆਨ ਤੋਂ ਬਾਅਦ ਆਪਣੀ ਦੂਜੀ ਪਾਰੀ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 229 ਦੌੜਾਂ ਬਣਾ ਲਈਆਂ ਹਨ। ਇਸ ਤਰ੍ਹਾਂ ਸ਼੍ਰੀਲੰਕਾ ਨੇ ਭਾਰਤ ਦੀ ਪਹਿਲੀ ਪਾਰੀ ਦੇ ਸਕੋਰ ਦੇ ਮੁਕਾਬਲੇ 16 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਹੈ। ਦਿਨ ਦੀ ਖੇਡ ਖਤਮ ਹੋਣ ਸਮੇਂ ਸੋਨਲ ਦਿਨੁਸ਼ਾ 7 ਅਤੇ ਕੇਸਰਾ ਨੁਵੰਥਾ 3 ਦੌੜਾਂ ਬਣਾ ਕੇ ਕ੍ਰੀਜ਼ ’ਤੇ ਮੌਜੂਦ ਸਨ। ਭਾਰੀ ਮੀਂਹ ਕਾਰਨ ਚੌਥੇ ਦਿਨ ਦੀ ਖੇਡ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਸਮਾਪਤ ਕਰਨੀ ਪਈ। ਮੀਂਹ ਰੁਕਣ ਤੋਂ ਬਾਅਦ ਵੀ ਮੈਦਾਨ ਦੀ ਸਥਿਤੀ ਖੇਡ ਮੁੜ ਸ਼ੁਰੂ ਕਰਨ ਦੇ ਯੋਗ ਨਹੀਂ ਬਣ ਸਕੀ। ਗਰਾਊਂਡ ਸਟਾਫ ਵੱਲੋਂ ਮੈਦਾਨ ਨੂੰ ਸਮੇਂ ਸਿਰ ਤਿਆਰ ਨਾ ਕਰ ਸਕਣ ਕਾਰਨ ਅੰਪਾਇਰਾਂ ਨੇ ਦਿਨ ਦੀ ਬਾਕੀ ਖੇਡ ਰੱਦ ਕਰਨ ਦਾ ਫੈਸਲਾ ਕੀਤਾ। ਸ਼੍ਰੀਲੰਕਾ ਦੀ ਦੂਜੀ ਪਾਰੀ ਵਿੱਚ ਪਾਸਿੰਦੂ ਸੂਰੀਆਬੰਡਾਰਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 92 ਦੌੜਾਂ ਦੀ ਪਾਰੀ ਖੇਡੀ, ਪਰ ਉਹ ਸੈਂਕੜੇ ਤੋਂ ਸਿਰਫ਼ 8 ਦੌੜਾਂ ਦ...
ਰੱਖੜੀ ਮੌਕੇ CM ਭਗਵੰਤ ਮਾਨ ਨੇ ਨਿਭਾਇਆ ‘ਭਰਾ’ ਦਾ ਫਰਜ਼, 1.37 ਲੱਖ ‘ਸਤਿਕਾਰ ਸਖੀਆਂ’ ਦੇ ਖਾਤਿਆਂ ’ਚ ਪਾਈ ਸਨਮਾਨ ਰਾਸ਼ੀ

ਰੱਖੜੀ ਮੌਕੇ CM ਭਗਵੰਤ ਮਾਨ ਨੇ ਨਿਭਾਇਆ ‘ਭਰਾ’ ਦਾ ਫਰਜ਼, 1.37 ਲੱਖ ‘ਸਤਿਕਾਰ ਸਖੀਆਂ’ ਦੇ ਖਾਤਿਆਂ ’ਚ ਪਾਈ ਸਨਮਾਨ ਰਾਸ਼ੀ

Breaking News, Punjab News
ਗੋਇੰਦਵਾਲ ਸਾਹਿਬ, 26 ਅਗਸਤ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸਤਿਕਾਰ ਸਖੀਆਂ’ ਲਈ ਵੱਡਾ ਐਲਾਨ ਕਰਦਿਆਂ 1.37 ਲੱਖ ਸਤਿਕਾਰ ਸਖੀਆਂ ਦੇ ਖਾਤਿਆਂ ਵਿੱਚ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕੀਤੀ। ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ਰੱਖੜੀ ਮੌਕੇ ਭੈਣਾਂ ਲਈ ਵਿਸ਼ੇਸ਼ ਤੋਹਫ਼ਾ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ‘ਭਰਾ’ ਵਜੋਂ ਆਪਣਾ ਫ਼ਰਜ਼ ਨਿਭਾਇਆ ਹੈ। ਗੋਇੰਦਵਾਲ ਸਾਹਿਬ ਵਿਖੇ ਕਰਵਾਏ ਗਏ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਉਣ ਦਾ ਕੰਮ ਤੇਜ਼ੀ ਨਾਲ ਅੱਗੇ ਵਧਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਰਜਿਸਟਰਡ ਹ...