ਵਿਕਾਸ ਯੋਜਨਾਵਾਂ ’ਚ ਤੇਜ਼ੀ ਲਿਆਉਣ ਲਈ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਦੇ ਹੁਕਮ : ਹਰਪਾਲ ਸਿੰਘ ਚੀਮਾ ਦਾ ਐਕਸ਼ਨ ਪਲਾਨ
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਤ੍ਰਿਤ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਾਰੇ ਪ੍ਰਬੰਧਕੀ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਦੇਰੀ ਨੂੰ ਬਰਦਾਸ਼ਤ ਨਾ ਕੀਤਾ ਜਾਵੇ।
ਮੀਟਿੰਗ ਦੌਰਾਨ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਪਹਿਲੇ ਦੋ ਪੜਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਤੀਜੇ ਪੜਾਅ ਲਈ ਭਵਿੱਖੀ ਰਣਨੀਤੀ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪੰਜਾ...









