ਪੰਜਾਬ ਵਿੱਚ ਅਗਲੇ ਚਾਰ ਦਿਨ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਨਾਲ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਅਗਲੇ ਚਾਰ ਦਿਨਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕਰਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ, ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸੂਬੇ ਦੇ ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ, ਜਿੱਥੇ ਹਲਕੀ...









