ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਬੀ.ਕੇ.ਆਈ. ਦੇ 3 ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ 2026: ਪੰਜਾਬ ਪੁਲਿਸ ਨੇ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ 6 ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਆਪਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਚਲਾਇਆ ਜਾ ਰਿਹਾ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੱਕੜ ਵਾਸੀ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ...









