ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਮਾਨ ਸਰਕਾਰ ਦੀ ਵਿਸ਼ੇਸ਼ ਪਹਿਲ, 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ
ਚੰਡੀਗੜ੍ਹ, 7 ਜੁਲਾਈ 2026: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਸੂਬੇ ਦੇ ਹਰ ਪਿੰਡ ਤੱਕ ਪਹੁੰਚਾਉਣ ਲਈ ਮੋਬਾਈਲ ਐਲਈਡੀ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ—ਪਿਆਰ, ਭਗਤੀ, ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ ਡਿਜੀਟਲ ਤਕਨਾਲੋਜੀ ਨਾਲ ਲੈਸ ਮੋਬਾਈਲ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਕਰੀਬ 30 ਮਿੰਟ...









