ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਨੂੰ ਵੱਡੀ ਸੌਗਾਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਸੁਲਝਿਆ
ਸੁਨਾਮ, 6 ਜੁਲਾਈ 2026: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਨੂੰ ਇੱਕ ਵੱਡੀ ਅਤੇ ਇਤਿਹਾਸਕ ਰਾਹਤ ਮਿਲੀ ਹੈ। ਨਗਰ ਕੌਂਸਲ ਸੁਨਾਮ ਨੇ ਪੁਰਾਣੀ ਮੰਡੀ ਨਾਲ ਸਬੰਧਤ ਕਰੀਬ ਚਾਰ ਦਹਾਕਿਆਂ ਤੋਂ ਚੱਲੇ ਆ ਰਹੇ ਵਿਵਾਦ ਦਾ ਸਥਾਈ ਹੱਲ ਕਰਦਿਆਂ ਪਿਛਲੀਆਂ ਸਰਕਾਰਾਂ ਵੱਲੋਂ ਬਣਾਈ ਗਈ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਵਿੱਚ ਲੰਬੇ ਸਮੇਂ ਤੋਂ ਬਣੀ ਅਣਿਸ਼ਚਿਤਤਾ ਦਾ ਅੰਤ ਹੋ ਗਿਆ ਹੈ।
ਇਹ ਇਤਿਹਾਸਕ ਫ਼ੈਸਲਾ ਅੱਜ ਨਗਰ ਕੌਂਸਲ ਸੁਨਾਮ ਦੇ ਹਾਊਸ ਦੀ ਪਹਿਲੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਨੇ ਕੀਤੀ। ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਗਾਨ ਨਾਲ ਹੋਈ, ਜਿਸ ਤੋਂ ਬਾਅਦ ਕੌਂਸਲ ਨੇ ਸਰਬਸੰਮਤੀ ਨਾਲ ਪੁਰਾਣੀ ਮੰਡੀ ਸਬੰਧੀ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਦੇ ਹੱਲ ਦੇ ਹੱਕ ਵਿੱਚ ਮਤਾ ਪਾਸ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984...









