Saturday, August 1Punjabi People

Tag: Punjabi news

ਏਸ਼ੀਆਈ ਰਿਲੇਅ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਚੰਡੀਗੜ੍ਹ ਦੇ ਹਿੱਸੇ, 37 ਸਾਲਾਂ ਬਾਅਦ ਵੱਡੀ ਉਪਲਬਧੀ

ਏਸ਼ੀਆਈ ਰਿਲੇਅ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਚੰਡੀਗੜ੍ਹ ਦੇ ਹਿੱਸੇ, 37 ਸਾਲਾਂ ਬਾਅਦ ਵੱਡੀ ਉਪਲਬਧੀ

Breaking News, CHANDIGARH NEWS, Punjab News
ਚੰਡੀਗੜ੍ਹ, 26 ਜੂਨ 2026: ਚੰਡੀਗੜ੍ਹ ਅਤੇ ਦੇਸ਼ ਦੇ ਖੇਡ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਸਾਲ 2027 ਵਿੱਚ ਹੋਣ ਵਾਲੀ ਏਸ਼ੀਆਈ ਰਿਲੇਅ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਇਸ ਵਾਰ ਚੰਡੀਗੜ੍ਹ ਨੂੰ ਸੌਂਪੀ ਗਈ ਹੈ। ਇਸ ਵੱਕਾਰੀ ਅੰਤਰਰਾਸ਼ਟਰੀ ਖੇਡ ਮੁਕਾਬਲੇ ਵਿੱਚ ਏਸ਼ੀਆ ਦੇ ਕਰੀਬ 20 ਦੇਸ਼ਾਂ ਦੇ 250 ਤੋਂ ਵੱਧ ਚੋਟੀ ਦੇ ਐਥਲੀਟ ਹਿੱਸਾ ਲੈਣਗੇ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ ਨੂੰ ਚੈਂਪੀਅਨਸ਼ਿਪ ਦਾ ਅਧਿਕਾਰਤ ਝੰਡਾ ਸੌਂਪ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਤਿਆਰੀਆਂ ਦਾ ਰਸਮੀ ਆਗਾਜ਼ ਵੀ ਹੋ ਚੁੱਕਾ ਹੈ। ਇਹ ਅੰਤਰਰਾਸ਼ਟਰੀ ਮੁਕਾਬਲਾ ਮਈ 2027 ਵਿੱਚ ਕਰਵਾਇਆ ਜਾਵੇਗਾ। 37 ਸਾਲਾਂ ਬਾਅਦ ਮਿਲਿਆ ਇਤਿਹਾਸਕ ਮੌਕਾ ਚੰਡੀਗੜ੍ਹ ਨੂੰ ਕਰੀਬ 37 ਸਾਲਾਂ ਬਾਅਦ ਕਿਸੇ ਵੱਡੇ ਅੰਤਰਰਾਸ਼ਟਰੀ ਐਥਲੈਟਿਕਸ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ 1989 ਵਿੱਚ ਸ਼ਹਿਰ ਨੇ ਇਸ ਪੱਧਰ ਦੇ ਖੇਡ ਸਮਾਗਮ ਦੀ ਮੇਜ਼ਬਾਨੀ ਕੀਤੀ ਸੀ। ਪ੍ਰਸ਼ਾਸਕ ਕਟਾਰੀਆ ਨੇ ਕਿਹਾ ਕਿ ਇਹ ...
ਲੋਕਾਂ ਨੇ ਫੈਸਲਾ ਕਰਨਾ ਹੈ; ਧਰਮ ਦੇ ਨਾਂ ‘ਤੇ ਫਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨੇ ਫੈਸਲਾ ਕਰਨਾ ਹੈ; ਧਰਮ ਦੇ ਨਾਂ ‘ਤੇ ਫਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ/ਬਰਨਾਲਾ, 25 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਵਿੱਚ ਆਯੋਜਿਤ ‘ਲੋਕ ਮਿਲਣੀ’ ਦੌਰਾਨ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਕੜਾ ਹਮਲਾ ਕਰਦਿਆਂ ਕਿਹਾ ਕਿ ਇਹ ਤਿੰਨੋਂ ਰਵਾਇਤੀ ਪਾਰਟੀਆਂ ਅੱਜ ਪੰਜਾਬ ਦੀ ਤੇਜ਼ ਤਰੱਕੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਿਲ ਰਹੇ ਵੱਡੇ ਜਨਤਕ ਸਮਰਥਨ ਤੋਂ ਬੁਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਹੁਣ ਇਕੱਠੀਆਂ ਹੋ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿਉਂਕਿ ਉਹ ਲੋਕਾਂ ਵੱਲੋਂ ਮਿਲ ਰਹੇ ਭਰੋਸੇ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਨੇ ਸਿਆਸੀ ਤੌਰ ‘ਤੇ ਫੇਲ੍ਹ ਹੋਣ ਤੋਂ ਬਾਅਦ ਧਰਮ ਦੇ ਨਾਂ ‘ਤੇ ਝੂਠੇ ਪ੍ਰਚਾਰ ਅਤੇ ਫਰਜ਼ੀ ਵੀਡੀਓਜ਼ ਰਾਹੀਂ ਉਨ੍ਹਾਂ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਕੋਸ਼ਿਸ਼ਾਂ ਪੰਜਾਬ ਦੇ ਵਿਕਾਸ ਰੁਕਣ ਨਹੀਂ ਦੇਣਗੀਆਂ ਅਤੇ ਉਹ ਲੋਕ ਭਲਾਈ ਦੇ ਕੰਮਾਂ ਤੋਂ ਪਿੱਛੇ ਨਹੀਂ ਹਟਣਗੇ। ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਅਤੇ ਉਪਲਬਧੀਆਂ ਦਾ ਜ਼ਿਕਰ ਕਰ...
ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ, ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ, ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 25 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਨਾਲ ਜੁੜੇ ਆਰਥਿਕ ਬੋਝ ਨੂੰ ਘਟਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਤਹਿਤ ‘ਅਸ਼ੀਰਵਾਦ ਸਕੀਮ’ ਅਧੀਨ ਚਾਲੂ ਵਿੱਤੀ ਸਾਲ 2026-27 ਲਈ ਅਨੁਸੂਚਿਤ ਜਾਤੀਆਂ ਨਾਲ ਸਬੰਧਤ 3282 ਲਾਭਪਾਤਰੀ ਪਰਿਵਾਰਾਂ ਨੂੰ ਕੁੱਲ ₹16.74 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸਾਂਝੀ ਕਰਦਿਆਂ ਕਿਹਾ ਕਿ ਇਹ ਸਕੀਮ ਸਿਰਫ਼ ਵਿੱਤੀ ਮਦਦ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਜੁੜੀ ਇੱਕ ਮਨੁੱਖੀ ਸੰਵੇਦਨਸ਼ੀਲ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਗਰੀਬ ਮਾਪੇ ਨੂੰ ਆਪਣੀ ਧੀ ਦੇ ਵਿਆਹ ਸਮੇਂ ਕਰਜ਼ੇ ਜਾਂ ਚਿੰਤਾ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਪੂਰੀ ਪਾਰਦਰਸ਼ਤਾ ਨਾਲ ਅਤੇ ਬਿਨਾਂ ਕਿਸੇ ਦਫਤਰੀ ਖੱਜਲ-ਖੁਆਰੀ ਦੇ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ...
‘ਗੈਂਗਸਟਰਾਂ ਤੇ ਵਾਰ’ ਦਾ 156ਵਾਂ ਦਿਨ: ਪੰਜਾਬ ਪੁਲਿਸ ਦੀ 562 ਥਾਵਾਂ ‘ਤੇ ਛਾਪੇਮਾਰੀ, 332 ਵਿਅਕਤੀ ਕਾਬੂ

‘ਗੈਂਗਸਟਰਾਂ ਤੇ ਵਾਰ’ ਦਾ 156ਵਾਂ ਦਿਨ: ਪੰਜਾਬ ਪੁਲਿਸ ਦੀ 562 ਥਾਵਾਂ ‘ਤੇ ਛਾਪੇਮਾਰੀ, 332 ਵਿਅਕਤੀ ਕਾਬੂ

Punjab News
ਚੰਡੀਗੜ੍ਹ, 25 ਜੂਨ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 156ਵੇਂ ਦਿਨ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਸ਼ੇਸ਼ ਆਪ੍ਰੇਸ਼ਨ ਚਲਾਉਂਦਿਆਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ 562 ਪਛਾਣੇ ਗਏ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਗੈਂਗਸਟਰ ਨੈੱਟਵਰਕ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸੀ ਜਾ ਸਕੇ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 332 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16 ਹਥਿਆਰ ਵੀ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 40,353 ਤੱਕ ਪਹੁੰਚ ਗਈ ਹੈ, ਜੋ ...
ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ, 10 ਹਥਿਆਰ ਅਤੇ 30 ਲੱਖ ਦੀ ਹਵਾਲਾ ਰਕਮ ਬਰਾਮਦ, 7 ਗ੍ਰਿਫ਼ਤਾਰ

ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ, 10 ਹਥਿਆਰ ਅਤੇ 30 ਲੱਖ ਦੀ ਹਵਾਲਾ ਰਕਮ ਬਰਾਮਦ, 7 ਗ੍ਰਿਫ਼ਤਾਰ

Punjab News
ਅੰਮ੍ਰਿਤਸਰ, 25 ਜੂਨ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਵਾਲਾ ਕਾਰੋਬਾਰ ਨਾਲ ਜੁੜੇ ਇੱਕ ਸਰਹੱਦ ਪਾਰ ਨੈੱਟਵਰਕ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਵਿੱਚ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਵੀ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗਨਾਂ ਵੀ ਸ਼ਾਮਲ ਹਨ, 5.048 ਕਿਲੋਗ੍ਰਾਮ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਰਾਹੀਂ ਸਾਂਝੀ ਕੀਤੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਨੈੱਟਵਰਕ ਨੂੰ ਚਲਾ ਰਹੇ ਸਨ। ਇਹ ਹੈਂਡਲਰ ਵਿਦੇਸ਼ਾਂ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ...
ਅੱਜ ਤੋਂ ਪੰਜਾਬ ‘ਚ SIR ਅਭਿਆਨ, BLO ਕਰਨਗੇ ਡੋਰ-ਟੂ-ਡੋਰ ਸਰਵੇ ਅਤੇ ਫਾਰਮ ਭਰਨ ਦੀ ਪ੍ਰਕਿਰਿਆ

ਅੱਜ ਤੋਂ ਪੰਜਾਬ ‘ਚ SIR ਅਭਿਆਨ, BLO ਕਰਨਗੇ ਡੋਰ-ਟੂ-ਡੋਰ ਸਰਵੇ ਅਤੇ ਫਾਰਮ ਭਰਨ ਦੀ ਪ੍ਰਕਿਰਿਆ

Breaking News, Punjab News
ਚੰਡੀਗੜ੍ਹ, 25 ਜੂਨ 2026: ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਈ SIR ਮੁਹਿੰਮ, 25 ਹਜ਼ਾਰ BLO ਕਰਨਗੇ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਅਭਿਆਨ ਤਹਿਤ ਸੂਬੇ ਭਰ ਵਿੱਚ ਵੋਟਰਾਂ ਦੇ ਰਿਕਾਰਡਾਂ ਦੀ ਜਾਂਚ ਅਤੇ ਲੋੜੀਂਦੇ ਅਪਡੇਟ ਕੀਤੇ ਜਾਣਗੇ। ਮੁੱਖ ਚੋਣ ਅਧਿਕਾਰੀ ਦਫ਼ਤਰ ਅਨੁਸਾਰ ਕਰੀਬ 25 ਹਜ਼ਾਰ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨਗੇ। ਇਹ ਮੁਹਿੰਮ 24 ਜੁਲਾਈ ਤੱਕ ਚੱਲੇਗੀ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਪੰਜਾਬ ਭਵਨ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕਿਹਾ ਕਿ ਇਹ ਪੂਰੀ ਪ੍ਰਕਿਰਿਆ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਈ ਜਾਵੇਗੀ। 2.14 ਕਰੋੜ ਤੋਂ ਵੱਧ ਵੋਟਰਾਂ ਦੇ ਰਿਕਾਰਡ ਹੋਣਗੇ ਅਪਡੇਟ SIR ਮੁਹਿੰਮ ਦੌਰਾਨ BLO ਵੋਟਰਾਂ ਨੂੰ ਫਾਰਮ ਮੁਹੱ...
ਦਿੱਲੀ ਵਿੱਚ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸਣ ਦਾ ਖ਼ਦਸ਼ਾ

ਦਿੱਲੀ ਵਿੱਚ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸਣ ਦਾ ਖ਼ਦਸ਼ਾ

National News
ਨਵੀਂ ਦਿੱਲੀ, 25 ਜੂਨ 2026: ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਢੇਰੀ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਮਲਬੇ ਹੇਠ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਮਹਿਰੌਲੀ ਦੇ ਵਾਰਡ ਨੰਬਰ-3 ਵਿੱਚ ਵਾਪਰੀ। ਕਰੀਬ 300 ਗਜ਼ ਵਿੱਚ ਬਣੀ ਇਸ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਢਾਹੁਣ ਦੀ ਪ੍ਰਕਿਰਿਆ ਸਮੇਂ ਇਮਾਰਤ ਦਾ ਇੱਕ ਵੱਡਾ ਹਿੱਸਾ ਅਚਾਨਕ ਢਹਿ ਗਿਆ, ਜਿਸ ਕਾਰਨ ਉੱਥੇ ਮੌਜੂਦ ਲੋਕ ਮਲਬੇ ਹੇਠ ਦੱਬ ਗਏ ਹੋਣ ਦੀ ਸੰਭਾਵਨਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਤਾਂ ਜੋ ਫਸੇ ਹੋਏ ਲੋਕਾਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਅਧਿਕਾਰੀਆਂ ਮੁਤਾਬਕ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਭਾਵਿਤ...
ਚੰਡੀਗੜ੍ਹ ‘ਚ ਸਟਾਰਟਅੱਪ ਲਾਂਚ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸਾਰੀਆਂ ਸਹੂਲਤਾਂ ਮਿਲਣਗੀਆਂ; ਅਰਜ਼ੀਆਂ 3 ਜੁਲਾਈ ਤੱਕ

ਚੰਡੀਗੜ੍ਹ ‘ਚ ਸਟਾਰਟਅੱਪ ਲਾਂਚ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸਾਰੀਆਂ ਸਹੂਲਤਾਂ ਮਿਲਣਗੀਆਂ; ਅਰਜ਼ੀਆਂ 3 ਜੁਲਾਈ ਤੱਕ

Breaking News, CHANDIGARH NEWS
ਚੰਡੀਗੜ੍ਹ, 25 ਜੂਨ 2026: ਜੇਕਰ ਤੁਸੀਂ ਚੰਡੀਗੜ੍ਹ ਵਿੱਚ ਆਪਣਾ ਨਵਾਂ ਸਟਾਰਟਅੱਪ ਸ਼ੁਰੂ ਕਰਨ ਦਾ ਸੁਪਨਾ ਦੇਖ ਰਹੇ ਹੋ, ਤਾਂ ਹੁਣ ਦਫ਼ਤਰ ਜਾਂ ਬੁਨਿਆਦੀ ਢਾਂਚੇ ਦੀ ਚਿੰਤਾ ਕਰਨ ਦੀ ਲੋੜ ਨਹੀਂ ਰਹੇਗੀ। ਚੰਡੀਗੜ੍ਹ ਪ੍ਰਸ਼ਾਸਨ ਨੌਜਵਾਨ ਉਦਯਮੀਆਂ ਨੂੰ ਉਤਸ਼ਾਹਿਤ ਕਰਨ ਲਈ ‘ਪਲੱਗ ਐਂਡ ਪਲੇ’ ਮਾਡਲ ਤਹਿਤ ਪੂਰੀ ਤਰ੍ਹਾਂ ਤਿਆਰ ਦਫ਼ਤਰੀ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ। ਇਸ ਯੋਜਨਾ ਅਧੀਨ ਰਾਜੀਵ ਗਾਂਧੀ ਆਈਟੀ ਪਾਰਕ ਸਥਿਤ ਐਂਟਰਪ੍ਰੇਨਿਓਰ ਡਿਵੈਲਪਮੈਂਟ ਸੈਂਟਰ (EDC) ਵਿੱਚ ਖਾਲੀ ਜਗ੍ਹਾ ਸਟਾਰਟਅੱਪਸ ਨੂੰ ਅਲਾਟ ਕੀਤੀ ਜਾਵੇਗੀ। ਇੱਥੇ ਉਦਯਮੀਆਂ ਨੂੰ ਸੈਂਟਰਲ ਏਅਰ ਕੰਡੀਸ਼ਨਿੰਗ, 24x7 ਬਿਜਲੀ ਬੈਕਅੱਪ, ਹਾਈ-ਸਪੀਡ ਇੰਟਰਨੈੱਟ, ਕਾਨਫਰੰਸ ਅਤੇ ਸੈਮੀਨਾਰ ਹਾਲ, ਵੀਡੀਓ ਕਾਨਫਰੰਸਿੰਗ ਸਹੂਲਤ, ਆਈਡੀਏਸ਼ਨ ਰੂਮ ਅਤੇ ਪਾਰਕਿੰਗ ਵਰਗੀਆਂ ਆਧੁਨਿਕ ਸਹੂਲਤਾਂ ਮਿਲਣਗੀਆਂ। ਪ੍ਰਸ਼ਾਸਨ ਨੇ ਦੱਸਿਆ ਕਿ ਇੱਛੁਕ ਸਟਾਰਟਅੱਪ 3 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀਆਂ ਦੀ ਜਾਂਚ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਜਗ੍ਹਾ ਅਲਾਟ ਕੀਤੀ ਜਾਵੇਗੀ। ਦੋ ਸ਼੍ਰੇਣੀਆਂ ਵਿੱਚ ਹੋਵੇਗੀ ਅਲਾਟਮੈਂਟ 1. ਇਨਕਿਊਬੇਸ਼ਨ ਬ...
ਵੈਨੇਜ਼ੁਏਲਾ ਭੂਚਾਲਾਂ ਨਾਲ ਹਿੱਲਿਆ, ਕੁਝ ਹੀ ਸਮੇਂ ਵਿੱਚ ਆਏ ਦੋ ਜ਼ਬਰਦਸਤ ਝਟਕੇ

ਵੈਨੇਜ਼ੁਏਲਾ ਭੂਚਾਲਾਂ ਨਾਲ ਹਿੱਲਿਆ, ਕੁਝ ਹੀ ਸਮੇਂ ਵਿੱਚ ਆਏ ਦੋ ਜ਼ਬਰਦਸਤ ਝਟਕੇ

Breaking News, Global News
ਵੈਨੇਜ਼ੁਏਲਾ/ਕਰਾਕਸ, 25 ਜੂਨ 2026: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਬੁੱਧਵਾਰ ਸ਼ਾਮ ਇੱਕ ਤੋਂ ਬਾਅਦ ਇੱਕ ਦੋ ਸ਼ਕਤੀਸ਼ਾਲੀ ਭੂਚਾਲ ਆਉਣ ਕਾਰਨ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਭੂਚਾਲਾਂ ਦੀ ਤੀਬਰਤਾ ਕ੍ਰਮਵਾਰ 7.2 ਅਤੇ 7.5 ਮਾਪੀ ਗਈ, ਜਿਸ ਨਾਲ ਰਾਜਧਾਨੀ ਕਰਾਕਸ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਢਹਿ ਗਈਆਂ, ਜਦਕਿ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਕਰਾਕਸ ਹਵਾਈ ਅੱਡੇ ਦੀਆਂ ਸੇਵਾਵਾਂ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੁਣ ਤੱਕ ਘੱਟੋ-ਘੱਟ 32 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਰੀਬ 700 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋ ਸਕਦੇ ਹਨ, ਜ...
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਜ਼ੁਰਗਾਂ ਲਈ ਬਣੀ ਵਰਦਾਨ, ਲੱਖਾਂ ਸ਼ਰਧਾਲੂਆਂ ਨੂੰ ਮਿਲਿਆ ਲਾਭ

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਜ਼ੁਰਗਾਂ ਲਈ ਬਣੀ ਵਰਦਾਨ, ਲੱਖਾਂ ਸ਼ਰਧਾਲੂਆਂ ਨੂੰ ਮਿਲਿਆ ਲਾਭ

Breaking News, Punjab News
ਚੰਡੀਗੜ੍ਹ, 25 ਜੂਨ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸੂਬੇ ਦੇ ਹਜ਼ਾਰਾਂ ਬਜ਼ੁਰਗ ਸ਼ਰਧਾਲੂਆਂ ਲਈ ਵੱਡਾ ਸਹਾਰਾ ਬਣ ਕੇ ਉਭਰੀ ਹੈ। ਇਹ ਯੋਜਨਾ ਨਾ ਸਿਰਫ਼ ਲੋਕਾਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੀ ਹੈ, ਸਗੋਂ ਪੰਜਾਬ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਧਾਰਮਿਕ ਸਾਂਝ ਨੂੰ ਵੀ ਹੋਰ ਮਜ਼ਬੂਤ ਕਰ ਰਹੀ ਹੈ। ਮਾਨ ਸਰਕਾਰ ਵੱਲੋਂ ਇਹ ਲੋਕ-ਭਲਾਈ ਸਕੀਮ 27 ਨਵੰਬਰ 2023 ਨੂੰ ਸਿੱਖ ਧਰਮ ਦੇ ਸੰਸਥਾਪਕ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਹੁਣ ਤੱਕ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਦਾ ਲਾਭ ਮਿਲ ਚੁੱਕਾ ਹੈ। ਸੂਬੇ ਵਿੱਚ ਵੱਡੀ ਗਿਣਤੀ ਅਜਿਹੇ ਬਜ਼ੁਰਗਾਂ ਦੀ ਹੈ ਜੋ ਆਰਥਿਕ, ਸਿਹਤ ਜਾਂ ਹੋਰ ਨਿੱਜੀ ਕਾਰਨਾਂ ਕਰਕੇ ਆਪਣੀ ਜ਼ਿੰਦਗੀ ਦੌਰਾਨ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕੇ। ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਜਿਹੇ ਬਜ਼ੁਰਗਾਂ ਲਈ ਉਮੀਦ...