Saturday, August 1Punjabi People

Tag: Punjabi news

ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ, ਪਰ ਕੁਝ ਲੋਕ ਨਿੱਜੀ ਹਿੱਤਾਂ ਲਈ ਕਰ ਰਹੇ ਦੁਰਵਰਤੋਂ: CM ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ, ਪਰ ਕੁਝ ਲੋਕ ਨਿੱਜੀ ਹਿੱਤਾਂ ਲਈ ਕਰ ਰਹੇ ਦੁਰਵਰਤੋਂ: CM ਮਾਨ

Breaking News, Punjab News
ਚੰਡੀਗੜ੍ਹ/ਬਠਿੰਡਾ, 25 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਧਾਰਮਿਕ ਅਸਥਾਨ ਹੈ, ਪਰ ਕੁਝ ਵਿਅਕਤੀ ਆਪਣੇ ਨਿੱਜੀ ਅਤੇ ਰਾਜਨੀਤਿਕ ਹਿੱਤਾਂ ਲਈ ਇਸ ਪਵਿੱਤਰ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ 14 ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਸੰਸਥਾ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋਈ ਹੈ। ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿੱਚ ਕਰਵਾਏ ਗਏ ਵਿਸ਼ਾਲ ‘ਲੋਕ ਮਿਲਾਨ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ...
ਪ੍ਰਵਾਸੀ ਪੰਜਾਬੀਆਂ ਦੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਸਰਕਾਰ ਵਚਨਬੱਧ: ਡਾ. ਰਵਜੋਤ ਸਿੰਘ

ਪ੍ਰਵਾਸੀ ਪੰਜਾਬੀਆਂ ਦੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਸਰਕਾਰ ਵਚਨਬੱਧ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ/ਐਸ.ਏ.ਐਸ. ਨਗਰ, 24 ਜੂਨ 2026: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੇ ਹਰ ਮਸਲੇ ਦਾ ਨਿਪਟਾਰਾ ਪੂਰੀ ਪਾਰਦਰਸ਼ਤਾ, ਯੋਗਤਾ (ਮੈਰਿਟ) ਅਤੇ ਨਿਰਧਾਰਤ ਸਮੇਂ-ਸੀਮਾ ਅੰਦਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਆਯੋਜਿਤ ‘ਐਨ.ਆਰ.ਆਈ. ਮਿਲਣੀ–2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਰਾਹੀਂ ਉਨ੍ਹਾਂ ਦੇ ਹੱਲ ਲਈ ਕਾਰਵਾਈ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਐਨ.ਆਰ.ਆਈ ਨੂੰ ਆਪਣੇ ਮਸਲਿਆਂ ਲਈ ਲੰਬਾ ਇੰਤਜ਼ਾਰ ਨਾ ਕਰਨਾ ਪਵੇ। ਇਸ ਮੌਕੇ ਐਸ.ਏ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ...
ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਮਗਾ ਜੇਤੂਆਂ ਦਾ ਕੀਤਾ ਜਾਵੇਗਾ ਸਨਮਾਨ: ਆਰਤੀ ਸਿੰਘ ਰਾਓ

ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਮਗਾ ਜੇਤੂਆਂ ਦਾ ਕੀਤਾ ਜਾਵੇਗਾ ਸਨਮਾਨ: ਆਰਤੀ ਸਿੰਘ ਰਾਓ

Haryana news, National News
ਹਰਿਆਣਾ, 24 ਜੂਨ 2026: ਹਰਿਆਣਾ ਦੀ ਸਿਹਤ ਮੰਤਰੀ ਅਤੇ ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਪ੍ਰਧਾਨ ਆਰਤੀ ਸਿੰਘ ਰਾਓ ਨੇ ਐਲਾਨ ਕੀਤਾ ਹੈ ਕਿ ਜਨਵਰੀ 2026 ਵਿੱਚ ਹੋਣ ਵਾਲੀ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਜਲਦ ਹੀ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਚੰਡੀਗੜ੍ਹ ਵਿੱਚ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਅਹਿਮ ਬੈਠਕ ਹੋਈ, ਜਿਸ ਵਿੱਚ ਸੰਗਠਨ ਦੇ ਕੰਮਕਾਜ, ਆਉਣ ਵਾਲੀਆਂ ਖੇਡ ਗਤੀਵਿਧੀਆਂ ਅਤੇ ਪ੍ਰਬੰਧਕੀ ਸੁਧਾਰਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੈਠਕ ਵਿੱਚ ਐਸੋਸੀਏਸ਼ਨ ਦੇ ਤਿੰਨ ਸਾਲਾ ਕਾਰਜਕਾਲ ਦੇ ਸਮਾਪਤ ਹੋਣ ਤੋਂ ਬਾਅਦ ਨਵੀਂ ਗਵਰਨਿੰਗ ਬਾਡੀ ਦੀ ਚੋਣ ਕਰਵਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਹਰਿਆਣਾ ਰਾਜ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਸਤੰਬਰ 2026 ਵਿੱਚ ਕਰਵਾਈ ਜਾਵੇਗੀ, ਤਾਂ ਜੋ ਰਾਜ ਦੇ ਪੈਰਾ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਹੋਰ ਵਧੀਆ ਮੰਚ ਮਿਲ ਸਕੇ। ਆਰਤੀ ਸਿੰਘ ਰਾਓ ...
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 24 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਿਆਸੀ ਵਿਰੋਧੀਆਂ ਵੱਲੋਂ ਜਾਣ-ਬੁੱਝ ਕੇ ਇੱਕ ਫਰਜ਼ੀ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ਰਾਹੀਂ ਫੈਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਢੁੱਕਵਾਂ ਮੁੱਦਾ ਨਹੀਂ ਬਚਿਆ, ਇਸ ਲਈ ਉਹ ਝੂਠੇ ਪ੍ਰਚਾਰ ਅਤੇ ਮਨਘੜਤ ਵੀਡੀਓਜ਼ ਰਾਹੀਂ ਉਨ੍ਹਾਂ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਨਕਲੀ ਅਤੇ ਗਲਤ ਤਰੀਕੇ ਨਾਲ ਐਡਿਟ ਕੀਤੀਆਂ ਵੀਡੀਓਜ਼ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਸ਼ਕਲ, ਕੱਦ-ਕਾਠੀ, ਚਾਲ-ਢਾਲ ਅਤੇ ਹਾਵਭਾਵ ਕਿਸੇ ਵੀ ਤਰੀਕੇ ਨਾਲ ਉਨ੍ਹਾਂ ਨਾਲ ਮੇਲ ਨਹੀਂ ਖਾਂਦੇ, ਪਰ ਫਿਰ ਵੀ ਵਿਰੋਧੀ ਇਸਨੂੰ ਸੱਚ ਦੱਸਣ ਦੀ ਕੋਸ਼ਿਸ਼ ਕ...
ਪੰਜਾਬ ਵਿੱਚ ਐਸ.ਆਈ.ਆਰ. ਅਧੀਨ 25 ਜੂਨ ਤੋਂ ਘਰੋ-ਘਰੀ ਗਣਨਾ ਦੀ ਸ਼ੁਰੂਆਤ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਐਸ.ਆਈ.ਆਰ. ਅਧੀਨ 25 ਜੂਨ ਤੋਂ ਘਰੋ-ਘਰੀ ਗਣਨਾ ਦੀ ਸ਼ੁਰੂਆਤ: ਅਨਿੰਦਿਤਾ ਮਿਤਰਾ

Breaking News, Punjab News
ਚੰਡੀਗੜ੍ਹ, 24 ਜੂਨ 2026: ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ ਘਰੋ-ਘਰੀ ਗਣਨਾ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਭਲਕੇ, 25 ਜੂਨ ਤੋਂ ਕੀਤੀ ਜਾ ਰਹੀ ਹੈ। ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਪੂਰਾ ਤੰਤਰ ਤਿਆਰ ਹੈ। ਉਨ੍ਹਾਂ ਅਨੁਸਾਰ ਪਹਿਲੇ ਪੜਾਅ ਦੌਰਾਨ ਬੂਥ ਲੈਵਲ ਅਧਿਕਾਰੀ (BLO) ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮ ਵੰਡਣਗੇ। ਇਹ ਫਾਰਮ ਵੋਟਰਾਂ ਦੀ ਸਹਾਇਤਾ ਨਾਲ ਭਰੇ ਜਾਣਗੇ ਅਤੇ ਬਾਅਦ ਵਿੱਚ ਉਹੀ ਅਧਿਕਾਰੀ ਇਹ ਫਾਰਮ ਵਾਪਸ ਇਕੱਤਰ ਕਰਨਗੇ। ਇਸ ਪੂਰੀ ਪ੍ਰਕਿਰਿਆ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਉਣਾ ਹੈ। ਇਹ ਘਰੋ-ਘਰੀ ਗਣਨਾ ਮੁਹਿੰਮ 24 ਜੁਲਾਈ 2026 ਤੱਕ ਜਾਰੀ ਰਹੇਗੀ। ਜੇਕਰ ਕਿਸੇ ਘਰ ਤੋਂ ਫਾਰਮ ਪ੍ਰਾਪਤ ਨਹੀਂ ਹੁੰਦਾ, ਤਾਂ ਸੰਬੰਧਿਤ BLO ਵੱਲੋਂ ਘੱਟੋ-ਘੱਟ ਤਿੰਨ ਵਾਰ ਉਸ ਘਰ ਦਾ ਦੌਰਾ ਕੀਤਾ ਜਾਵੇਗਾ ਅਤੇ ਹਰ ਦੌਰੇ ਦੀ ਜਾਣਕਾਰੀ ਦਰਵਾਜ਼ੇ ‘ਤੇ ਸਟਿੱਕਰ ...
15 ਅਗਸਤ ਤੋਂ ਸਰਪੰਚਾਂ ਨੂੰ ਮਿਲੇਗਾ 10,000 ਰੁਪਏ ਮਾਣਭੱਤਾ: ਭਗਵੰਤ ਮਾਨ

15 ਅਗਸਤ ਤੋਂ ਸਰਪੰਚਾਂ ਨੂੰ ਮਿਲੇਗਾ 10,000 ਰੁਪਏ ਮਾਣਭੱਤਾ: ਭਗਵੰਤ ਮਾਨ

Breaking News
ਚੰਡੀਗੜ੍ਹ/ਬਠਿੰਡਾ, 24 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਲਈ ਇੱਕ ਵੱਡਾ ਫੈਸਲਾ ਲੈਂਦਿਆਂ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧੇ ਦਾ ਐਲਾਨ ਕੀਤਾ ਹੈ। ਬਠਿੰਡਾ ਵਿੱਚ ਹੋਈ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਪੰਚਾਂ ਨੂੰ 15 ਅਗਸਤ ਤੋਂ 2,000 ਰੁਪਏ ਦੀ ਥਾਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਦੀ ਅਸਲੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਪਿੰਡ ਪੱਧਰ ‘ਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੇਂਡੂ ਵਿਕਾਸ ਹੀ ਪੰਜਾਬ ਦੀ ਤਰੱਕੀ ਦਾ ਆਧਾਰ ਹੈ ਅਤੇ ਇਸ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਲਈ ਵਾਅਦੇ ਤਾਂ ਕੀਤੇ ਸਨ ਪਰ ਉਹ ਪੂਰੇ ਨਹੀਂ ਹੋਏ, ਜਦਕਿ ਮੌਜੂਦਾ ਸਰਕਾਰ ਨੇ ...
ਹਰਿਆਣਾ ਸਰਕਾਰ ਨੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀ ਦੇ ਮੁਲਾਂਕਣ ਲਈ ਟਾਸਕ ਫੋਰਸ ਕਮੇਟੀ ਬਣਾਈ

ਹਰਿਆਣਾ ਸਰਕਾਰ ਨੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀ ਦੇ ਮੁਲਾਂਕਣ ਲਈ ਟਾਸਕ ਫੋਰਸ ਕਮੇਟੀ ਬਣਾਈ

Haryana news
ਹਰਿਆਣਾ, 24 ਜੂਨ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਬੰਧਨ ਨੂੰ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਕਰਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਬਿਜਲੀ ਸੇਵਾਵਾਂ ਵਾਂਗ ਪੀਣ ਵਾਲੇ ਪਾਣੀ ਨਾਲ ਸਬੰਧਿਤ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਸਾਫ਼, ਸੁਰੱਖਿਅਤ ਅਤੇ ਲੋੜ ਅਨੁਸਾਰ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਹਰਿਆਣਾ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੀ 59ਵੀਂ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਸਮੇਤ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਬੈਠਕ ਦੌਰਾਨ ਪੀਣ ਵਾਲੇ ਪਾਣੀ, ਸੀਵਰੇਜ ਪ੍ਰਬੰਧਨ ਅਤੇ ਸੈਨੀਟੇਸ਼ਨ ਨਾਲ ਸਬੰਧਿਤ ਮੌਜੂਦਾ ਹਾਲਾਤ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੀਣ ਵਾਲੇ ਪਾ...
ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਨੂੰ 46 ਕਰੋੜ ਰੁਪਏ ਦੇ ਵਿਕਾਸ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸੌਗਾਤ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਨੂੰ 46 ਕਰੋੜ ਰੁਪਏ ਦੇ ਵਿਕਾਸ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸੌਗਾਤ

Breaking News, Punjab News
ਫਾਜ਼ਿਲਕਾ, 24 ਜੂਨ 2026: ਪੰਜਾਬ ਸਰਕਾਰ ਵੱਲੋਂ ਸਿੰਚਾਈ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਫਾਜ਼ਿਲਕਾ ਵਿਧਾਨ ਸਭਾ ਹਲਕੇ ਲਈ ਲਗਭਗ 45.74 ਕਰੋੜ ਰੁਪਏ ਦੇ ਸੱਤ ਮਹੱਤਵਪੂਰਨ ਪ੍ਰੋਜੈਕਟ ਲੋਕ ਅਰਪਣ ਕੀਤੇ ਗਏ। ਪੰਜਾਬ ਦੇ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਅਤੇ ਪੇਂਡੂ ਖੇਤਰਾਂ ਨੂੰ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਤਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਦਕਿ 8.89 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਉੱਤੇ ਬਣਨ ਵਾਲੇ ਵੀ.ਆਰ. ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੇ ਨਾਲ ਹੀ 3.34 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪੰਪਾਂ ਰਾਹੀਂ ਸੰਚਾਲਿਤ ਭੂਮੀਗਤ ਪਾਈਪਲਾਈਨਾਂ ਅਤੇ ਵਰਟੀਕਲ ਡਰੇਨੇਜ ਸਿਸਟਮਾਂ ਨਾਲ ਸੇਮ-ਪ੍ਰਭਾਵਿਤ ਜ਼ਮੀਨਾਂ ਦੇ ਸੁਧਾਰ ਲਈ ਤਿੰਨ...
ਐਸਸੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੁਣਾਈ ਧਾਰਮਿਕ ਸਜ਼ਾ

ਐਸਸੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੁਣਾਈ ਧਾਰਮਿਕ ਸਜ਼ਾ

Punjab News
ਚੰਡੀਗੜ੍ਹ, 24 ਜੂਨ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ (ਐਸਸੀ) ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੰਗਰੂਰ ਵਿੱਚ ਇੱਕ ਪੁਲਿਸ ਮੁਲਾਜ਼ਮ ਨਾਲ ਹੋਈ ਬਹਿਸ ਦੌਰਾਨ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਧਾਰਮਿਕ ਸਜ਼ਾ ਸੁਣਾਈ ਹੈ। ਬੁੱਧਵਾਰ ਨੂੰ ਰਵਨੀਤ ਸਿੰਘ ਬਿੱਟੂ ਕਮਿਸ਼ਨ ਸਾਹਮਣੇ ਪੇਸ਼ ਹੋਏ, ਜਿੱਥੇ ਕਮਿਸ਼ਨ ਨੇ ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਣਾਇਆ। ਸੁਣਵਾਈ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਮਿਸ਼ਨ ਅੱਗੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਬਹਿਸ ਦੌਰਾਨ ਉਨ੍ਹਾਂ ਵੱਲੋਂ ਵਰਤੇ ਗਏ ਸ਼ਬਦ ਅਣਉਚਿਤ ਸਨ ਅਤੇ ਇਸ ਲਈ ਉਹ ਪਹਿਲਾਂ ਹੀ ਵੱਖ-ਵੱਖ ਟੈਲੀਵਿਜ਼ਨ ਚੈਨਲਾਂ ਅਤੇ ਜਨਤਕ ਮੰਚਾਂ ਰਾਹੀਂ ਮੁਆਫ਼ੀ ਮੰਗ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਘਟਨਾ ਨਾਲ ਸੰਬੰਧਿਤ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਹਟਾ ਦਿੱਤਾ ਗਿਆ ਹੈ ਤਾਂ ਜੋ ਇਸ ਮਾਮਲੇ ਨੂੰ ਹੋਰ ਨਾ ਵਧਾਇਆ ਜਾਵੇ। ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਵਨੀਤ ਸਿੰਘ ਬਿੱਟੂ ਨੂੰ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਕੁਝ ਧ...
ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਤੇ ਟਰੰਪ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ

ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਤੇ ਟਰੰਪ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ

Punjab News
ਫਾਜ਼ਿਲਕਾ, 24 ਜੂਨ 2026: ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਟਰੇਡ ਡੀਲ (ਐੱਫ.ਟੀ.ਏ.) ਸਮਝੌਤੇ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਸੜਕਾਂ ’ਤੇ ਉਤਰ ਆਈਆਂ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰਾਂ ਅੱਗੇ ਕਿਸਾਨਾਂ ਨੇ ਇਕੱਠ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਟਰੇਡ ਡੀਲ ਸਮਝੌਤੇ ਦੇ ਦੇਸ਼ ਦੇ ਖੇਤੀਬਾੜੀ ਖੇਤਰ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ’ਤੇ ਗੰਭੀਰ ਪ੍ਰਭਾਵ ਪੈਣਗੇ। ਉਨ੍ਹਾਂ ਦਾ ਦੋਸ਼ ਸੀ ਕਿ ਇਹ ਸਮਝੌਤਾ ਵੱਡੀਆਂ ਕਾਰਪੋਰੇਟ ਕੰਪਨੀਆਂ ਅਤੇ ਬਹੁਰਾਸ਼ਟਰੀ ਵਪਾਰਕ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ, ਜਦਕਿ ਇਸ ਦਾ ਨੁਕਸਾਨ ਕਿਸਾਨਾਂ, ਛੋਟੇ ਦੁਕਾਨਦਾਰਾਂ ਅਤੇ ਸਥਾਨਕ ਉਦਯੋਗਾਂ ਨੂੰ ਝੱਲਣਾ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਖੇਤੀ ਉਪਜਾਂ ਅਤੇ ਹੋਰ ਸਥਾਨਕ ਉਤਪਾ...