5 ਲੱਖ ਕਰੋੜ ਰੁਪਏ ਦਾ ਨਿਵੇਸ਼ ਲਿਆਉਣ ਲਈ CM ਨਾਇਬ ਸਿੰਘ ਸੈਣੀ ਜਾਣਗੇ ਗੁਜਰਾਤ, 10 ਲੱਖ ਨੌਕਰੀਆਂ ਪੈਦਾ ਕਰਨ ਦਾ ਟੀਚਾ
ਚੰਡੀਗੜ੍ਹ, 26 ਅਕਤੂਬਰ 2026: ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨਵੇਂ ਨਿਵੇਸ਼ਕਾਂ ਨੂੰ ਸੂਬੇ ਵੱਲ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ 27 ਅਤੇ 28 ਅਕਤੂਬਰ ਨੂੰ ਗੁਜਰਾਤ ਦੇ ਦੋ-ਰੋਜ਼ਾ ਦੌਰੇ ’ਤੇ ਜਾਣਗੇ। ਇਸ ਦੌਰਾਨ ਉਹ ਇੱਕ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਨਗੇ। ਵਫ਼ਦ ਦਾ ਮੁੱਖ ਉਦੇਸ਼ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਹਰਿਆਣਾ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ ਨਵੇਂ ਉਦਯੋਗ ਸਥਾਪਤ ਕਰਨ ਲਈ ਭਾਈਵਾਲੀਆਂ ਦੇ ਮੌਕੇ ਤਲਾਸ਼ਣਾ ਹੈ।
ਹਰਿਆਣਾ ਸਰਕਾਰ ਨੇ ਸਾਲ 2030-31 ਤੱਕ ਸੂਬੇ ਵਿੱਚ 5 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਅਤੇ 10 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਟੀਚਾ ਮਿੱਥਿਆ ਹੈ। ਇਸ ਮਹੱਤਵਪੂਰਨ ਉਦੇਸ਼ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਦੇਸ਼ ਦੇ ਪ੍ਰਮੁੱਖ ਉਦਯੋਗਿਕ ਕੇਂਦਰਾਂ ਵਿੱਚ ਨਿਵੇਸ਼ਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੁੱਖ ਮੰਤਰੀ ਦੇ ਨਾਲ ਰਹਿਣਗੇ।
ਸੂਰਤ ਵਿੱਚ ਕਾਰੋਬਾਰੀਆਂ ਨਾਲ ਮੀਟਿੰ...









