4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਚੀਮਾ ਨੇ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 23 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਆਪਣੇ ਦਫ਼ਤਰ ਵਿਖੇ ਚਾਰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਮੰਗਾਂ ਦੇ ਹੱਲ ਨੂੰ ਲੈ ਕੇ ਕੀਤੀਆਂ ਗਈਆਂ।
ਮੀਟਿੰਗ ਦੌਰਾਨ ਵੱਖ-ਵੱਖ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਵਿੱਤ ਮੰਤਰੀ ਨੇ ਸਪਸ਼ਟ ਕੀਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਤੇਜ਼ ਅਤੇ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ।
ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਹੁਕਮ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ“ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।”
ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ...









