ਖਿਜ਼ਰਾਬਾਦ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ, ਵੇਟਲਿਫਟਿੰਗ ਤੇ ਕੁਸ਼ਤੀ ’ਚ ਜਿੱਤੇ ਸੋਨ ਤਗ਼ਮੇ
ਮਾਜਰੀ/ਚੰਡੀਗੜ੍ਹ, 26 ਸਤੰਬਰ 2026: ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਜ਼ਰਾਬਾਦ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਪੱਧਰਾਂ ’ਤੇ ਹੋਏ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।
ਸਕੂਲ ਦੀ 11ਵੀਂ ਜਮਾਤ ਦੇ ਵਿਦਿਆਰਥੀ ਹਰਕੀਰਤ ਸਿੰਘ ਪੁੱਤਰ ਸੋਹਨ ਸਿੰਘ ਨੇ ਅੰਡਰ-17 ਸਕੂਲ ਪੰਜਾਬ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤਿਆ। ਹਰਕੀਰਤ ਸਿੰਘ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਇਸੇ ਤਰ੍ਹਾਂ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਮੜਾਕ ਪੁੱਤਰੀ ਵਿਜੇ ਕੁਮਾਰ ਨੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਆਪਣੇ ਨਾਮ ਕੀਤਾ। ਜੈਸਮੀਨ ਦੀ ਇਸ ਉਪਲਬਧੀ ਨਾਲ ਸਕੂਲ ਦਾ ਮਾਣ ਹੋਰ ਵਧਿਆ ਹੈ।
ਇਸ ਤੋਂ ਇ...









