ਪੁਰਾਣੀਆਂ ਪਾਰਟੀਆਂ ਧਰਮ ਦੀ ਆੜ ਲੈ ਕੇ ਮੇਰੀ ਛਵੀ ਖ਼ਰਾਬ ਕਰਨ ਵਿੱਚ ਲੱਗੀਆਂ: CM ਮਾਨ
ਚੰਡੀਗੜ੍ਹ, 17 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਹ ਧਰਮ ਦੀ ਆੜ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਇਤਿਹਾਸਕ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਦੇ ਪਾਸ ਹੋਣ ਅਤੇ ਇੱਕ ਆਮ ਪਰਿਵਾਰ ਦੇ ਪੁੱਤਰ ਵੱਲੋਂ ਪੰਜਾਬ ਦੀ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾਣ ਦੀ ਹਕੀਕਤ ਨੂੰ ਸਵੀਕਾਰ ਨਹੀਂ ਕਰ ਸਕਦੀਆਂ।
ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿੱਚ ਆਯੋਜਿਤ ‘ਲੋਕ ਮਿਲਣੀ’ ਦੌਰਾਨ ਵੱਡੇ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਅਸ਼ੀਰਵਾਦ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਨੇਕ ਇਰਾਦਿਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ।
ਸਮਾਗਮ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਨਾ ਸਿਰਫ਼ ਪੰਡਾਲ ਵਿੱਚ, ਸਗੋ...









