ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ
ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਰੁੱਪ ਸੀ ਅਤੇ ਡੀ ਅਸਾਮੀਆਂ 'ਤੇ ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਤੋਂ ਵੱਧ ਦੂਰ ਤਾਇਨਾਤ ਨਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਰਮਚਾਰੀ ਆਪਣੀ ਡਿਊਟੀ ਖ਼ਤਮ ਹੋਣ ਤੋਂ ਥੋੜ੍ਹੇ ਸਮੇਂ ਬਾਅਦ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਸਕਣ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਵਿਸਥਾਰਤ ਯੋਜਨਾ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਕੁਝ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਬੰਧ ਅਧਿਆਪਕਾਂ, ਸਿਹਤ ਕਰਮਚਾਰੀਆਂ, ਪੁਲਿਸ ਵਿਭਾਗ ਦੇ ਕਾਂਸਟੇਬਲਾਂ ਅਤੇ ਵੱਖ-ਵੱਖ ਵਿਭਾਗਾਂ ਦੇ ਗਰੁੱਪ ਸੀ ਤੇ ਡੀ ਕਰਮਚਾਰੀਆਂ 'ਤੇ ਲਾਗੂ ਹੋਵੇਗਾ।
ਸੋਸ਼ਲ ਮੀਡੀਆ ਪੋਸਟ ਰਾਹੀਂ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਅੱਜ 523 ਹੋਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਨਾਲ ਪੰਜਾਬ ਸਰਕਾਰ ਵੱਲ...









