Friday, October 30Punjabi People

Tag: Punjabi news

CM ਸੈਣੀ ਦੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ, ਜਨਤਾ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਓ

CM ਸੈਣੀ ਦੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ, ਜਨਤਾ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਓ

CHANDIGARH NEWS, Haryana news
ਚੰਡੀਗੜ੍ਹ, 23 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਵਿਧਾਇਕਾਂ, ਪ੍ਰਸ਼ਾਸਨਿਕ ਸਕੱਤਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕਰੀਬ ਛੇ ਘੰਟਿਆਂ ਦੀ ਮੈਰਾਥਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜਨਤਕ ਮੁੱਦਿਆਂ ਅਤੇ ਲੋਕਾਂ ਵੱਲੋਂ ਦਰਪੇਸ਼ ਸਮੱਸਿਆਵਾਂ ਸਬੰਧੀ ਫੀਡਬੈਕ ਲਿਆ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਨਾਗਰਿਕਾਂ ਨੂੰ ਆਪਣੀਆਂ ਜਾਇਜ਼ ਸ਼ਿਕਾਇਤਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਪ੍ਰਤੀਨਿਧੀਆਂ ਵੱਲੋਂ ਸਰਕਾਰ ਦੇ ਸਾਹਮਣੇ ਰੱਖੇ ਜਾਣ ਵਾਲੇ ਮੁੱਦੇ ਅਸਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਦੀ ਆਵਾਜ਼ ਹੁੰਦੇ ਹਨ। ਇਸ ਲਈ ਇਨ੍ਹਾਂ ਮਾਮਲਿਆਂ ਨੂੰ ਸਿਰਫ਼ ਭਰੋਸਿਆਂ ਤੱਕ ਸੀਮਤ ਰੱਖਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਵਿੱਚ ‘ਜਨ ਸੰਵਾਦ ਪੋਰਟਲ’ ’ਤੇ ਜਨਤਕ ਪ੍ਰਤੀਨਿਧੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਲੋਕ ਸਭਾ ਅਤੇ ਵਿਧਾਨ ਸ...
ਸੜਕਾਂ ਤੋਂ ਸੁਰੱਖਿਅਤ ਪਰਿਵਾਰ ਤੱਕ ਪਹੁੰਚੀ ਨੰਨ੍ਹੀ ਬੱਚੀ, ਕਾਨੂੰਨੀ ਗੋਦ ਲੈਣ ਰਾਹੀਂ ਮਿਲਿਆ ਨਵਾਂ ਜੀਵਨ

ਸੜਕਾਂ ਤੋਂ ਸੁਰੱਖਿਅਤ ਪਰਿਵਾਰ ਤੱਕ ਪਹੁੰਚੀ ਨੰਨ੍ਹੀ ਬੱਚੀ, ਕਾਨੂੰਨੀ ਗੋਦ ਲੈਣ ਰਾਹੀਂ ਮਿਲਿਆ ਨਵਾਂ ਜੀਵਨ

Breaking News, CHANDIGARH NEWS
ਚੰਡੀਗੜ੍ਹ, 23 ਸਤੰਬਰ 2026: ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਪਹੁੰਚ ਤਹਿਤ ਇੱਕ ਹੋਰ ਬੱਚੇ ਨੂੰ ਅਸੁਰੱਖਿਅਤ ਹਾਲਾਤਾਂ ਤੋਂ ਕੱਢ ਕੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ। ਪਟਿਆਲਾ ਵਿੱਚ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਰੈਸਕਿਊ ਕਰਨ ਤੋਂ ਬਾਅਦ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਹੁਣ ਨਵਾਂ ਪਰਿਵਾਰ ਮਿਲ ਗਿਆ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮਾਮਲੇ ਨੂੰ ਬਾਲ ਸੁਰੱਖਿਆ ਪ੍ਰਣਾਲੀ ਰਾਹੀਂ ਬੱਚਿਆਂ ਨੂੰ ਨਵੀਂ ਜ਼ਿੰਦਗੀ ਦੇਣ ਦੀ ਇੱਕ ਉਦਾਹਰਨ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਬੱਚਿਆਂ ਨੂੰ ਮੁਸ਼ਕਲ ਜਾਂ ਅਸੁਰੱਖਿਅਤ ਹਾਲਾਤਾਂ ਵਿੱਚੋਂ ਬਾਹਰ ਕੱਢਣਾ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨਪੂਰਨ ਜੀਵਨ, ਸੁਰੱਖਿਆ, ਪਰਿਵਾਰਕ ਪਿਆਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨਾ ਵੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਕੋਈ ਵੀ ਬੱਚਾ ਗਰੀਬੀ, ਬੇਸਹਾਰਾਪਣ ਜਾਂ ਮਜਬੂਰੀਆਂ ਕਾਰਨ ਆਪਣੇ ਬਚਪਨ ਅਤੇ ਬੁਨਿਆਦੀ ਅਧਿਕਾਰਾਂ ਤੋਂ ਵਾਂ...
ਹਰਿਆਣਾ ਦੀਆਂ ਤਿੰਨ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਰਾਸ਼ਟਰੀ ਪੱਧਰ ਦੇ ਪਹਿਲੇ ਇਨਾਮ, ਬਹੁ-ਉਤਪਾਦ ਬਾਇਓ-ਊਰਜਾ ਹੱਬ ਬਣਾਉਣ ਦੀ ਤਿਆਰੀ

ਹਰਿਆਣਾ ਦੀਆਂ ਤਿੰਨ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਰਾਸ਼ਟਰੀ ਪੱਧਰ ਦੇ ਪਹਿਲੇ ਇਨਾਮ, ਬਹੁ-ਉਤਪਾਦ ਬਾਇਓ-ਊਰਜਾ ਹੱਬ ਬਣਾਉਣ ਦੀ ਤਿਆਰੀ

Haryana news
ਚੰਡੀਗੜ੍ਹ, 23 ਸਤੰਬਰ 2026: ਹਰਿਆਣਾ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਰਾਸ਼ਟਰੀ ਪੱਧਰ ’ਤੇ ਸੂਬੇ ਦਾ ਮਾਣ ਵਧਾਇਆ ਹੈ। ਸੂਬੇ ਦੇ ਸਹਿਕਾਰਤਾ, ਜੇਲ੍ਹ, ਸੈਰ-ਸਪਾਟਾ, ਵਿਰਾਸਤ ਅਤੇ ਚੋਣ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਦੱਸਿਆ ਕਿ ਸ਼ਾਹਾਬਾਦ, ਕਰਨਾਲ ਅਤੇ ਪਾਣੀਪਤ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਪਹਿਲੇ ਇਨਾਮ ਹਾਸਲ ਕੀਤੇ ਹਨ। ਡਾ. ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਹਿਕਾਰੀ ਖੰਡ ਮਿੱਲਾਂ ਨੂੰ ਸਿਰਫ਼ ਖੰਡ ਉਤਪਾਦਨ ਤੱਕ ਸੀਮਤ ਰੱਖਣਾ ਨਹੀਂ ਹੈ। ਇਨ੍ਹਾਂ ਮਿੱਲਾਂ ਨੂੰ ਆਧੁਨਿਕ ਅਤੇ ਬਹੁ-ਉਤਪਾਦਕ ਬਾਇਓ-ਊਰਜਾ ਹੱਬ ਵਜੋਂ ਵਿਕਸਤ ਕਰਨ ਵੱਲ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਖੰਡ ਦੇ ਨਾਲ-ਨਾਲ ਈਥਾਨੌਲ, ਬਿਜਲੀ, ਗੁੜ, ਬੈਗਾਸ, ਪ੍ਰੈਸਮਡ, ਬਾਇਓ-ਸੀਬੀਜੀ ਅਤੇ ਹੋਰ ਮੁੱਲ-ਵਰਧਿਤ ਉਤਪਾਦਾਂ ਦਾ ਉਤਪਾਦਨ ਵੀ ਕੀਤਾ ਜਾ ਸਕੇ। ਡਾ. ਅਰਵਿੰਦ ਸ਼ਰਮਾ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਵੱਲੋਂ ਕਰਵਾਏ ਗਏ ਰਾਸ਼ਟਰੀ ਖੰਡ ਅਤੇ ਜੈਵਿਕ-ਊਰਜਾ ਸੰਮੇਲਨ, ਉਦਯੋਗ ਪ੍ਰਦਰਸ਼ਨੀ ਅਤ...
ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਪੰਜ-ਮੈਂਬਰੀ ਵਫ਼ਦ ਦੀ CM ਮਾਨ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਪੰਜ-ਮੈਂਬਰੀ ਵਫ਼ਦ ਦੀ CM ਮਾਨ ਨਾਲ ਮੁਲਾਕਾਤ

Breaking News, Punjab News
ਚੰਡੀਗੜ੍ਹ, 23 ਸਤੰਬਰ 2026:  ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਪੰਜ ਮੈਂਬਰੀ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕਰੀਬ ਅੱਧਾ ਘੰਟਾ ਚੱਲੀ ਇਸ ਮੀਟਿੰਗ ਦੌਰਾਨ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ FIR ਅਤੇ ਇਸ ਨਾਲ ਜੁੜੇ ਘਟਨਾਕ੍ਰਮ ਸਬੰਧੀ ਕਈ ਮੁੱਦੇ ਮੁੱਖ ਮੰਤਰੀ ਦੇ ਸਾਹਮਣੇ ਰੱਖੇ ਗਏ। ਵਫ਼ਦ ਨੇ ਮੁੱਖ ਮੰਤਰੀ ਨੂੰ ਇੱਕ ਵਿਸਥਾਰਤ ਮੰਗ ਪੱਤਰ ਸੌਂਪਦਿਆਂ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ। ਵਫ਼ਦ ਨੇ ਕਿਹਾ ਕਿ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਕਰਕੇ ਤੱਥ ਲੋਕਾਂ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ। ਵਿਦੇਸ਼ ਤੋਂ ਆਉਣ ਅਤੇ ਟਿਕਟਾਂ ਦੇ ਪ੍ਰਬੰਧ ਦੀ ਜਾਂਚ ਦੀ ਮੰਗ ਵਫ਼ਦ ਨੇ ਮੰਗ ਕੀਤੀ ਕਿ ਬਹਿਰੀਨ ਤੋਂ ਨਵੀਂ ਦਿੱਲੀ ਪਹੁੰਚੀ ਔਰਤ ਅਤੇ ਉਸ ਦੀ ਨੂੰਹ ਦੀਆਂ ਹਵਾਈ ਟਿਕਟਾਂ ਕਿਸ ਵੱਲੋਂ ਕਰਵਾਈਆਂ ਗਈਆਂ ਅਤੇ ਉਨ੍ਹਾਂ ਨੂੰ ਭਾਰਤ ਲਿਆਉਣ ਪਿੱਛੇ ਕੀ ਮਕਸਦ ਸੀ, ਇਸ ਦੀ ਜਾਂਚ ਕੀਤੀ ਜਾਵੇ। ਵਫ਼ਦ ਨੇ ਕਿਹਾ ਕਿ ਇਸ ਸ...
GMADA ਮਾਮਲੇ ’ਚ ED ਦੀ ਵੱਡੀ ਕਾਰਵਾਈ, ਲੁਧਿਆਣਾ ਤੋਂ ਚੰਡੀਗੜ੍ਹ ਤੱਕ ਕਈ ਥਾਵਾਂ ’ਤੇ ਛਾਪੇਮਾਰੀ

GMADA ਮਾਮਲੇ ’ਚ ED ਦੀ ਵੱਡੀ ਕਾਰਵਾਈ, ਲੁਧਿਆਣਾ ਤੋਂ ਚੰਡੀਗੜ੍ਹ ਤੱਕ ਕਈ ਥਾਵਾਂ ’ਤੇ ਛਾਪੇਮਾਰੀ

CHANDIGARH NEWS, Punjab News
ਲੁਧਿਆਣਾ, 23 ਸਤੰਬਰ 2026: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਨਾਲ ਜੁੜੇ ਕਥਿਤ ਵਿੱਤੀ ਬੇਨਿਯਮੀਆਂ ਅਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਦੂਜੇ ਦਿਨ ਵੀ ਜਾਰੀ ਹੈ। ਜਾਂਚ ਏਜੰਸੀ ਵੱਲੋਂ ਪੰਜਾਬ ਸਮੇਤ ਚੰਡੀਗੜ੍ਹ, ਮੋਹਾਲੀ, ਪੰਚਕੂਲਾ ਅਤੇ ਦਿੱਲੀ ਵਿੱਚ ਕਈ ਥਾਵਾਂ ’ਤੇ ਸਰਚ ਅਤੇ ਸਰਵੇ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ED ਦੀ ਟੀਮ ਨੇ ਲੁਧਿਆਣਾ ਵਿੱਚ ਅਨਮੋਲ ਉਰਫ਼ ਪ੍ਰਿੰਸ ਦੇ ਘਰ ਵੀ ਤਲਾਸ਼ੀ ਲਈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ GMADA ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦਾ ਹਿੱਸਾ ਹੈ। ਤਲਾਸ਼ੀ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਵੀ ਮੌਜੂਦ ਰਹੇ। ਸਾਬਕਾ GMADA ਮੁੱਖ ਪ੍ਰਸ਼ਾਸਕ ਦੇ ਘਰ ਵੀ ਤਲਾਸ਼ੀ ਇਸ ਤੋਂ ਪਹਿਲਾਂ ED ਨੇ ਚੰਡੀਗੜ੍ਹ ਸਥਿਤ ਪੰਜਾਬ ਦੇ ਸੀਨੀਅਰ IAS ਅਧਿਕਾਰੀ ਅਤੇ GMADA ਦੇ ਸਾਬਕਾ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਦੇ ਨਿਵਾਸ ’ਤੇ ਵੀ ਤਲਾਸ਼ੀ ਲਈ। ਰਿਪੋਰਟਾਂ ਅਨੁਸਾਰ, ਗੁਪਤਾ ਦੇ ਘਰ ਦੀ ਤਲਾਸ਼ੀ ਵੀ GMADA ਨਾਲ ਜੁੜੀ ਚੱਲ ਰਹੀ ਜਾਂਚ ਦਾ ਹਿੱਸਾ ਹੈ। ED ਵੱਲੋ...
ਪੰਜਾਬ ਦੇ 8 ਲੱਖ ਤੋਂ ਵੱਧ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਤੋਹਫ਼ਾ, ਡੀਏ ਵਿੱਚ 8 ਫੀਸਦੀ ਵਾਧਾ

ਪੰਜਾਬ ਦੇ 8 ਲੱਖ ਤੋਂ ਵੱਧ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਤੋਹਫ਼ਾ, ਡੀਏ ਵਿੱਚ 8 ਫੀਸਦੀ ਵਾਧਾ

Breaking News, CHANDIGARH NEWS
ਚੰਡੀਗੜ੍ਹ, 23 ਸਤੰਬਰ 2026: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਮਹਿੰਗਾਈ ਭੱਤੇ (DA) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਭਰ ਦੇ 8 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਦਫ਼ਤਰ ਮੁਤਾਬਕ, ਡੀਏ ਵਿੱਚ ਵਾਧੇ ਦਾ ਫੈਸਲਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਵਿੱਤੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਘਰੇਲੂ ਖਰਚਿਆਂ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧੇ ਦੇ ਮੱਦੇਨਜ਼ਰ ਵਧਿਆ ਹੋਇਆ ਮਹਿੰਗਾਈ ਭੱਤਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵਾਧੂ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਰਮਚਾਰੀ ਯੂਨੀਅਨਾਂ ਦੇ ਨੁਮਾ...
ਹਰੀਕੇਨ ਪੋਲੋ ਦੀ ਤੇਜ਼ੀ ਨਾਲ ਵਧੀ ਤਾਕਤ, 285 ਕਿਮੀ/ਘੰਟਾ ਤੱਕ ਪਹੁੰਚੀਆਂ ਹਵਾਵਾਂ; ਮੈਕਸੀਕੋ ’ਤੇ ਭਾਰੀ ਮੀਂਹ ਦਾ ਖ਼ਤਰਾ

ਹਰੀਕੇਨ ਪੋਲੋ ਦੀ ਤੇਜ਼ੀ ਨਾਲ ਵਧੀ ਤਾਕਤ, 285 ਕਿਮੀ/ਘੰਟਾ ਤੱਕ ਪਹੁੰਚੀਆਂ ਹਵਾਵਾਂ; ਮੈਕਸੀਕੋ ’ਤੇ ਭਾਰੀ ਮੀਂਹ ਦਾ ਖ਼ਤਰਾ

Global News
ਮੈਕਸੀਕੋ, 23 ਸਤੰਬਰ 2026:  ਪ੍ਰਸ਼ਾਂਤ ਮਹਾਂਸਾਗਰ ਵਿੱਚ ਮੈਕਸੀਕੋ ਦੇ ਤੱਟ ਤੋਂ ਦੂਰ ਬਣਿਆ ਹਰੀਕੇਨ ਪੋਲੋ ਆਪਣੀ ਬੇਹੱਦ ਤੇਜ਼ੀ ਨਾਲ ਵਧੀ ਤੀਬਰਤਾ ਕਾਰਨ ਮੌਸਮ ਵਿਗਿਆਨੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਤੂਫ਼ਾਨ ਨੇ ਥੋੜ੍ਹੇ ਹੀ ਸਮੇਂ ਵਿੱਚ ਆਪਣੀ ਤਾਕਤ ਵਿੱਚ ਇੰਨਾ ਵੱਡਾ ਵਾਧਾ ਕੀਤਾ ਕਿ ਇਹ ਕੈਟਾਗਰੀ-5 ਹਰੀਕੇਨ ਤੱਕ ਪਹੁੰਚ ਗਿਆ। ਅਮਰੀਕਾ ਦੇ ਨੈਸ਼ਨਲ ਹਰੀਕੇਨ ਸੈਂਟਰ (NHC) ਮੁਤਾਬਕ 22 ਸਤੰਬਰ ਨੂੰ ਪੋਲੋ ਦੀਆਂ ਵੱਧ ਤੋਂ ਵੱਧ ਲਗਾਤਾਰ ਹਵਾਵਾਂ ਲਗਭਗ 180 ਮੀਲ ਪ੍ਰਤੀ ਘੰਟਾ, ਯਾਨੀ ਕਰੀਬ 285 ਕਿਲੋਮੀਟਰ ਪ੍ਰਤੀ ਘੰਟਾ ਤੱਕ ਦਰਜ ਕੀਤੀਆਂ ਗਈਆਂ। ਪੋਲੋ ਦੀ ਸਭ ਤੋਂ ਵੱਡੀ ਖ਼ਾਸੀਅਤ ਇਸ ਦੀ ਵੱਧ ਤੋਂ ਵੱਧ ਹਵਾ ਦੀ ਰਫ਼ਤਾਰ ਹੀ ਨਹੀਂ, ਸਗੋਂ ਇਸ ਦਾ ਬਹੁਤ ਤੇਜ਼ੀ ਨਾਲ ਤੀਬਰ ਹੋਣਾ ਹੈ। ਸੋਮਵਾਰ ਨੂੰ ਇਹ ਤੂਫ਼ਾਨ ਹਾਲੇ ਤੁਲਨਾਤਮਕ ਤੌਰ ’ਤੇ ਕਮਜ਼ੋਰ ਸੀ, ਪਰ ਅਗਲੇ 24 ਘੰਟਿਆਂ ਵਿੱਚ ਇਸ ਦੀ ਤਾਕਤ ਵਿੱਚ ਅਸਾਧਾਰਣ ਵਾਧਾ ਹੋਇਆ। NHC ਦੇ ਅਨੁਸਾਰ, 21 ਸਤੰਬਰ ਦੀ ਸ਼ਾਮ ਤੱਕ ਪੋਲੋ ਦੀਆਂ ਲਗਾਤਾਰ ਹਵਾਵਾਂ 90 ਮੀਲ ਪ੍ਰਤੀ ਘੰਟਾ ਦੇ ਨੇੜੇ ਸਨ, ਜਦਕਿ ਅਗਲੇ ਦਿਨ ਇਹ 180 ਮੀਲ ਪ੍ਰਤੀ ਘੰਟਾ ਤੱਕ ਪਹ...
SGPC ਸਰਾਂ ਵਿਵਾਦ ’ਤੇ ਬਲਤੇਜ ਪੰਨੂ ਦੇ ਤਿੱਖੇ ਸਵਾਲ, ਬਾਦਲ, ਕਾਂਗਰਸ ਤੇ ਭਾਜਪਾ ਆਗੂਆਂ ਦੀ ਚੁੱਪ ’ਤੇ ਵੀ ਚੁੱਕੇ ਸਵਾਲ

SGPC ਸਰਾਂ ਵਿਵਾਦ ’ਤੇ ਬਲਤੇਜ ਪੰਨੂ ਦੇ ਤਿੱਖੇ ਸਵਾਲ, ਬਾਦਲ, ਕਾਂਗਰਸ ਤੇ ਭਾਜਪਾ ਆਗੂਆਂ ਦੀ ਚੁੱਪ ’ਤੇ ਵੀ ਚੁੱਕੇ ਸਵਾਲ

Breaking News, Punjab News
ਚੰਡੀਗੜ੍ਹ, 23 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਐੱਸਜੀਪੀਸੀ ਵੱਲੋਂ ਚਲਾਈ ਜਾ ਰਹੀ ਸਰਾਂ ਵਿੱਚ ਇੱਕ ਔਰਤ ਦੇ ਕਥਿਤ ਤੌਰ ’ਤੇ ਲੰਬੇ ਸਮੇਂ ਤੱਕ ਠਹਿਰਨ ਅਤੇ ਇਸ ਮਾਮਲੇ ਨਾਲ ਸਬੰਧਤ ਦਰਜ ਐੱਫਆਈਆਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ਭਾਜਪਾ ਦੇ ਆਗੂਆਂ ਦੀ ਚੁੱਪ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਵੀ ਮਾਮਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਜਨਤਕ ਤੌਰ ’ਤੇ ਦੇਣ ਦੀ ਮੰਗ ਕੀਤੀ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਦਲ ਦੇ ਆਗੂ ਰਾਜਨੀਤਿਕ ਸਰਗਰਮੀਆਂ ਵਿੱਚ ਨਜ਼ਰ ਆ ਰਹੇ ਹਨ, ਪਰ ਇਸ ਮਾਮਲੇ ਵਿੱਚ ਉੱਠ ਰਹੇ ਸਵਾਲਾਂ ’ਤੇ ਉਨ੍ਹਾਂ ਵੱਲੋਂ ਜਨਤਕ ਤੌਰ ’ਤੇ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਕਾਂਗਰਸ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ-ਨਾਲ ਭਾਜਪਾ ਆਗੂਆਂ ਨੂੰ ਵੀ ਮਾਮਲੇ ਬਾਰੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ...
ਹੀਰਿਆਂ ਦੀਆਂ ਕੀਮਤਾਂ 20 ਸਾਲਾਂ ਦੇ ਹੇਠਲੇ ਪੱਧਰ ’ਤੇ

ਹੀਰਿਆਂ ਦੀਆਂ ਕੀਮਤਾਂ 20 ਸਾਲਾਂ ਦੇ ਹੇਠਲੇ ਪੱਧਰ ’ਤੇ

Business
Diamond Price: ਹੀਰੇ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਮੌਜੂਦਾ ਬਾਜ਼ਾਰ ਦੀ ਸਥਿਤੀ ਕਾਫ਼ੀ ਦਿਲਚਸਪ ਹੈ। ਕੁਦਰਤੀ ਹੀਰਿਆਂ ਦੀਆਂ ਕੀਮਤਾਂ ਕੱਚੇ ਅਤੇ ਥੋਕ ਬਾਜ਼ਾਰਾਂ ਵਿੱਚ ਪਿਛਲੇ ਲਗਭਗ ਦੋ ਦਹਾਕਿਆਂ ਦੇ ਸਭ ਤੋਂ ਹੇਠਲੇ ਪੱਧਰਾਂ ’ਤੇ ਪਹੁੰਚ ਗਈਆਂ ਹਨ। ਉਪਲਬਧ ਰਿਪੋਰਟਾਂ ਮੁਤਾਬਕ, 2021 ਦੇ ਮੁਕਾਬਲੇ ਕੁਦਰਤੀ ਹੀਰਿਆਂ ਦੀਆਂ ਥੋਕ ਕੀਮਤਾਂ ਵਿੱਚ ਲਗਭਗ 30 ਤੋਂ 40 ਫ਼ੀਸਦੀ ਤੱਕ ਕਮੀ ਆਈ ਹੈ। ਹੀਰਿਆਂ ਦੀਆਂ ਕੀਮਤਾਂ ਵਿੱਚ ਇੰਨੀ ਵੱਡੀ ਗਿਰਾਵਟ ਤੋਂ ਬਾਅਦ ਸੁਭਾਵਿਕ ਤੌਰ ’ਤੇ ਇਹ ਸਵਾਲ ਉੱਠਦਾ ਹੈ ਕਿ ਜੇਕਰ ਹੀਰੇ ਸਸਤੇ ਹੋ ਗਏ ਹਨ ਤਾਂ ਬਾਜ਼ਾਰ ਵਿੱਚ ਵਿਕ ਰਹੀਆਂ ਹੀਰੇ ਦੀਆਂ ਅੰਗੂਠੀਆਂ, ਹਾਰਾਂ ਅਤੇ ਹੋਰ ਗਹਿਣਿਆਂ ਦੀਆਂ ਕੀਮਤਾਂ ਵਿੱਚ ਵੀ ਉਸੇ ਅਨੁਪਾਤ ਵਿੱਚ ਕਮੀ ਕਿਉਂ ਨਹੀਂ ਆਈ? ਇਸ ਦਾ ਮੁੱਖ ਕਾਰਨ ਇਹ ਹੈ ਕਿ ਕਿਸੇ ਗਹਿਣੇ ਦੀ ਅੰਤਿਮ ਕੀਮਤ ਸਿਰਫ਼ ਉਸ ਵਿੱਚ ਲੱਗੇ ਹੀਰੇ ਦੀ ਕੀਮਤ ’ਤੇ ਨਿਰਭਰ ਨਹੀਂ ਕਰਦੀ। ਹੀਰੇ ਦੀ ਅੰਗੂਠੀ ਜਾਂ ਹਾਰ ਦੀ ਕੀਮਤ ਤੈਅ ਕਰਦੇ ਸਮੇਂ ਸੋਨੇ ਜਾਂ ਪਲੈਟੀਨਮ ਦੀ ਕੀਮਤ, ਹੀਰੇ ਦੀ ਗੁਣਵੱਤਾ, ਡਿਜ਼ਾਈਨ, ਬਣਾਉਣ ਦੀ ਮਜ਼ਦੂਰੀ ਅਤੇ ਹੋਰ ਕਈ ਖਰਚੇ ਵੀ ਸ਼ਾਮਲ ...
ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ

Breaking News, Punjab News
ਚੰਡੀਗੜ੍ਹ, 23 ਸਤੰਬਰ 2026: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਡਿਊਟੀ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਯੂਨੀਅਨ ਦੇ ਨੁਮਾਇੰਦਿਆਂ ਨੇ ਨਹਿਰੀ ਪਟਵਾਰੀਆਂ ਵੱਲੋਂ ਆਪਣੀਆਂ ਡਿਊਟੀਆਂ ਨਿਭਾਉਂਦੇ ਸਮੇਂ ਦਰਪੇਸ਼ ਮੁਸ਼ਕਿਲਾਂ ਤੋਂ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਕਰਮਚਾਰੀਆਂ ਦੀਆਂ ਸੇਵਾ-ਸਬੰਧੀ ਮੰਗਾਂ ਦੇ ਨਾਲ-ਨਾਲ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ, ਤਰੱਕੀਆਂ, ਬਦਲੀਆਂ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਵੀ ਚਰਚਾ ਕੀਤੀ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਜਾਇਜ਼ ਅਤੇ ਵਾਜਬ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਹੋਵੇਗੀ, ਲਾਗੂ ਨਿ...